IMG-LOGO
ਹੋਮ ਪੰਜਾਬ: ਕਰੋਨਾ ਮਹਾਂਮਾਰੀ ਦੌਰਾਨ ਐਸੋਸੀਏਟ/ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਨੂੰ ਜੋੜੀ ਰੱਖਿਆ...

ਕਰੋਨਾ ਮਹਾਂਮਾਰੀ ਦੌਰਾਨ ਐਸੋਸੀਏਟ/ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਨੂੰ ਜੋੜੀ ਰੱਖਿਆ ਸਿਖਿਆ ਦੇ ਨਾਲ - ਓਮ ਪ੍ਰਕਾਸ਼ ਸੋਨੀ

Admin User - Oct 31, 2021 06:37 PM
IMG

ਅੰਮ੍ਰਿਤਸਰ, 31 ਅਕਤੂਬਰ (ਧਰਮਵੀਰ ਗਿੱਲ ਲਾਲੀ) ਅਧਿਆਪਕਾਂ ਨੂੰ ਸਮਾਜ ਵਿੱਚ ਗੁਰੂ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਨ੍ਹਾਂ ਤੋਂ ਬਿਨਾਂ ਦੇਸ਼ ਦਾ ਵਿਕਾਸ ਅਸੰਭਵ ਹੈ ਤੇ ਅਧਿਆਪਕਾਂ ਦੀ ਵੱਡੀ ਜਿੰਮੇਵਾਰੀ ਬਣਦੀ ਹੈ ਕਿ ਉਹ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿਖਿਆ ਪ੍ਰਦਾਨ ਕਰਨ ਕਿਉਂਕਿ ਇਨ੍ਹਾਂ ਬੱਚਿਆਂ ਨੇ ਹੀ ਅੱਗੇ ਚੱਲ ਕੇ ਦੇਸ਼ ਦੀ ਵਾਗਡੋਰ ਸੰਭਾਲਣੀ ਹੈ। 

  ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੰਤਰੀ ਪੰਜਾਬ ਨੇ ਅੱਜ ਸੂਬੇ ਭਰ ਦੇ 1500 ਤੋਂ ਵੱਧ ਸਕੂਲ ਮੁਖੀਆਂ ਜੋ ਕਿ ਐਸੋਸੀਏਟ ਤੇ ਪ੍ਰਾਈਵੇਟ ਸਕੂਲਾਂ ਨਾਲ ਸਬੰਧਤ ਹਨ ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਾਡੀ ਸਰਕਾਰ ਨੇ ਸਿਖਿਆ ਦੇ ਖੇਤਰ ਵਿੱਚ ਅਹਿਮ ਉਪਲਬੱਧੀ ਹਾਸਲ ਕੀਤੀ ਹੈ ਅਤੇ ਪੰਜਾਬ ਪੂਰੇ ਦੇਸ਼ ਵਿੱਚੋਂ ਸਿਖਿਆ ਦੇ ਖੇਤਰ ਵਿੱਚ ਪਹਿਲੇ ਸਥਾਨ ਤੇ ਆਇਆ ਹੈ। ਸ੍ਰੀ ਸੋਨੀ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰਾ ਸਮਾਜ ਸਭ ਤੋਂ ਜਿਆਦਾ ਸਤਿਕਾਰ ਅਧਿਆਪਕਾਂ ਦਾ ਕਰਦਾ ਹੈ ਇਸ ਲਈ ਅਧਿਆਪਕਾਂ ਦਾ ਫਰਜ ਬਣਦਾ ਹੈ ਕਿ ਉਹ ਬੱਚਿਆਂ ਨੂੰ ਚੰਗੀ ਸਿਖਿਆ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਜਦ ਉਨ੍ਹਾਂ ਕੋਲ ਸਿਖਿਆ ਵਿਭਾਗ ਦੀ ਜਿੰਮੇਵਾਰੀ ਆਈ ਤਾਂ ਸਰਕਾਰੀ ਸਕੂਲਾਂ ਦੇ ਰਿਜਲਟ ਬਹੁਤ ਮਾੜੇ ਸਨ ਅਤੇ ਉਨ੍ਹਾਂ ਦੀ ਦਿਲੀ ਖਾਹਿਸ ਸੀ ਕਿ ਸਰਕਾਰੀ ਸਕੂਲਾਂ ਦੇ ਸਿਖਿਆ ਪੱਧਰ ਨੂੰ ਉਚਾ ਚੁੱਕਿਆ ਜਾਵੇ ਜਿਸ ਲਈ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਅਤੇ ਦੂਰ ਦੁਰਾਡੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਨੂੰ ਪੁਰ ਕੀਤਾ ਗਿਆ। ਉਨ੍ਹਾਂ ਇਸ ਦੇ ਸਿੱਟੇ ਵਜੋਂ ਅਗਲੇ ਸਾਲ ਸਰਕਾਰੀ ਸਕੁੂਲਾਂ ਦੇ ਨਤੀਜਿਆਂ ਵਿੱਚ ਕਾਫੀ ਸੁਧਾਰ ਵੇਖਣ ਨੂੰ ਮਿਲਿਆ। ਸ੍ਰੀ ਸੋਨੀ ਨੇ ਕਿਹਾ ਕਿ ਉਹ ਜੋ ਕੁਝ ਵੀ ਅੱਜ ਹਨ ਉਹ ਅਧਿਆਪਕਾਂ ਦੀ ਬਦੌਲਤ ਹਨ ਅਤੇ ਅਧਿਆਪਕ ਹੀ ਦੇਸ਼ ਦਾ ਅਸਲੀ ਨਿਰਮਾਤਾ ਹੈ। 

