ਤਾਜਾ ਖਬਰਾਂ
ਮੋਹਾਲੀ 30 ਅਪ੍ਰੈਲ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਚੋਣਾਂ ਦੇ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੁਗਾਉਣ ਦੀ ਜੋ ਰਵਾਇਤ ਸ਼ੁਰੂ ਕੀਤੀ ਗਈ ਹੈ, ਉਸ ਦੇ ਤਹਿਤ ਹੁਣ ਜਗਤਪੁਰਾ ਸਥਿਤ ਗੁਰੂ ਨਾਨਕ ਕਾਲੋਨੀ ਵਿਖੇ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ । ਜਿਸ ਦਾ ਰਸਮੀ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਦੇ ਬੇਟੇ ਅਤੇ ਕੌਂਸਲਰ- ਸਰਬਜੀਤ ਸਿੰਘ ਸਮਾਣਾ ਦੀ ਤਰਫ਼ੋਂ ਕੀਤਾ ਗਿਆ । 15 ਲੱਖ ਰੁਪਏ ਦੀ ਲਾਗਤ ਵਾਲੇ ਇਸ ਸੀਵਰੇਜ ਦੇ ਪ੍ਰਾਜੈਕਟ ਦੇ ਲਈ ਕੁਲਵੰਤ ਸਿੰਘ- ਵਿਧਾਇਕ ਵੱਲੋਂ ਆਪਣੇ ਨਿੱਜੀ ਖਾਤੇ ਵਿੱਚੋਂ 5 ਲੱਖ ਰੁਪਏ, ਜਦਕਿ ਬਾਕੀ ਦਾ ਪੈਸਾ ਉੱਥੋਂ ਦੇ ਬਸ਼ਿੰਦਿਆਂ ਵੱਲੋਂ ਇਕੱਠਾ ਕੀਤਾ ਗਿਆ ਹੈ,ਸੀਵਰੇਜ ਦੇ ਪ੍ਰਾਜੈਕਟ ਦਾ ਰਸਮੀ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ - ਸਰਬਜੀਤ ਸਿੰਘ ਸਮਾਣਾ- ਕੌਂਸਲਰ ਦੇ ਕਿਹਾ ਕਿ ਆਪ ਦੀ ਸਰਕਾਰ ਬਣਦੇ ਸਾਰ ਹੀ ਮੋਹਾਲੀ ਵਿਧਾਨ ਸਭਾ ਹਲਕੇ ਵਿਚ ਚੋਣਾਂ ਦੌਰਾਨ ਲੋਕਾਂ ਦੀ ਕਚਹਿਰੀ ਵਿੱਚ ਹਾਜ਼ਰ ਹੋਣ ਵਾਲੇ ਜੋ ਵਾਅਦੇ ਅਤੇ ਦਾਅਵੇ ਕੀਤੇ ਗਏ ਸਨ, ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਜਗਤਪੁਰਾ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਨਾਲ ਇੱਥੋਂ ਦੇ ਬਸ਼ਿੰਦੇ ਜੂਝ ਰਹੇ ਸਨ ,ਸਮੇਂ ਦੀਆਂ ਸਰਕਾਰਾਂ ਵੱਲੋਂ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਵੱਲੋਂ ਸੀਵਰੇਜ ਦੀ ਇਸ ਸਮੱਸਿਆ ਦਾ ਸਥਾਈ ਹੱਲ ਕਰਨ ਦੇ ਲਈ ਕਦੇ ਵੀ ਸੰਜੀਦਗੀ ਨਾਲ ਯਤਨ ਤੱਕ ਨਹੀਂ ਕੀਤੇ । ਕੌਂਸਲਰ ਸਮਾਣਾ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਦੇ ਪਿਤਾ ਵਿਧਾਇਕ ਕੁਲਵੰਤ ਸਿੰਘ ਵਿਦੇਸ਼ ਗਏ ਹੋਏ ਹਨ, ਪਰੰਤੂ ਵਿਦੇਸ਼ ਦੀ ਧਰਤੀ ਤੇ ਵੀ ਉਨ੍ਹਾਂ ਨੂੰ ਆਪਣੇ ਖਾਸ ਕਰਕੇ ਆਪਣੇ ਹਲਕੇ ਦੇ ਕੰਮਾਂ ਦਾ ਫ਼ਿਕਰ ਹੈ । ਅਤੇ ਉਨ੍ਹਾਂ ਵੱਲੋਂ ਅੱਜ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕਰਨ ਦੇ ਲਈ ਜਗਤਪੁਰਾ ਵਿਖੇ ਭੇਜਿਆ ਹੈ । ਕੌਂਸਲਰ - ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਸੀਵਰੇਜ ਦਾ ਇਹ ਪ੍ਰਾਜੈਕਟ ਨਿਸ਼ਚਿਤ ਸਮੇਂ ਦੇ ਅੰਦਰ ਪੂਰਾ ਕਰਨ ਲਈ ਸਬੰਧਤ ਵਿਭਾਗ ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇਗਾ । ਸੀਵਰੇਜ ਦੀ ਇਸ ਸਮੱਸਿਆ ਦਾ ਹੱਲ ਹੋ ਜਾਣ ਤੇ ਜਗਤਪੁਰਾ ਨਿਵਾਸੀ ਸੁੱਖ ਦਾ ਸਾਹ ਲੈ ਸਕਣ ।ਇਸ ਮੌਕੇ ਤੇ ਕੌਂਸਲਰ -ਸਰਬਜੀਤ ਸਿੰਘ ਸਮਾਣਾ ਦੇ ਨਾਲ ਜਗਤਪੁਰਾ ਸਥਿਤ ਗੁਰੂ ਨਾਨਕ ਕਾਲੋਨੀ ਵਿਖੇ ਧੀਰਜ ਕੁਮਾਰ ਗੋਰੀ, ਰਾਜੇਸ਼, ਮਦਨ, ਹਰਜੀਤ ਸਿੰਘ, ਰਣਜੀਤ ਸਿੰਘ ਰਾਣਾ, ਨਾਜ਼ਰ ਸਿੰਘ, ਮਨਿਦਰ ਸਿੰਘ ਬਿੱਟੂ, ਰਾਮਜੀਤ ਯਾਦਵ, ਸੋਰਵ, ਰਾਕੇਸ਼ ਤੁਲਸਾਨੀ, ਸਮੇਤ ਵੱਡੀ ਗਿਣਤੀ ਵਿਚ ਪਿੰਡ ਜਗਤਪੁਰਾ ਸਥਿਤ ਗੁਰੂ ਨਾਨਕ ਕਾਲੋਨੀ ਨਿਵਾਸੀ ਹਾਜ਼ਰ ਸਨ । ਤਸਵੀਰ : ਪਿੰਡ ਜਗਤਪੁਰਾ ਸਥਿਤ ਗੁਰੂ ਨਾਨਕ ਕਾਲੋਨੀ ਵਿਖੇ ਸੀਵਰੇਜ ਦੇ ਕੰਮ ਦਾ ਰਸਮੀ ਉਦਘਾਟਨ ਕਰਨ ਦੌਰਾਨ ਕੌਂਸਲਰ -ਸਰਬਜੀਤ ਸਿੰਘ ਸਮਾਣਾ ਅਤੇ ਹੋਰ ।
Get all latest content delivered to your email a few times a month.