ਤਾਜਾ ਖਬਰਾਂ
ਅੰਮ੍ਰਿਤਸਰ, 31 ਮਾਰਚ-ਉੱਤਰ ਭਾਰਤ ਯੂ.ਐਸ ਐਬੰਸੀ ਦੇ ਡਾਇਰੈਕਟਰ ਮਾਈਕਲ ਰੋਸੇਨਥਲ ਅਤੇ ਡਿਪਲੋਮੈਸੀ ਅਫ਼ਸਰ ਕੈਥਰੀਨ ਫਿਸ਼ਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਸਿੱਖ ਧਰਮ ਦੀ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਮਾਈਕਲ ਰੋਸੇਨਥਲ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਤੇ ਆ ਕੇ ਉਨ੍ਹਾਂ ਨੂੰ ਸ਼ਾਨਦਾਰ ਅਨੁਭਵ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਅਸਥਾਨ ਤੋਂ ਮਿਲੇ ਸਨਮਾਨ ਲਈ ਸੰਸਥਾ ਦੇ ਧੰਨਵਾਦੀ ਹਨ। ਇਸ ਮੌਕੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ, ਇੰਚਾਰਜ ਸ਼ਾਹਬਾਜ਼ ਸਿੰਘ, ਵਧੀਕ ਮੈਨੇਜਰ ਸ. ਸਤਨਾਮ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਹਾਜ਼ਰ ਸਨ।
Get all latest content delivered to your email a few times a month.