  ਸ੍ਰੀ ਸੋਨੀ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਨੂੰ ਵੀ ਬੱਚਿਆਂ ਨੂੰ ਸਿਖਿਆ ਨਾਲ ਜੋੜੀ ਰੱਖਣ ਲਈ ਐਸੋਸੀਏਟ/ਪ੍ਰਾਈਵੇਟ ਸਕੂਲਾਂ  ਨੇ ਆਪਣਾ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਜਾਇਜ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਸ੍ਰੀ ਸੋਨੀ ਨੇ ਦੱਸਿਆ ਕਿ ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਵਾਂਗ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿਖਿਆ ਪ੍ਰਦਾਨ ਕਰ ਰਹੇ ਹਨ।  ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ ਅਤੇ ਬਿਨਾਂ ਫੀਸ ਤੋਂ ਸਿਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਕਰਕੇ ਹੀ ਪੰਜਾਬ ਸਿਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ਤੇ ਪਹੁੰਚ ਸਕਿਆ ਹੈ। 

  ਇਸ ਤੋਂ ਪਹਿਲਾਂ ਸ੍ਰੀ ਸੋਨੀ ਨੇ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਰਾਜ ਭਰ ਦੇ ਐਸੋਸੀਏਟ/ਪ੍ਰਾਈਵੇਟ ਸਕੂਲਾਂ ਵੱਲੋਂ ਵੱਖ ਵੱਖ ਤੌਰ ਤੇ ਸ੍ਰੀ ਸੋਨੀ ਨੂੰ ਸਨਮਾਨਤ ਕੀਤਾ ਗਿਆ। 

  ਇਸ ਮੌਕੇ ਐਸੋਸੀਏਟਿਸ ਸਕੂਲਾਂ ਦੇ ਪ੍ਰਧਾਨ ਜਤਿੰਦਰ ਸ਼ਰਮਾ ਨੇ ਸਕੂਲਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਸਾਂਝਾ ਕੀਤਾ ਅਤੇ ਸਿਖਿਆ ਨੂੰ ਹੋਰ ਵੀ ਵਧੀਆ ਤੇ ਸੁਖਾਲੇ ਢੰਗ ਨਾਲ ਵਿਦਿਆਰਥੀਆਂ ਤੱਕ ਪਹੁੰਚਾਉਣ ਦਾ ਪ੍ਰਣ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਸਕੂਲ ਵੀ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿਖਿਆ ਪ੍ਰਦਾਨ ਕਰ ਰਹੇ ਹਨ ਅਤੇ ਸਾਡੇ ਸਕੂਲਾਂ ਦੇ ਅਧਿਆਪਕਾਂ ਨੂੰ ਵੱਲੋਂ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਸਬੰਧੀ ਲੋਕਾਂ ਤੇ ਬੱਚਿਆਂ ਨੂੰ ਜਾਗਰੂਕ ਕੀਤਾ ਜਾਂਦਾ ਹੈ। 

  ਇਸ ਮੌਕੇ ਸ੍ਰੀ ਧਰਮਵੀਰ ਸਰੀਨ, ਸ੍ਰੀ ਅਸ਼ਵਨੀ ਕੁਮਾਰ ਪੱਪੂ, ਚੇਅਰਮੈਨ ਜਾਇੰਟ ਐਕਸ਼ਨ ਫਰੰਟ ਪੰਜਾਬ ਰਾਣਾ ਜਗਦੀਸ਼ ਚੰਦਰ, ਪੀ:ਪੀ:ਐਸ:ਏ ਦੇ ਸ੍ਰੀ ਆਨੰਦ ਠਾਕੁਰ, ਸ੍ਰੀ ਜੇ:ਪੀ:ਭੱਟ, ਸ੍ਰੀ ਸੁਦਰਸ਼ਨਾ ਸ਼ਰਮਾ, ਸ੍ਰੀ ਵਿੱਕੀ ਨਰੂਲਾ, ਅਰੁਣ ਸਿੰਗਲਾ, ਸ੍ਰੀ ਗਰਵਿੰਦਰਪਾਲ ਸਿੰਘ, ਕਰਮਜੀਤ ਸਿੰਘ ਰਜੋਆ, ਸ੍ਰੀ ਬਲਵੰਤ ਸਿੰਘ ਨਿਰਮਾਣ, ਸ੍ਰੀ ਨਰੇਸ਼ ਨਾਗਰ, ਸ੍ਰੀ ਰਜਿੰਦਰਪਾਲ ਸਿੰਘ, ਸ੍ਰੀ ਸੁਖਜਿੰਦਰ ਸਿੰਘ, ਡਾ: ਰਘਬੀਰ ਸਿੰਘ ਘੁੰਮਣ, ਸ੍ਰੀ ਮਨਜੀਤ ਸਿੰਘ ਬਾਬਾ ਬਕਾਲਾ, ਸ੍ਰੀ ਰਾਜਪਾਲ ਸ਼ਰਮਾ, ਮਿਸ ਕਿਰਨਜੋਤ, ਸ੍ਰੀ ਰਣਜੀਤ ਸਿੰਘ ਤੋਂ ਇਲਾਵਾ ਰਾਜ ਦੇ ਸਾਰੇ ਸੂਬਿਆਂ ਤੋਂ ਆਏ ਸਕੂਲ ਮੁਖੀ ਵੀ ਹਾਜਰ ਸਨ। 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.