IMG-LOGO
ਹੋਮ ਪੰਜਾਬ: ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਵੱਲੋਂ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ...

ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਵੱਲੋਂ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਦੀ ਹੋ ਰਹੀ ਰੈਲੀ ਨਾਂ ਹੋਣ ਦੇਣ ਦਾ ਐਲਾਨ

Admin User - Dec 31, 2021 08:53 PM
IMG

ਫਿਰੋਜ਼ਪੁਰ 31 ਦਸੰਬਰ (ਪਰਮਜੀਤ ਸਖਾਣਾ) ਫਿਰੋਜ਼ਪੁਰ ਵਿੱਚ ਇੱਕ ਪਾਸੇ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੋਣ ਜਾ ਰਹੀ ਰੈਲੀ ਨੂੰ ਲੈਕੇ ਤਿਆਰੀਆਂ ਬੜੇ ਜੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਅਤੇ ਦੂਸਰੇ ਪਾਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਮੌਕੇ ਸਖਤ ਵਿਰੋਧ ਕਰਨ ਤੇ ਕਿਸੇ ਵੀ ਕੀਮਤ ਤੇ ਰੈਲੀ ਨਾਂ ਹੋਣ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋ ਕਿਸਾਨਾਂ ਮਜਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾ ਲਾਗੂ ਕਰਨ ਦਾ ਐਲਾਨ 28 ਦਸੰਬਰ ਦੀ ਮੀਟਿੰਗ ਵਿੱਚ ਕੀਤਾ ਸੀ।ਜੇਕਰ 4 ਜਨਵਰੀ ਨੂੰ  ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਤੱਕ ਮੰਨੀਆਂ ਹੋਈਆਂ ਮੰਗਾ ਲਾਗੂ ਨਾ ਕੀਤੀਆਂ ਤਾਂ 8 ਜਨਵਰੀ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਪੰਜਾਬ ਭਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਵਿਸ਼ਾਲ ਧਰਨੇ ਦੇਣ ਦਾ ਫੈਸਲਾ ਵੀ ਕੀਤਾ ਗਿਆ।ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਵਿਚ ਰੈਲੀ ਕਰਨ ਦਾ ਕੋਈ ਹੱਕ ਨਹੀਂ ਹੈ, ਕਿਉਕੀ ਉਨ੍ਹਾਂ ਸਾਮਰਾਜੀ ਨੀਤੀਆਂ ਦੇ ਦਬਾਅ ਹੇਠ 3 ਖੇਤੀ ਕਾਨੂੰਨ ਲਾਗੂ ਕਰਕੇ ਦੇਸ਼ ਤੇ ਪੰਜਾਬ ਦੇ ਕਿਸਾਨਾਂ ਮਜਦੂਰਾਂ ਨੂੰ ਦਿੱਲੀ ਦੀਆਂ ਸੜਕਾਂ ਉਤੇ 1 ਸਾਲ ਬੁਰੀ ਤਰ੍ਹਾਂ ਰੋਲਿਆ ਹੈ, ਅਤੇ 750 ਦੇ ਕਰੀਬ ਕਿਸਾਨ ਸ਼ਹੀਦੀਆਂ ਦੇ ਚੁੱਕੇ ਹਨ, ਜਿਨ੍ਹਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਆਗੂਆਂ ਨੇ ਇੱਕ ਸ਼ਬਦ ਦਾ ਵੀ ਅਫਸੋਸ ਪ੍ਰਗਟ ਨਹੀਂ ਕੀਤਾ।ਇਸ ਲਈ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਮੰਨਣ ਦਾ ਵੀ ਐਲਾਨ ਤੁਰੰਤ ਕਰਨਾ ਚਾਹੀਦਾ ਹੈ,ਜਿਵੇਂ 23 ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਰੰਟੀ ਵਾਲਾ ਐੱਮ ਐੱਸ ਪੀ ਕਾਨੂੰਨ ਬਣਾਉਣ,ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਪਾਰਲੀਮੈਂਟ ਵਿੱਚ ਸ਼ਹੀਦ ਮੰਨ ਕੇ 1 ਕਰੋੜ ਮੁਆਵਜਾ ਤੇ ਸਰਕਾਰੀ ਨੌਕਰੀ ਦੇਣ,ਬਿਜਲੀ ਸੋਧ ਬਿਲ 2020 ਤੁਰੰਤ ਰੱਦ ਕਰਨ,ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਤੋ ਬਰਖਾਸਤ ਕਰਕੇ ਗਿਰਫ਼ਤਾਰ ਕਰਨ,ਕਿਸਾਨ ਆਗੂਆਂ ਉਤੇ ਕੀਤੇ 302 ਦੇ ਪਰਚੇ ਰੱਦ ਕਰਕੇ ਰਿਹਾਅ ਕਰਨ,ਅੰਦੋਲਨ ਦੌਰਾਨ ਕਿਸਾਨਾਂ ਮਜਦੂਰਾਂ ਉੱਤੇ ਦਿੱਲੀ ਪੁਲਿਸ,ਹਰਿਆਣਾ ਪੁਲਿਸ ਯੂਪੀ ਪੁਲਿਸ,ਉੱਤਰਾਖੰਡ,ਰਾਜਸਥਾਨ ਤੇ ਪੰਜਾਬ ਆਦਿ ਸੂਬਿਆ ਵਿਚ ਕੀਤੇ ਪਰਚੇ ਤੁਰੰਤ ਰੱਦ ਕਰਨ ਦੀਆਂ ਮੰਨੀਆਂ ਹੋਈਆਂ ਮੰਗਾ ਨੂੰ ਤੁਰੰਤ ਲਾਗੂ ਕੀਤਾ ਜਾਵੇ। ਜਿਨ੍ਹਾਂ ਚਿਰ ਤੱਕ ਉਕਤ ਮੰਗਾ ਲਾਗੂ ਨਹੀਂ ਹੋ ਜਾਂਦੀਆਂ ਉਨ੍ਹਾਂ ਚਿਰ ਤੱਕ ਭਾਜਪਾ ਦੇ ਹਰੇਕ ਆਗੂ ਦਾ ਵਿਰੋਧ ਕੀਤਾ ਜਾਵੇਗਾ।ਇਸ ਮੌਕੇ ਮੀਟਿੰਗ ਵਿੱਚ ਸਵਿੰਦਰ ਸਿੰਘ ਚੁਤਾਲਾ,ਜਸਬੀਰ ਸਿੰਘ ਪਿੱਦੀ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ,ਹਰਪ੍ਰੀਤ ਸਿੰਘ ਸਿੱਧਵਾਂ, ਗੁਰਲਾਲ ਸਿੰਘ ਪੰਡੋਰੀ,ਇੰਦਰਜੀਤ ਸਿੰਘ ਫਿਰੋਜ਼ਪੁਰ,ਗੁਰਦੇਵ ਸਿੰਘ ਮੋਗਾ,ਸਤਨਾਮ ਸਿੰਘ ਤਰਨਤਾਰਨ, ਰਣਜੀਤ ਸਿੰਘ ਕਲੇਰਬਾਲਾ, ਲਖਵਿੰਦਰ ਸਿੰਘ ਅੰਮ੍ਰਿਤਸਰ,ਰਾਣਾ ਰਣਬੀਰ ਸਿੰਘ,ਜਗਦੀਸ਼ ਸਿੰਘ ਮਨਸ਼ਾ ਆਦਿ ਆਗੂ ਮੌਜੂਦ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.