IMG-LOGO
ਹੋਮ ਪੰਜਾਬ: ਬਿਜਲੀ ਬੱਚਤ ਸਬੰਧੀ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ

ਬਿਜਲੀ ਬੱਚਤ ਸਬੰਧੀ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ

Admin User - May 31, 2022 06:56 PM
IMG

ਪਟਿਆਲਾ 31, ਮਈ  ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋ ਕਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਾਦਸੋ ਜਿਲਾ ਪਟਿਆਲਾ ਵਿਖੇ ਊਰਜਾ ਸੰਜਮ ਪ੍ਰਤੀ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਸਮਾਗਮ ਆਯੋਜਿਤ ਕੀਤਾ ਗਿਆ । ਇਸ ਸਮਾਗਮ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡੀ.ਐਸ.ਐਮ ਸੈੱਲ ਵੱਲੋਂ ਇੰਜੀ ਦਵਿੰਦਰ ਕੁਮਾਰ ਵਧੀਕ ਨਿਗਰਾਨ ਇੰਜੀ/ਡੀ.ਐਸ.ਐਮ ਸੈੱਲ, ਪਟਿਆਲਾ, ਇੰਜੀ ਪਰਮਜੀਤ ਸਿੰਘ ਏ.ਈ.ਈ , ਇੰਜੀ ਅਨਿਲ ਸਹਿਗਲ ਏ.ਈ.ਈ ਅਤੇ ਇੰਜ ਮਹਿੰਦਰ ਸਿੰਘ ਏ.ਏ.ਈ ਨੇ ਬਿਜਲੀ ਨੂੰ ਸੰਜਮ ਤਰੀਕੇ ਨਾਲ ਵਰਤਣ ਲਈ ਅਲੱਗ ਅਲੱਗ ਵਿਧੀਆਂ , ਤਕਨੀਕਾਂ ਬਾਰੇ ਵਿਦਿਆਰਥੀਆਂ ਅਤੇ ਹਾਜਰ ਜਨਤਾ ਨੂੰ ਜਾਗਰੂਕ ਕਰਵਾਇਆ। ਸਕੂਲ ਦੇ ਵਿਦਿਆਰਥੀਆਂ ਵੱਲੋ ਊਰਜਾ ਸੰਜਮ ਦੇ ਸੰਬੰਧ ਵਿੱਚ ਬਹੁਤ ਹੀ ਸੁੰਦਰ ਸਬਦਾਂ ਵਿੱਚ ਆਪਣੇ ਆਪਣੇ ਪੇਪਰ ਪੜ੍ਹੇ ਗਏ। ਉਪਰੰਤ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਇਨਾਮ ਤਕਸੀਮ ਕੀਤੇ ਗਏ। ਇਸ ਮੋਕੇ ਤੇ ਭਾਰਤੀ ਕਿਸਾਨ ਯੂਨੀਅਨ ਦੇ ਸਥਾਨਕ ਨੇਤਾ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਇਸ ਸੰਬਧ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਕੀਤੀ ਗਈ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਵੰਦਨਾ ਜਿੰਦਲ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ।

ਜਾਰੀ ਕਰਤਾ ਲੋਕ ਸੰਪਰਕ ਵਿਭਾਗ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.