ਤਾਜਾ ਖਬਰਾਂ
ਸ੍ਰੀ ਮੁਕਤਸਰ ਸਾਹਿਬ ( ਅਨਮੋਲ ਸਿੰਘ ਵੜਿੰਗ )
ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਤੇ ਪੈਂਦੇ ਪਿੰਡ ਵੜਿੰਗ ਵਿਖੇ ਦੇਰ ਰਾਤ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ ਹੋਈ । ਜਿਨ੍ਹਾਂ ਵਿਚ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੋਨੋਂ ਮਾਂ-ਪੁੱਤ ਦੱਸੇ ਜਾ ਰਹੇ ਹਨ। ਉਧਰ ਜਖਮੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ । ਮਿ੍ਤਕ ਦੀ ਪਹਿਚਾਣ ਜਗਸੀਰ ਸਿੰਘ ਅਤੇ ਪਰਮਜੀਤ ਕੌਰ ਵਜੋਂ ਹੋਈ ਹੈ । ਉਧਰ ਜਖਮੀ ਦੂਸਰੇ ਕਾਰ ਚਾਲਕ ਦੀ ਪਹਿਚਾਣ ਭਗਵੰਤ ਸਿੰਘ ਸਿੱਧੂ ਵਜੋ ਹੋਈ ਹੈ । ਉਧਰ ਮੋਕੇ ਤੇ ਪਹੁੰਚੇ ਥਾਣਾ ਬਰੀਵਾਲਾ ਦੇ ਏ .ਐਸ. ਆਈ ਰਾਜਪਾਲ ਸਿੰਘ ਨੇ ਦੱਸਿਆ ਕਿ ਮੌਕੇ ਤੇ ਪਹੁੰਚ ਕੇ ਜਖਮੀਆਂ ਨੂੰ ਐਬੂਲੈਂਸ ਤੇ ਸ੍ਰੀ ਮੁਕਤਸਰ ਸਾਹਿਬ ਭੇਜ ਦਿੱਤਾ ਹੈ ।ਬਾਕੀ ਬਾਰੀਕੀ ਨਾਲ ਜਾਚ ਪੜਤਾਲ ਕੀਤੀ ਜਾ ਰਹੀ ਹੈ।
Get all latest content delivered to your email a few times a month.