IMG-LOGO
ਹੋਮ ਪੰਜਾਬ: ਵੜਿੰਗ ਨੇ ਪਟਿਆਲਾ ਵਿੱਚ ਹੋਈ ਹਿੰਸਾ ਦੀ ਨਿਖੇਧੀ ਕੀਤੀ 'ਆਪ'...

ਵੜਿੰਗ ਨੇ ਪਟਿਆਲਾ ਵਿੱਚ ਹੋਈ ਹਿੰਸਾ ਦੀ ਨਿਖੇਧੀ ਕੀਤੀ 'ਆਪ' ਸਰਕਾਰ 'ਤੇ ਹਰ ਫਰੰਟ 'ਤੇ ਫੇਲ ਹੋਣ ਦਾ ਦੋਸ਼ ਲਾਇਆ

Admin User - Apr 30, 2022 10:01 PM
IMG


ਚੰਡੀਗੜ੍ਹ, 30 ਅਪਰੈਲ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਹਿੰਸਾ ਦੀਆਂ ਘਟਨਾਵਾਂ ਦੀ ਨਿਖੇਧੀ ਕਰਦਿਆਂ ਲੋਕਾਂ ਨੂੰ ਕਿਸੇ ਵੀ ਕੀਮਤ ’ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।ਇੱਥੇ ਜਾਰੀ ਇੱਕ ਬਿਆਨ ਵਿੱਚ, ਸੂਬਾ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਵਿੱਚ ਨਾਕਾਮ ਰਹੀ ਹੈ। ਪਟਿਆਲਾ ਵਿੱਚ ਖੁੱਲ੍ਹੇਆਮ ਤਲਵਾਰਾਂ ਨਾਲ ਲੋਕਾਂ ਦਾ ਆਹਮੋ-ਸਾਹਮਣੇ ਹੋਣਾ ਪਹਿਲਾਂ ਕਦੇ ਨਹੀਂ ਦੇਖਿਆ ਗਿਆ ਅਤੇ ਇਹ ਸਭ ਕੁਝ ਸਰਕਾਰ ਦੀ ਸਥਿਤੀ ਨੂੰ ਸੰਭਾਲਣ ਵਿੱਚ ਅਸਮਰੱਥਾ ਕਾਰਨ ਵਾਪਰਿਆ ਹੈ। ਜਿਨ੍ਹਾਂ ਨੇ ਇਸ ਘਟਨਾ ਪਿੱਛੇ ਪੰਜਾਬ ਵਿਚ ਸ਼ਾਂਤੀ ਦਾ ਮਾਹੌਲ ਖਰਾਬ ਕਰਨ ਦੀ ਕੋਈ ਵੱਡੀ ਸਾਜ਼ਿਸ਼ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ।
ਵੜਿੰਗ ਨੇ ਕਿਹਾ ਕਿ ਇਹ ਪੁਲਿਸ ਅਤੇ ਸੂਬੇ ਦੇ ਖੁਫੀਆ ਵਿੰਗ ਦੀ ਨਾਕਾਮੀ ਹੈ, ਜੋ ਕਿ ਸਥਿਤੀ ਦਾ ਅੰਦਾਜ਼ਾ ਨਹੀਂ ਲਗਾ ਸਕੇ ਜਾਂ ਫਿਰ ਸੂਬੇ 'ਚ ਅਨਿਸ਼ਚਿਤਤਾ ਪੈਦਾ ਕਰਨ ਪਿੱਛੇ ਇਸ ਸਰਕਾਰ ਦਾ ਕੋਈ ਖਾਸ ਹਿੱਤ ਹੈ ਅਤੇ ਇਸੇ ਲਈ ਕਿਸੇ ਨੇ ਵੀ ਪਹਿਲਾਂ ਤੋਂ ਕੋਈ ਸਾਵਧਾਨੀ ਨਹੀਂ ਵਰਤੀ ਤੇ ਕਦਮ ਨਹੀਂ ਚੁੱਕੇ ਗਏ ਅਤੇ ਸਥਿਤੀ ਨੂੰ ਹਿੰਸਕ ਹੋਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ਼ਾਇਦ ਸੂਬਾ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣਾ ਚਾਹੁੰਦੀ ਹੈ, ਕਿਉਂਕਿ ‘ਆਪ’ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ‘ਤੇ ਫੇਲ੍ਹ ਹੋ ਚੁੱਕੀ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਹਾ ਹੈ ਕਿ ਕਿਉਂਕਿ ਭਗਵੰਤ ਮਾਨ ਦੀ ਥਾਂ ਪੰਜਾਬ ਦਾ ਸਭ ਕੁਝ ਤੁਹਾਡੇ ਕੰਟਰੋਲ ਚ ਹੈ, ਅਜਿਹੇ 'ਚ ਆਪਣੀ ਹਉਮੈ ਨੂੰ ਸ਼ਾਂਤ ਕਰਨ ਲਈ ਲੋਕਾਂ 'ਤੇ ਝੂਠੇ ਕੇਸ ਦਰਜ ਕਰਨ ਦੀ ਬਜਾਏ ਪੰਜਾਬ ਪੁਲਸ ਨੂੰ ਆਪਣਾ ਕੰਮ ਕਰਨ ਦਿਓ। ਉਨ੍ਹਾਂ ਨੂੰ ਭਰੋਸਾ ਹੈ ਕਿ ਜੇਕਰ ਪੰਜਾਬ ਪੁਲਿਸ ਨੂੰ ਪੇਸ਼ੇਵਰ ਤਰੀਕੇ ਨਾਲ ਕੰਮ ਕਰਨ ਦਿੱਤਾ ਜਾਵੇ ਅਤੇ ਹੋਰ ਕੰਮਾਂ ਲਈ ਨਾ ਵਰਤਿਆ ਜਾਵੇ, ਤਾਂ ਅਜਿਹੀ ਸਥਿਤੀ ਪੈਦਾ ਨਹੀਂ ਹੋਵੇਗੀ।ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਣ। ਵੜਿੰਗ ਨੇ ਕਿਹਾ ਕਿ ਬਾਹਰਲੇ ਲੋਕ ਪੰਜਾਬ ਅਤੇ ਪੰਜਾਬੀਆਂ ਲਈ ਸ਼ਾਂਤੀ ਦੀ ਕੀਮਤ ਨਹੀਂ ਸਮਝ ਸਕਦੇ। ਉਨ੍ਹਾਂ ਕਿਹਾ ਕਿ ਅਸੀਂ ਸ਼ਾਂਤੀ ਦੀ ਕੀਮਤ ਜਾਣਦੇ ਹਾਂ, ਕਿਉਂਕਿ ਅਸੀਂ ਇਸ ਲਈ ਹਾਲਾਤਾਂ ਨੂੰ ਬਰਦਾਸ਼ਤ ਕੀਤਾ ਹੈ ਅਤੇ ਅਸੀਂ ਮੁਸ਼ਕਿਲ ਨਾਲ ਹਾਸਲ ਕੀਤੀ ਇਸ ਸ਼ਾਂਤੀ ਨੂੰ ਭੰਗ ਨਹੀਂ ਹੋਣ ਦੇਵਾਂਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.