ਕਿਰਤੀ ਕਿਸਾਨ ਯੂਨੀਅਨ ਵੱਲੋਂ ਤੇਲ ਦੀਆਂ ਕੀਮਤਾਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
ਰਾਏਕੋਟ, 30 ਜੂਨ ਗੁਰਭਿੰਦਰ ਗੁਰੀ: ਡੀਜਲ ਅਤੇ ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਪੰਜਾਬ ਪੱਧਰੀ ਦੇ ਸੱਦੇ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਰਾਏਕੋਟ ਵਿਖੇ ਪੈਟਰੋਲ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦੇ ਹੋਏ ਜਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ, ਜਿਲ੍ਹਾ ਵਿੱਤ ਸਕੱਤਰ ਜਗਰੂਪ ਸਿੰਘ ਝੋਰੜਾਂ, ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਕਰੋਨਾ ਦੀ ਮਹਾਂਮਾਰੀ ਦੀ ਆੜ 'ਚ ਕਾਰਪੋਰੇਟ ਘਰਾਣਿਆਂ ਨੂੰ ਆਮ ਲੋਕਾਂ ਦੀ ਲੁੱਟ ਕਰਨ ਦੀ ਖੁੱਲ੍ਹੀ ਛੁੱਟੀ ਦੇ ਰੱਖੀ ਹੈ। ਉਨ੍ਹਾਂ ਕਿਹਾ ਕਿ ਡੀਜਲ ਅਤੇ ਪੈਟਰੋਲ ਦੀਆਂ ਆਏ ਵਧਾਈਆਂ ਜਾ ਰਹੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ 'ਤੇ ਬੇਲੋੜਾ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੇ ਨਾਂ ਉੱਪਰ ਲੋਕਾਡਾਊਨ /ਕਰਫਿਊ ਲਗਾ ਕੇ ਆਮ ਲੋਕਾਂ ਦੀ ਅਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤੇਲ ਦੀਆਂ ਵਧ ਰਹੀਆਂ ਕੀਮਤਾਂ ਨਾਲ ਜਿੱਥੇ ਟਰਾਂਸਪੋਰਟ, ਕਿਸਾਨੀ, ਦੁਕਾਨਦਾਰ ਮਜ਼ਦੂਰ ਅਤੇ ਹਰ ਵਰਗ ਮਹਿੰਗਾਈ ਦੀ ਮਾਰ ਹੇਠ ਹਨ, ਉਨ੍ਹਾਂ ਕਿਹਾ ਕਿਸਾਨੀ ਤਾਂ ਪਹਿਲਾਂ ਹੀ ਕਰਜੇ ਦੀ ਮਾਰ ਹੇਠ ਹੈ, ਇਸ ਤਰ੍ਹਾਂ ਤੇਲ ਦੀਆਂ ਵਧ ਰਹੀਆਂ ਕੀਮਤਾਂ ਨਾਲ ਤਾਂ ਕਿਸਾਨੀ ਬਿੱਲਕੁੱਲ ਤਬਾਹ ਹੋ ਜਾਵੇਗੀ।
ਉਨ੍ਹਾਂ ਮੰਗ ਕੀਤੀ ਕਿ ਅੰਤਰਰਾਸ਼ਟਰੀ ਮੰਡੀ 'ਚ ਜੋ ਅੱਜ ਕੱਚੇ ਤੇਲ ਦੀਆਂ ਕੀਮਤਾਂ ਹਨ, ਉਸ ਹਿਸਾਬ ਨਾਲ ਪੈਟਰੋਲ ਦਾ ਭਾਅ 26 ਰੁਪਏ ਅਤੇ ਡੀਜਲ 22 ਰੁਪਏ ਤੈਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਤੇਲ ਦੀਆਂ ਕੀਮਤਾਂ ਨੂੰ ਘੱਟ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਮਜ਼ਬੂਰ ਹੋਣਗੇ।
ਇਸ ਮੌਕੇ ਪ੍ਰਧਾਨ ਗੁਰਚਰਨ ਸਿੰਘ ਅੱਚਰਵਾਲ, ਮਨੋਹਰ ਸਿੰਘ ਝੋਰੜਾਂ, ਗੁਰਵਿੰਦਰ ਸਿੰਘ ਗੱਗੂ, ਨਿਰਮਲ ਸਿੰਘ, ਕੁਲਦੀਪ ਸਿੰਘ, ਜਮਹੂਰੀ ਕਿਸਾਨ ਸਭਾ ਦੇ ਆਗੂ ਸਵਿੰਦਰ ਸਿੰਘ, ਚਮਕੌਰ ਸਿੰਘ, ਐਸ.ਪੀ. ਸਿੰਘ, ਗੁਰਦੀਪ ਸਿੰਘ ਕਲਸੀ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।