ਤਾਜਾ ਖਬਰਾਂ
ਚੰਡੀਗੜ੍ਹ :- ਪੰਜਾਬ ਦੇ ਬਹੁਚਰਚਿਤ ਡਰੱਗ ਮਾਮਲੇ ਜਿਸ ਦੀ STF ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਪੰਜਾਬ ਵਿੱਚ ਚਿੱਟਾ (ਡਰੱਗ ਰੈਕੇਟ ) ਦਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਖ਼ਲ ਕਰਵਾਈ ਗਈ ਰਿਪੋਰਟ ਤੇ ਸੁਣਵਾਈ ਹੋਵੇਗੀ । ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਰਾਜਨ ਗੁਪਤਾ ਤੇ ਜਸਟਿਸ ਅਜੇ ਤਿਵਾੜੀ ਦੇ ਡਬਲ ਬੈਂਚ ਅੱਗੇ ਸੁਣਵਾਈ ਦੌਰਾਨ ਪਿਛਲੇ ਲੰਬੇ ਸਮੇਂ ਤੋਂ ਸੀਲ ਬੰਦ ਰਿਪੋਰਟ ਖੋਲ੍ਹੀ ਵੀ ਜਾ ਸਕਦੀ ਹੈ ਤੇ ਪੰਜਾਬ ਸਰਕਾਰ ਨੂੰ ਇਸ ਉਪਰ ਕਾਰਵਾਈ ਕਰਨ ਦੀ ਹਦਾਇਤ ਵੀ ਕੀਤੀ ਜਾ ਸਕਦੀ ਹੈ । ਦੱਸਣਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਹ ਮਸਲਾ ਬੜੇ ਜ਼ੋਰ ਸ਼ੋਰ ਨਾਲ ਉਠਾਇਆ ਹੋਇਆ ਹੈ ਅਤੇ ਉਹ ਕਈ ਵਾਰ ਸਿੱਧੇ ਤੌਰ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਇਸ ਡਰੱਗ ਰੈਕੇਟ ਨਾਲ ਜੁੜੇ ਹੋਣ ਕਾਰਨ ਗ੍ਰਿਫਤਾਰੀ ਦੀ ਮੰਗ ਵੀ ਕਰ ਚੁੱਕੇ ਹਨ ।
Share:
Get all latest content delivered to your email a few times a month.