IMG-LOGO
ਹੋਮ ਪੰਜਾਬ: ਜ਼ਹਿਰੀਲੀ ਤੇ ਨਕਲੀ ਸ਼ਰਾਬ ਮਾਮਲੇ ਵਿੱਚ 7 ਹੋਰ ਕਾਬੂ

ਜ਼ਹਿਰੀਲੀ ਤੇ ਨਕਲੀ ਸ਼ਰਾਬ ਮਾਮਲੇ ਵਿੱਚ 7 ਹੋਰ ਕਾਬੂ

Admin User - Jul 31, 2020 09:46 PM
IMG

ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ 38 ਮੌਤਾਂ ਕਾਰਨ ਪੰਜਾਬ ਪੁਲਿਸ ਨੇ ਸਾਰੇ ਪ੍ਰਭਾਵਿਤ ਜ਼ਿਲਿਆਂ ਵਿੱਚ ਛਾਪੇਮਾਰੀ ਕਰਨ ਲਈ ਕੀਤਾ 5 ਟੀਮਾਂ ਦਾ ਗਠਨ ਕੀਤਾ

ਚੰਡੀਗੜ,31 ਜੁਲਾਈ : 

ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ  ਦੀ ਗਿਣਤੀ 38 ਹੋ ਗਈ ਹੈਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਦਿਹਾਤੀਬਟਾਲਾ ਅਤੇ ਤਰਨ ਤਾਰਨ ਜ਼ਿਲਿਆਂ ਤੋਂ ਸ਼ਰਾਬ ਦੀ ਤਸਕਰੀ ਕਰਨ ਵਾਲੇ ਸੱਤ ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ । ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜ ਟੀਮਾਂ ਵੱਲ 40 ਤੋਂ ਵੱਧ ਛਾਪੇ ਮਾਰੇ ਗਏ

ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮੱਦੇਨਜ਼ਰ  ਹੁਣ ਤੱਕ ਫੜੇ ਗਏ ਵਿਅਕਤੀਆਂ ਦੀ ਗਿਣਤੀ ਅੱਠ ਹੋ ਗਈ ਹੈਜਿਨਾਂ ਵਿੱਚ ਬਲਵਿੰਦਰ ਕੌਰ ਵੀ ਸ਼ਾਮਲ ਹੈ ਜਿਸ ਨੂੰ ਬੀਤੀ ਰਾਤ ਮੁਛਲ ਪਿੰਡਥਾਣਾ ਤਰਸਿੱਕਾ ਤੋਂ ਗਿ੍ਰਫਤਾਰ ਕੀਤਾ ਗਿਆ ਸੀ

ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਡਰੱਮਸਟੋਰੇਜ ਕੈਨ ਆਦਿ ਬਰਾਮਦ ਕੀਤੇ ਗਏ ਹਨ ਅਤੇ ਉਕਤ ਸ਼ਰਾਬ ਨੂੰ ਜਾਂਚ ਕਰਨ ਹਿਤ ਰਸਾਇਣਕ ਵਿਸ਼ਲੇਸ਼ਣ ਲਈ ਭੇਜਿਆ ਗਿਆ ਹੈ। ਉਨਾਂ ਨੇ ਕਿਹਾ ਕਿ ਹੋਰ ਗਿ੍ਰਫਤਾਰੀਆਂ ਹੋਣ ਦੀ ਸੰਭਾਵਨਾ ਹੈ। ਉਨਾਂ ਨੇ ਦੱਸਿਆ ਕਿ ਛਾਪੇਮਾਰੀ ਜਾਰੀ ਹੈ ਅਤੇ ਪੁਲਿਸ ਟੀਮਾਂ ਇਸ ਖੇਤਰ ਵਿਚ ਸ਼ਰੇਆਮ ਚੱਲ ਰਹੇ ਸ਼ਰਾਬ ਮਾਫੀਆ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਸਬੰਧਤ ਮਾਮਲੇ ਵਿਚ ਸ਼ਾਮਲ ਸਾਰੇ ਵਿਅਕਤੀਆਂ ਤੇ ਨਕੇਲ ਕਸੀ ਜਾਵੇਗੀ

