ਤਾਜਾ ਖਬਰਾਂ
ਮਲੇਰਕੋਟਲਾ 31 ਅਗਸਤ( ਭੁਪਿੰਦਰ ਗਿੱਲ )- ਆਮ ਆਦਮੀ ਪਾਰਟੀ ਦੀ ਸਰਦਾਰ ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਵਿਕਾਸ ਦੇ ਨਵੇਂ ਦਿਸਹੱਦੇ ਪੈਦਾ ਕਰ ਰਿਹਾ ਹੈ ਅਤੇ ਇਮਾਨਦਾਰ ਸਰਕਾਰ ਦੇ ਚੱਲਦਿਆਂ ਪੰਜਾਬ ਦੇ ਲੋਕਾਂ ਨੇ ਭ੍ਰਿਸ਼ਟਾਚਾਰ ਜਿਹੀ ਬਿਮਾਰੀ ਤੋਂ ਸੁੱਖ ਦਾ ਸਾਹ ਲਿਆ ਹੈ ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਜ਼ਿਲ੍ਹਾ ਮਲੇਰਕੋਟਲਾ ਦੇ ਨਵ ਨਿਯੁਕਤ ਇੰਚਾਰਜ ਸ੍ਰੀ ਸਾਕਿਬ ਅਲੀ ਰਾਜਾ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ।ਸ੍ਰੀ ਰਾਜਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਿੱਚ ਦਿਨ ਰਾਤ ਮਿਹਨਤ ਕਰਨਗੇ ।ਵਰਨਣਯੋਗ ਹੈ ਕਿ ਸਾਕਿਬ ਅਲੀ ਰਾਜਾ ਇਮਾਨਦਾਰ ਲੀਡਰ ਵਜੋਂ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਦੀ ਮਲੇਰਕੋਟਲਾ ਜ਼ਿਲ੍ਹੇ ਅੰਦਰ ਚੰਗੀ ਖਾਸੀ ਪਕੜ ਹੈ ।ਸ੍ਰੀ ਰਾਜਾ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ ਹੋਣ ਤੇ ਵਲੰਟੀਅਰਾਂ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ।ਸ੍ਰੀ ਰਾਜਾ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ,ਸੀਨੀਅਰ ਆਗੂ ਸੰਦੀਪ ਪਾਠਕ ਅਤੇ ਅਤੇ ਸ ਜਰਨੈਲ ਸਿੰਘ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ।
Get all latest content delivered to your email a few times a month.