ਤਾਜਾ ਖਬਰਾਂ
ਰਾਏਕੋਟ, 31 ਜੁਲਾਈ ਗੁਰਭਿੰਦਰ ਗੁਰੀ -ਆਮ ਆਦਮੀ ਪਾਰਟੀ ਦੇ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਵਰਕਰ ਮਿਲਣੀ ਕੀਤੀ ਗਈ।
ਇਸ ਮੌਕੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਅਗਰ ਕਿਸੇ ਨੂੰ ਕੰਮਕਾਜ ਕਰਵਾਉਣ ਲਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਸ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਦੇ ਬਿੱਲਕੁਲ ਖਿਲਾਫ ਨੇ ਅਗਰ ਕੋਈ ਅਧਿਕਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਜਾਂ ਉਨ੍ਹਾਂ ਦੇ ਕੰਮ ਕਰਨ 'ਚ ਆਨਾਕਾਨੀ ਕਰਦੇ ਹਨ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਵਿਧਾਇਕ ਠੇਕੇਦਾਰ ਨੇ ਮੀਟਿੰਗ ਵਿੱਚ ਸ਼ਾਮਲ ਹੋਏ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਵਿਧਾਇਕ ਠੇਕੇਦਾਰ ਨੇ ਕਿਹਾ ਹਲਕੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ। Share:
Get all latest content delivered to your email a few times a month.