ਤਾਜਾ ਖਬਰਾਂ
ਰਾਏਕੋਟ 31 ਜੁਲਾਈ ਕੋਵਿਡ-19 ਦੇ ਚੱਲਦਿਆਂ ਕੇਂਦਰ ਸਰਕਾਰ ਵੱਲੋਂ ਅਨਲਾਕ-3 ਤਹਿਤ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਉਲਟ ਪੰਜਾਬ ਸਰਕਾਰ ਨੇ ਸੂਬੇ ਵਿੱਚ ਜਿੰਮ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਤੇ ਪੰਜਾਬ ਇਸ ਮੌਕੇ ਇਸ ਸਥਿਤੀ ਵਿਚ ਨਹੀਂ ਹੈ ਕਿ ਜਿਮ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਜਿੰਮ ਖੁੱਲ੍ਹਣ ਨਾਲ ਮਹਾਂਮਾਰੀ ਦੇ ਤੇਜ਼ੀ ਨਾਲ ਵਧਣ ਦਾ ਖਤਰਾ ਹੈ, ਇਸ ਲਈ ਪੰਜਾਬ ਸਰਕਾਰ ਹਾਲ ਦੀ ਘੜੀ ਜਿੰਮ ਖੋਲ੍ਹਣ ਦੀ ਇਜਾਜ਼ਤ ਨਹੀਂ ਦੇਵੇਗੀ ।ਸਿਹਤ ਮੰਤਰੀ ਅੱਜ ਕਰੀਬੀ ਪਿੰਡ ਝੋਰੜਾਂ ਵਿਖੇ ਸ਼ਹੀਦ ਹੌਲਦਾਰ ਈਸ਼ਰ ਸਿੰਘ ਝੋਰੜਾਂ ਦੀ ਯਾਦ ਚ ਬਣਨ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਣ ਲਈ ਪਿੰਡ ਝੋਰੜਾਂ ਵਿਖੇ ਪੁੱਜੇ ਹੋਏ ਸਨ
Get all latest content delivered to your email a few times a month.