IMG-LOGO
ਹੋਮ ਪੰਜਾਬ: ਵਿਧਾਇਕ ਸਿੱਧੂ ਵੱਲੋਂ ਲਿਆਂਦੇ ਪ੍ਰੋਜੈਕਟ ਸਿਰਫ ਢਕੌਂਸਲੇਬਾਜ਼ੀ ; ਲੋਕਾਂ ਨੂੰ...

ਵਿਧਾਇਕ ਸਿੱਧੂ ਵੱਲੋਂ ਲਿਆਂਦੇ ਪ੍ਰੋਜੈਕਟ ਸਿਰਫ ਢਕੌਂਸਲੇਬਾਜ਼ੀ ; ਲੋਕਾਂ ਨੂੰ ਭਰਮਾਉਣ ਦਾ ਯਤਨ : ਪਰਵਿੰਦਰ ਸੋਹਾਣਾ

Admin User - Dec 31, 2021 08:55 PM
IMG


ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਬਲਬੀਰ ਸਿੰਘ ਸਿੱਧੂ ਵੱਲੋਂ ਲਿਆਂਦੇ ਪ੍ਰੋਜੈਕਟਾਂ ਉੱਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਸਾਢੇ ਚਾਰ ਸਾਲ ਦੀ ਵਜ਼ੀਰੀ ਦੌਰਾਨ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਸੁੱਤੇ ਰਹੇ ਤੇ ਹੁਣ ਲੋਕਾਂ ਨੂੰ ਭਰਮਾਉਣ ਲਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੁਕਵਾਉਣ ਦੇ ਢਕੋਂਸਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਸੂਝਵਾਨ  ਲੋਕ ਵਿਧਾਇਕ ਸਿੱਧੂ ਦੇ ਇਨ੍ਹਾਂ ਢਕੌਂਸਲਿਆਂ ਨਾਲ ਭਰਮਾਏ ਜਾਣ ਵਾਲੇ ਨਹੀਂ ਹਨ  ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਬੋਰੀਆ ਬਿਸਤਰਾ ਗੋਲ ਕਰਨ ਲਈ ਕਮਰ ਕੱਸੇ ਕਰ ਚੁੱਕੇ ਹਨ।

 ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਇਲਾਕੇ ਦਾ ਕੋਈ ਭਲਾ ਨਹੀਂ ਕੀਤਾ ਸਿਰਫ ਆਪਣੇ ਨਿੱਜੀ ਹਿੱਤਾਂ ਨੂੰ ਸਾਧਿਆ ਹੈ ਤੇ ਆਪਣੇ ਪਰਿਵਾਰ ਦਾ ਹੀ ਭਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸਿਹਤ ਮੰਤਰੀ ਦਾ ਪੁੱਤਰ ਜ਼ਿਲ੍ਹਾ ਯੂਥ ਕਾਂਗਰਸ ਦਾ ਪ੍ਰਧਾਨ ਤੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਸ਼ਹਿਰ ਦਾ ਮੇਅਰ  ਹੈ। 

ਉਨ੍ਹਾਂ ਕਿਹਾ ਕਿ ਵਿਧਾਇਕ ਸਿੱਧੂ ਤੇ ਢੇਰਾਂ ਦੋਸ਼ ਭ੍ਰਿਸ਼ਟਾਚਾਰ ਦੇ ਲੱਗੇ ਹੋਏ ਹਨ  ਅਤੇ ਇਹੀ ਕਾਰਨ ਹੈ ਕਿ ਵਿਧਾਇਕ ਸਿੱਧੂ ਦੀ ਵਜ਼ੀਰੀ ਵੀ ਜਾਂਦੀ ਰਹੀ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਲੋਕ ਵਿਧਾਇਕ ਸਿੱਧੂ  ਦੀਆਂ ਅਜਿਹੀਆਂ ਕਾਰਵਾਈਆਂ ਬਾਰੇ ਪੂਰੀ ਤਰ੍ਹਾਂ ਜਾਣੂ ਹਨ ਅਤੇ ਵਿਧਾਨ ਸਭਾ ਚੋਣਾਂ ਦੀ ਉਡੀਕ ਵਿੱਚ ਹਨ  ਤਾਂ ਜੋ  ਵਿਧਾਇਕ ਸਿੱਧੂ ਤੋਂ ਮੋਹਾਲੀ ਵਾਸੀਆਂ ਨਾਲ ਕੀਤੀਆਂ ਗਈਆਂ ਵਧੀਕੀਆਂ ਦਾ ਬਦਲਾ ਲੈ ਸਕਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.