IMG-LOGO
ਹੋਮ ਪੰਜਾਬ: ਜਿ਼ਲ੍ਹੇ ਵਿੱਚ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮੁਹਿੰਮ ਨੇ...

ਜਿ਼ਲ੍ਹੇ ਵਿੱਚ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮੁਹਿੰਮ ਨੇ ਫੜਿਆ ਜੋ਼ਰ

Admin User - Jan 31, 2022 09:45 PM
IMG

ਸ੍ਰੀ ਮੁਕਤਸਰ ਸਾਹਿਬ 31 ਜਨਵਰੀ

  ਭਾਰਤ ਦੇ ਚੋਣ ਕਮਿਸ਼ਨ ਵਲੋਂ ਕਰਵਾਈਆ ਜਾ ਰਹੀਆਂ ਵਿਧਾਨ ਸਭਾ ਚੋਣਾਂ 2022 ਦੇ ਸਬੰਧ ਵਿੱਚ ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ  ਜਾਣਕਾਰੀ  ਦਿੰਦਿਆਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੀਆਂ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਵਿਧਾਨ ਸਭਾ ਚੋਣਾ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮੁਹਿੰਮ ਨੇ ਜ਼ੋਰ ਫੜ ਲਿਆ ਹੈ।  

   ਉਹਨਾਂ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਚੋਣ ਲਈ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਕਰਨ ਕੌਰ ਬਰਾੜ, ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਜਗਦੀਪ ਸਿੰਘ ਅਤੇ ਸ੍ਰੀ ਸੰਦੀਪ ਕੁਮਾਰ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

 ਉਹਨਾ ਅੱਗੇ ਦੱਸਿਆ ਕਿ ਲੰਬੀ ਵਿਧਾਨ ਸਭਾ ਚੋਣ ਲਈ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਦੇ ਸਾਂਝੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

 ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਚੋਣ ਲਈ ਸ੍ਰੀ ਪ੍ਰਿਤਪਾਲ ਸ਼ਰਮਾ ਆਮ ਆਦਮੀ ਪਾਰਟੀ ਵਜੋਂ ਜਦਕਿ ਓਮ ਪ੍ਰਕਾਸ਼ ਨੇ ਪੰਜਾਬ ਕਿਸਾਨ ਦਲ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਲਈ ਦਸਤਾਵੇਜ਼ ਦਾਖਲ ਕੀਤੇ ਹਨ।

   ਇਸੇ ਤਰ੍ਹਾ ਮਲੋਟ ਵਿਧਾਨ ਸਭਾ ਚੋਣਾ ਲਈ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸ੍ਰੀ ਹਰਪ੍ਰੀਤ ਸਿੰਘ ਵੱਲੋਂ ਅਤੇ ਸ੍ਰੀ ਜਗਜੀਤ ਸਿੰਘ ਨੇ ਅਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.