ਤਾਜਾ ਖਬਰਾਂ
ਬਰਨਾਲਾ 31 ਮਈ( ਹਰਮਨ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੰਜਾਬ ਵਿੱਚ ਸਰਕਾਰ ਪ੍ਰਤੀ ਲੋਕਾਂ ਵਿੱਚ ਗੁੱਸੇ ਅਤੇ ਅਸੁਰੱਖਿਆ ਦੀ ਭਾਵਨਾ ਪਾਈ ਜਾ ਰਹੀ ਹੈ ਉਥੇ ਹੀ ਬਰਨਾਲਾ ਦੇ ਇਕ ਵਕੀਲ ਤੇਜਿੰਦਰ ਸਿੰਘ ਨੇ ਆਪਣੀ ਜਾਨ ਮਾਲ ਦੀ ਰਾਖੀ ਲਈ ਐਸਐਸਪੀ ਬਰਨਾਲਾ ਨੂੰ ਗੁਹਾਰ ਲਗਾਈ ਹੈ । ਜਾਣਕਾਰੀ ਦਿੰਦਿਆਂ ਵਕੀਲ ਤੇਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਗਵਾਂਢ ਵਿੱਚ ਕਥਿਤ ਤੌਰ ਤੇ ਇਕ ਅਣਅਧਿਕਾਰਤ ਲੱਕੜ ਵਰਕਸ਼ਾਪ ਲਗਾਈ ਚਲਦੀ ਹੈ ਅਤੇ ਇਸਦੇ ਨਾਲ ਹੀ ਇਕ ਧਰਮਸ਼ਾਲਾ ਦੇ ਪ੍ਰਬੰਧਕਾਂ ਵੱਲੋਂ ਗ਼ੈਰਕਾਨੂੰਨੀ ਤੌਰ ਤੇ ਸਪੀਕਰ ਲਗਾ ਕੇ ਸ਼ੋਰ ਪ੍ਰਦੂਸ਼ਣ ਕੀਤਾ ਜਾ ਰਿਹਾ ਹੈ । ਵਕੀਲ ਤੇਜਿੰਦਰ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਕਥਿਤ ਗ਼ੈਰਕਾਨੂੰਨੀ ਵਰਕਸ਼ਾਪ ਅਤੇ ਆਵਾਜ਼ ਪ੍ਰਦੂਸ਼ਣ ਦੇ ਖ਼ਿਲਾਫ਼ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਅਤੇ ਬਰਨਾਲਾ ਕੋਰਟ ਵਿੱਚ ਵੱਖ ਵੱਖ ਪਟੀਸ਼ਨਾਂ ਦਾਖ਼ਲ ਕੀਤੀਆਂ ਗਈਆਂ ਹਨ ਅਤੇ ਇਸੇ ਰੰਜਿਸ਼ ਕਾਰਨ ਉਕਤ ਧਰਮਸ਼ਾਲਾ ਪ੍ਰਬੰਧਕਾਂ ਅਤੇ ਕਥਿਤ ਗੈਰਕਾਨੂੰਨੀ ਲੱਕੜ ਵਰਕਸ਼ਾਪ ਦੇ ਮਾਲਕਾਂ ਵੱਲੋਂ ਉਸ ਉਪਰ ਹਮਲਾ ਕੀਤਾ ਗਿਆ ਅਤੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ ਕਿ ਜੇਕਰ ਉਪਰੋਕਤ ਰਿੱਟ ਪਟੀਸ਼ਨਾਂ ਵਾਪਸ ਨਾ ਲਈਆਂ ਗਈਆਂ ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ । ਵਕੀਲ ਤੇਜਿੰਦਰ ਸਿੰਘ ਨੇ ਇਸ ਸਬੰਧੀ ਐਸਐਸਪੀ ਬਰਨਾਲਾ ਨੂੰ ਅਪੀਲ ਕੀਤੀ ਹੈ ਕਿ ਉਸ ਦੀ ਉਸ ਦੀ ਜਾਨ ਮਾਲ ਦੀ ਰਾਖੀ ਕੀਤੀ ਜਾਵੇ ਅਤੇ ਉਸ ਨੂੰ ਧਮਕੀਆਂ ਦੇਣ ਵਾਲੇ ਕਥਿਤ ਗੁੰਡਾ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ।
Get all latest content delivered to your email a few times a month.