IMG-LOGO
ਹੋਮ ਪੰਜਾਬ: ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਕਰਵਾਏ ਜਾਣ ਦੀ ਮੰਗ ਦਾ ਸਮਰਥਨ...

ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਕਰਵਾਏ ਜਾਣ ਦੀ ਮੰਗ ਦਾ ਸਮਰਥਨ ਕਰਦਿਆਂ ਪੜ੍ਹੋ SAD (ਸੰਯੁਕਤ) ਦੇ ਆਗੂ ਪਰਮਿੰਦਰ ਢੀਂਡਸਾ ਨੇ ਹੋਰ ਕੀ ਕਿਹਾ ?

Admin User - Aug 31, 2021 07:47 PM
IMG

ਚੰਡੀਗੜ, 31 ਅਗਸਤ 2021: ਪੰਜਾਬ ਯੂਨੀਵਰਸਿਟੀ ਚੰਡੀਗੜ ਦੀਆਂ ਲਗਾਤਾਰ ਟਾਲੀਆ ਜਾ ਰਹੀਆਂ ਸੈਨੇਟ ਚੋਣਾ ਨੂੰ ਤੁਰੰਤ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਉਪ-ਕੁਲਪਤੀ (ਵੀ.ਸੀ) ਦਫ਼ਤਰ ਅੱਗੇ ਵਿਦਿਆਰਥੀਆਂ ਵੱਲੋਂ ਲਾਏ ਧਰਨੇ ਦਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੁਰਜ਼ੋਰ ਸਮਰਥਨ ਕੀਤਾ ਹੈ।ਵਿਦਿਆਰਥੀਆਂ ਦੇ ਧਰਨੇ ਨੂੰ ਹਿਮਾਇਤ ਦੇਣ ਲਈ ਪਾਰਟੀ ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਯੂਥ ਆਗੂਆਂ ਨੇ ਮੰਗਲਵਾਰ ਵਿਦਿਅਰਥੀਆਂ ਦੇ ਧਰਨੇ 'ਚ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ। ਜਿਸ 'ਚ ਪਾਰਟੀ ਦੇ ਜਨਰਲ ਸਕੱਤਰ ਸ: ਹਰਸੁਖਇੰਦਰ ਸਿੰਘ (ਬੱਬੀ ਬਾਦਲ), ਯੂਥ ਵਿੰਗ ਦੇ ਕਨਵੀਨਰ ਸ: ਮਨਪ੍ਰੀਤ ਸਿੰਘ ਤਲਵੰਡੀ, ਯੂਥ ਆਗੂ ਐਡਵੋਕੇਟ ਗਗਨਦੀਪ ਸਿੰਘ ਸੁਨਾਮ, ਐਡਵੋਕੇਟ ਗਗਨਦੀਪ ਸਿੰਘ ਬਾਦਲਗੜ੍ਹ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਐਡਵੋਕੇਟ ਮਨਿੰਦਰਪਾਲ ਸਿੰਘ, ਤਲਵਿੰਦਰ ਸਿੰਘ ਧਾਲੀਵਾਲ, ਜਗਦੇਵ ਸਿੰਘ ਢਿੱਲੋਂ, ਜਤਿੰਦਰ ਸਿੰਘ ਗਰੇਵਾਲ, ਅਵਤਾਰ ਸਿੰਘ ਰੁੜਕੀ, ਮਨਦੀਪ ਸਿੰਘ ਬਿੱਟੂ, ਦਿਲਰਾਜ ਸਿੰਘ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ ਘੜੂੰਆਂ ਆਦਿ ਸ਼ਾਮਿਲ ਸਨ।

ਇਸ ਮੌਕੇ `ਤੇ ਸ: ਪਰਮਿੰਦਰ ਸਿੰਘ ਢੀਂਡਸਾ ਨੇ ਉਪ- ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਸ਼੍ਰੀ ਵੈਂਕਈਆ ਨਾਇਡੂ ਨੂੰ ਵਿਦਿਆਰਥੀਆਂ ਦੀਆਂ ਵਾਜਬ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਅਪੀਲ ਕੀਤੀ ਹੈ ਇਸਤੋਂ ਇਲਾਵਾ ਸ: ਢੀਂਡਸਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮੁੱਦਿਆਂ ਦੇ ਹੱਲ ਲਈ ਕੇਂਦਰ ਸਰਕਾਰ `ਤੇ ਦਬਾਅ ਪਾਉਣ ਦੀ ਮੰਗ ਕੀਤੀ ਹੈ।

ਉਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਇੱਕ ਲੋਕਤੰਤਰੀ ਬਾਡੀ ਹੈ, ਜਿਸ 'ਚ ਵਿਦਿਅਕ ਖੇਤਰ ਨਾਲ ਜੁੜੇ ਹਰੇਕ ਵਰਗ ਨੂੰ ਨੁਮਾਇੰਦਗੀ ਮਿਲਦੀ ਹੈ, ਪਰ ਪੰਜਾਬ ਯੂਨੀਵਰਸਿਟੀ ਦਾ ਮੌਜੂਦਾ ਪ੍ਰਸ਼ਾਸਨ ਸੈਨੇਟ ਦੀ ਲੋਕਸ਼ਾਹੀ ਪ੍ਰੀਕ੍ਰਿਆ ਨੂੰ ਖਤਮ ਕਰਨਾ ਚਾਹੁੰਦਾ ਹੈ ਅਤੇ ਸੈਨੇਟ ਚੋਣਾ ਨਾ ਕਰਵਾ ਕੇ ਯੂਨੀਵਰਸਿਟੀ ਤੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੀ ਕੋਸਿ਼ਸ਼ ਕਰ ਰਿਹਾ ਹੈ। ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਪੰਜਾਬ ਯੂਨੀਵਰਸਿਟੀ ਦਾ ਇੱਕ ਸ਼ਾਨਾਂਮੱਤਾ ਇਤਿਹਾਸ ਹੈ। ਇਸ ਯੂਨੀਵਰਸਿਟੀ ਤੋਂ ਸਿੱਖਿਆ ਹਾਸਿਲ ਕਰਨ ਵਾਲਿਆਂ ਨੇ ਵਿਸ਼ਵ ਪੱਧਰ ਤੱਕ ਵੱਖ -ਵੱਖ ਖੇਤਰਾਂ ਵਿੱਚ ਨਾਮਣਾ ਖੱਟਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਯੂਨੀਵਰਸਿਟੀ ਦੇ ਸਭਿਆਚਾਰ ਅਤੇ ਕਾਰਜਪ੍ਰਣਾਲੀ ਵਿੱਚ ਦਖਲਅੰਦਾਜੀ ਨਹੀ ਕਰਨੀ ਚਾਹੀਦੀ ਹੈ ਅਤੇ ਢੁਕਵਾਂ ਵਿੱਦਿਅਕ ਮਾਹੌਲ ਪ੍ਰਦਾਨ ਕਰਨ ਵਿੱਚ ਮਦਦ ਕਰਨੀ ਚਾਹੀਦੀ ਹੈ।  ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸਮੁੱਚੇ ਯੂਥ ਵਿੰਗ ਦੇ ਆਗੂਆਂ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਲਈ ਜਲਦ ਤੋਂ ਜਲਦ ਚੋਣਾ ਕਰਵਾਏ ਜਾਣ ਅਤੇ ਸੈਨੇਟ ਦੀ ਲੋਕਤੰਤਰਿਕ ਪ੍ਰਣਾਲੀ ਬਹਾਲ ਕੀਤੇ ਜਾਣ ਦੀ ਮੰਗ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.