ਤਾਜਾ ਖਬਰਾਂ
ਰੂਪਨਗਰ
ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਜਰਨੈਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਰਿੰਦਰ ਪਾਲ ਸਿੰਘ, ਪ੍ਰਿੰਸੀਪਲ ਸੰਦੀਪ ਕੌਰ ਦੀ ਯੋਗ ਅਗਵਾਈ ਵਿੱਚ ਅਤੇ ਜਸਵੀਰ ਸਿੰਘ ਡੀ.ਐਮ.ਗਣਿਤ, ਸਤਨਾਮ ਸਿੰਘ ਡੀ.ਐਮ.ਵਿਗਿਆਨ ਅਤੇ ਸਰਬਜੀਤ ਸਿੰਘ ਡੀ.ਐਮ ਅੰਗਰੇਜ਼ੀ ਦੀ ਦੇਖ ਰੇਖ ਵਿੱਚ ਸਰਕਾਰੀ ਸਕੂਲਾਂ ਵਿੱਚ ਗਣਿਤ, ਵਿਗਿਆਨ, ਅੰਗਰੇਜ਼ੀ ਅਤੇ ਸੋਸ਼ਲ ਸਾਇੰਸ ਵਿਸ਼ਿਆਂ ਨੂੰ ਹੋਰ ਵਧੇਰੇ ਰੋਚਕ ਬਣਾਉਣ ਅਤੇ ਵਿਦਿਆਰਥੀਆਂ ਵਿੱਚ ਵਿਸ਼ਿਆਂ ਪ੍ਰਤੀ ਪਰਿਪੱਕਤਾ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਕੰਨਿਆਂ) ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ।
ਜਸਵੀਰ ਸਿੰਘ ਡੀ.ਐਮ.ਗਣਿਤ ਰੂਪਨਗਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਵਿੱਚ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਬਲਾਕਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਜਮਾਤ 6ਵੀਂ ਤੋਂ 8ਵੀਂ ਵਰਗ ਅਤੇ 9ਵੀਂ ਤੋਂ 10ਵੀਂ ਵਰਗ ਦੇ ਬਲਾਕ ਪੱਧਰੀ ਕੁਇਜ਼ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਮਿਡਲ ਵਰਗ ਵਿੱਚੋਂ ਸਰਕਾਰੀ ਮਿਡਲ ਸਕੂਲ ਹਰਦੋਨਿਮੋਹ ਦੇ ਪਰਦੀਪ ਕੁਮਾਰ, ਪੂਨੀਤ ਸ਼ਰਮਾ ਤੇ ਸੁਖਰਾਜ ਸਿੰਘ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਦੇ ਤਨਵੀ, ਤਾਨੀਆ ਤੇ ਇਸ਼ਾ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਸਲਾਬਤ ਪੁਰ ਦੇ ਅਮਰਜੋਤ ਕੌਰ, ਬਿਪਨਦੀਪ ਕੌਰ ਤੇ ਜਸਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੈਕੰਡਰੀ ਵਰਗ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਦੇ ਜ਼ੈਸਮੀਨ ਕੌਰ ਤੇ ਰਮਨਜੀਤ ਸਿੰਘ ਨੇ ਪਹਿਲਾ, ਸਰਕਾਰੀ ਹਾਈ ਸਕੂਲ ਜਿੰਦਬੜੀ ਦੁ ਹਰਨੂਰ ਸਿੰਘ ਤੇ ਭੁਮੀਕਾ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਝੱਲੀਆਂ ਖੁਰਦ ਦੇ ਸਤਵੀਰ ਕੌਰ ਤੇ ਦਲਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਿਭਾਗ ਵੱਲੋਂ ਪਹਿਲੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 800 ਰੁਪਏ, ਦੂਜੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 500 ਰੁਪਏ, ਤੀਜੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 350 ਰੁਪਏ ਦੀ ਰਾਸ਼ੀ ਦੇ ਨਾਲ ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ।
"ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ" ਰੂਪਨਗਰ ਟੀਮ ਦੇ ਨਵਜੋਤ ਸਿੰਘ, ਓਂਕਾਰ ਸਿੰਘ, ਤੇਜਿੰਦਰ ਸਿੰਘ, ਸੁਖਦੇਵ ਸਿੰਘ, ਅਨੀਤਾ ਕੁਮਾਰੀ, ਸੀਮਾ ਰਾਣੀ ਅਤੇ ਇੰਦਰਦੇਵ ਪੁਰੀ ਨੇ ਬਤੌਰ ਕੁਇਜ਼ ਮਾਸਟਰ ਡਿਊਟੀ ਨਿਭਾਈ। ਸਮੂਹ ਸਕੂਲ ਮੁੱਖੀ ਸਾਹਿਬਾਨ, ਸਾਇੰਸ, ਮੈਥ, ਅੰਗਰੇਜ਼ੀ ਅਤੇ ਸੋਸ਼ਲ ਸਾਇੰਸ ਅਧਿਆਪਕਾਂ ਨੇ ਸਕੂਲਾਂ ਵਿੱਚ ਪੂਰੀ ਲਗਨ ਨਾਲ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਤਿਆਰ ਕੀਤਾ। ਅਧਿਆਪਕ ਹਰਪ੍ਰੀਤ ਕੌਰ, ਮਮਤਾ ਰਾਣੀ, ਰਾਜਦੀਪ ਕੌਰ, ਜਸਬੀਰ ਕੌਰ, ਮੀਰਾ ਰਾਣੀ, ਰਮਨਦੀਪ ਕੌਰ ਅਤੇ ਜ਼ਿਲਾ ਮੀਡੀਆ ਕੁਆਰਡੀਨੇਟਰ ਮਨਜਿੰਦਰ ਸਿੰਘ ਚੱਕਲ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਅਹਿਮ ਯੋਗਦਾਨ ਪਾਇਆ। ਇਸ ਮੌਕੇ ਅਧਿਆਪਕ ਰਾਕੇਸ਼ ਕੁਮਾਰ, ਸ਼ੈਲੀ ਕਟਾਰੀਆ, ਮਨਦੀਪ ਕੌਰ, ਦਰਸ਼ਨ ਸਿੰਘ, ਸੁਧਾ ਛਾਬੜਾ, ਮੀਨਾਕਸ਼ੀ, ਬਚਨ ਦਾਸ, ਜਗਤਾਰ ਸਿੰਘ, ਰੁਪੇਸ਼ ਕੁਮਾਰੀ ਅਤੇ ਪਵਨ ਕੁਮਾਰ ਆਦਿ ਹਾਜ਼ਰ ਸਨ।
Get all latest content delivered to your email a few times a month.