ਤਾਜਾ ਖਬਰਾਂ
ਭਿੱਖੀਵਿੰਡ/ਖਾਲੜਾ (ਲਖਵਿੰਦਰ ਸਿੰਘ ਗੋਲਣ/ਰਣਬੀਰ ਸਿੰਘ ਗੋਲਣ) ਸਮਾਜਿਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਜ਼ਿਲਾ ਤਰਨਤਾਰਨ ਦੇ ਡੀ.ਸੀ ਮੋਨੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਚਲਦਿਆਂ । ਸੀ.ਡੀ.ਪੀ.ਓ ਦਫ਼ਤਰ ਭਿੱਖੀਵਿੰਡ ਵੱਲੋਂ ਰੈਸਟ ਹਾਊਸ ਖਾਲੜਾ "ਚ ਪੈਨਸ਼ਨ ਸੁਵਿਧਾ ਕੈਂਪ ਲਗਾਇਆ ਗਿਆ ।
ਸੀ.ਡੀ.ਪੀ.ਓ ਦਫ਼ਤਰ ਭਿੱਖੀਵਿੰਡ ਦੇ ਕਲਰਕ ਵਿਸ਼ਾਲ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਡੀ.ਪੀ.ਓ. ਦਫ਼ਤਰ ਭਿੱਖੀਵਿੰਡ ਵੱਲੋਂ ਬਲਾਕ ਪੱਧਰ 'ਤੇ ਕੈਂਪ ਲਗਾ ਕੇ ਯੋਗ ਵਿਅਕਤੀਆਂ ਦੇ ਪੈਨਸ਼ਨ ਫਾਰਮ ਭਰੇ ਜਾ ਰਹੇ ਹਨ ਤਾਂ ਜੋ ਸਰਕਾਰ ਦੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ। ਵਿਸ਼ਾਲ ਨੇ ਦੱਸਿਆ ਕਿ ਯੋਗ ਵਿਅਕਤੀਆਂ ਨੂੰ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਦੇਣ ਦੇ ਮਕਸਦ ਨਾਲ ਇਹ ਕੈਪ ਲਗਾਏ ਜਾ ਰਹੇ ਹਨ । ਜਿਨ੍ਹਾਂ ਵਿੱਚ ਲੋੜਵੰਦ ਅਤੇ ਯੋਗ ਵਿਅਕਤੀਆਂ ਦੇ ਬੁਢਾਪਾ ਪੈਨਸ਼ਨ, ਵਿਧਵਾ 'ਤੇ ਨਿਆਸ਼ਰਿਤ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਸਕੀਮਾਂ ਦੇ ਫਾਰਮ ਭਰੇ ਜਾ ਰਹੇ ਹਨ । ਇਸ ਮੌਕੇ ਵਿਸ਼ਾਲ ਨੇ ਕਿਹਾ ਪਿੰਡਾਂ ਅੰਦਰ ਲਗਾਏ ਜਾ ਰਹੇ ਪੈਨਸ਼ਨ ਸੁਵਿਧਾ ਕੈਂਪਾਂ "ਚ ਬਿਨੈਕਾਰ ਆਪਣਾ ਆਧਾਰ ਕਾਰਡ, ਬੈਂਕ ਖਾਤੇ ਦੀ ਪਾਸਬੁੱਕ ਦੀ ਕਾਪੀ, ਮੌਤ ਦਾ ਪ੍ਰਮਾਣ ਪੱਤਰ (ਵਿਧਵਾ 'ਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਹਾਇਤਾ ਸਕੀਮ ਲਈ), ਯੂ.ਡੀ.ਆਈ.ਡੀ. ਸਰਟੀਫਿਕੇਟ ਦੀ ਕਾਪੀ (ਦਿਵਿਆਂਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਲਈ) ਆਦਿ ਦਸਤਾਵੇਜ਼ ਨਾਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੇ ਪੈਨਸ਼ਨ ਫਾਰਮ ਮੌਕੇ ’ਤੇ ਭਰੇ ਜਾ ਸਕਣ । ਉੱਥੇ ਹੀ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਸੋਨੀ ਖਾਲੜਾ, ਗੌਰਵ ਬੈਂਬੀ ਅਤੇ ਗੁਰਜੀਤ ਸਿੰਘ ਜੰਡ ਖਾਲੜਾ ਨੇ ਕਿਹਾ ਕਿ ਸੂਬੇ ਅੰਦਰ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਤੋਂ ਲੋੜਵੰਦਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕਾ ਖੇਮਕਰਨ ਦੇ ਵੱਖ ਵੱਖ ਪਿੰਡਾਂ ਵਿੱਚ ਵੱਡੇ ਪੱਧਰ ਤੇ ਕੈਂਪ ਲਗਾ ਕੇ ਲਾਭਪਾਤਰੀਆਂ ਲਈ ਸਮਾਜਿਕ ਭਲਾਈ ਸਕੀਮਾਂ ਤਹਿਤ ਕੈਂਪ ਲਗਾਏ ਜਾਣਗੇ । ਇਸ ਮੌਕੇ ਇਸ ਮੌਕੇ ਸੀ.ਡੀ.ਪੀ.ਓ ਦਫ਼ਤਰ ਸਟਾਫ ਸੁਪਰਵਾਈਜ਼ਰ ਸੁਨੀਤਾ, ਸੁਪਰਵਾਈਜ਼ਰ ਕੋਮਲ, ਸਕੱਤਰ ਸਿੰਘ ਡਰਾਈਵਰ,ਕਲਰਕ ਵਿਸ਼ਾਲ ਕੁਮਾਰ ਤੋਂ ਇਲਾਵਾਂ ਲਖਵਿੰਦਰ ਸਿੰਘ ਅਮੀਸ਼ਾਹ, ਅਰਸ਼ ਗਿੱਲਪੰਨ ਅਤੇ ਗੁਰਜੰਟ ਸਿੰਘ ਸੰਧੂ ਆਦਿ ਹਾਜ਼ਰ ਸਨ ।
Get all latest content delivered to your email a few times a month.