ਬਲਵਿੰਦਰ ਕੌਰ ਅਤੇ ਮਿੱਠੂ ਨੂੰ ਅੰਮਿ੍ਰਤਸਰ ਦਿਹਾਤੀ ਜ਼ਿਲੇ ਤੋਂ ਗਿ੍ਰਫਤਾਰ ਕੀਤਾ ਗਿਆ ਜਦੋਂਕਿ ਬਟਾਲਾ ਜ਼ਿਲੇ ਤੋਂ ਕਾਬੂ ਕੀਤੇ ਦੋ ਵਿਅਕਤੀਆਂ ਦੀ ਪਛਾਣ ਦਰਸ਼ਨ ਰਾਣੀ ਅਤੇ ਰਾਜਨ ਵਜੋਂ ਤੋਂ ਕੀਤੀ ਗਈ ਹੈ । ਚਾਰ ਹੋਰ ਵਿਅਕਤੀਆਂ ਕਸ਼ਮੀਰ ਸਿੰਘਅੰਗਰੇਜ ਸਿੰਘਅਮਰਜੀਤ ਅਤੇ ਬਲਜੀਤ ਨੂੰ ਤਰਨਤਾਰਨ ਤੋਂ ਗਿ੍ਰਫਤਾਰ ਕੀਤਾ ਗਿਆ ਹੈ

ਡੀਜੀਪੀ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਚਾਰ ਮੁਲਜਮਾਂ ਖਿਲਾਫ ਥਾਣਾ ਸਦਰ ਤਰਨਤਾਰਨ ਵਿਖੇ ਐਫਆਈਆਰ ਨੰ253, ਮਿਤੀ 31 ਜੁਲਾਈ, 2020 ਤਹਿਤ ਪਰਚਾ ਦਰਜ ਕੀਤਾ ਗਿਆ ਹੈ ਜਿੰਨਾਂ ਨੇ ਪਿੰਡ ਨੌਰੰਗਾਬਾਦ ਵਿਖੇ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ। ਉਨਾਂ ਕਿਹਾ ਕਿ ਮਿੱਠੂ ਨਾਮ ਦੇ ਜਿਸ ਵਿਅਕਤੀ ਨੂੰ ਅੱਜ ਪਿੰਡ ਜੱਸੋ ਨੰਗਲਥਾਣਾ ਖਿਲਚੀਆਂ ਤੋਂ ਗਿ੍ਰਫਤਾਰ ਕੀਤਾ ਗਿਆ ਹੈ ਉਸ ਨੇ ਵੀ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਕਰਨ ਬਾਰੇ ਮੰਨਿਆ ਹੈ

ਸੁੱਕਰਵਾਰ ਸਾਮ ਤੱਕਅੰਮਿ੍ਰਤਸਰ ਦਿਹਾਤੀ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਵਾਲੇ 10 ਵਿਅਕਤੀਬਟਾਲਾ ਵਿੱਚ 9 ਅਤੇ ਤਰਨਤਾਰਨ ਵਿੱਚ 19 ਵਿਅਕਤੀਆਂ ਦੀ ਮੌਤ ਹੋ ਗਈ ਹੈ। ਡੀਜੀਪੀ ਨੇ ਕਿਹਾ ਕਿ ਮਿ੍ਰਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਸਪੱਸਟ ਤੌਰ ਤੇ ਕਈ ਇਲਾਕਿਆਂ ਵਿਚ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਦੇ ਨੈਟਵਰਕ ਦਾ ਫੈਲਾਅ ਫੈਲਿਆ ਹੋਇਆ ਹੈ। ਉਨਾਂ ਕਿਹਾ ਕਿ ਗਿ੍ਰਫਤਾਰ ਕੀਤੇ ਗਏ ਮੁਲਜਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਸ ਮਾਮਲੇ ਵਿਚ ਹੋਰ ਗਿਰਫਤਾਰੀਆਂ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ

ਯਾਦ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿ

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.