‘ਭਿ੍ਰਸ਼ਟਾਚਾਰ ਤਾਂ ਭਿ੍ਰਸ਼ਟਾਚਾਰ ਹੀ ਹੈ’; ਕੈਪਟਨ ਅਮਰਿੰਦਰ ਸਿੰਘ ਨੇ ਬਾਜਵਾ ਵੱਲੋਂ ਤਾਰਕੋਲ ਤੇ ਸਕਲਾਰਸ਼ਿਪ ਘੁਟਾਲਿਆਂ ਵਿਚਾਲੇ ਫਰਕ ਕੀਤੇ ਜਾਣ ’ਤੇ ਕਿਹਾ
ਸਕਾਲਰਸ਼ਿਪ ਮਾਮਲੇ ਵਿੱਚ ਮੰਤਰੀ ਤੇ ਸੀਨੀਅਰ ਵਿਭਾਗੀ ਅਫਸਰ ਦਰਮਿਆਨ ਸਹਿਮਤੀ ਨਾ ਹੋਣ ਕਾਰਨ ਮੁੱਖ ਸਕੱਤਰ ਵੱਲੋਂ ਪੜਤਾਲ ਜ਼ਰੂਰੀ
ਚੰਡੀਗੜ, 31 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਉਸ ਤਰਕ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਉਸ ਨੇ ਕਿਹਾ ਸੀ ਕਿ ਮੌਜੂਦਾ ਸਕਾਲਰਸ਼ਿਪ ਘੁਟਾਲੇ ਅਤੇ ਤਾਰਕੋਲ ਘੁਟਾਲੇ, ਜਿਸ ਵਿੱਚ 15 ਸਾਲ ਪਹਿਲਾਂ ਬਾਜਵਾ ਦਾ ਨਾਮ ਸਾਹਮਣੇ ਆਇਆ ਸੀ, ਵਿੱਚ ਕੋਈ ਤੁਲਨਾ ਨਹੀਂ ਕੀਤੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਭਿ੍ਰਸ਼ਟਾਚਾਰ ਤਾਂ ਭਿ੍ਰਸ਼ਟਾਚਾਰ ਹੈ ਭਾਵੇਂ ਕਿਸੇ ਵੀ ਰੂਪ ਵਿੱਚ ਹੋਏ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨਾਂ ਦੀ ਪਿਛਲੀ ਸਰਕਾਰ ਦੌਰਾਨ ਲੋਕ ਨਿਰਮਾਣ ਮੰਤਰੀ ਰਹੇ ਬਾਜਵਾ ਖਿਲਾਫ ਲੱਗੇ ਤਾਰਕੋਲ ਘੁਟਾਲੇ ਦੇ ਇਲਜ਼ਾਮ ਵੀ ਓਨੇ ਹੀ ਗੰਭੀਰ ਹਨ ਜਿੰਨੇ ਕਿ ਸਕਾਲਸ਼ਿਪ ਮਾਮਲੇ ਵਿੱਚ ਹੁਣ ਲੱਗ ਰਹੇ ਇਲਜ਼ਾਮ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਉਹ ਉਸ ਸਮੇਂ ਵੀ ਉਨੀ ਹੀ ਗੈਰ-ਜ਼ਿੰਮੇਵਾਰੀ ਨਾਲ ਕੰਮ ਲੈਂਦੇ ਜਿਵੇਂ ਕਿ ਬਾਜਵਾ ਹੁਣ ਉਨਾਂ ਤੋਂ ਉਮੀਦ ਕਰਦੇ ਹਨ, ਤਾਂ ਉਨਾਂ ਨੇ ਉਸ ਸਮੇਂ ਦੇ ਮੰਤਰੀ ਨੂੰ ਬਿਨਾਂ ਨਿਰਪੱਖ ਜਾਂਚ-ਪੜਤਾਲ ਦੇ, ਬੇਬੁਨਿਆਦ ਇਲਜ਼ਾਮਾਂ ਦੇ ਆਧਾਰ ’ਤੇ ਬਰਖਾਸਤ ਕਰ ਦੇਣਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਉਨਾਂ ਨੇ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਗਹਿਰਾਈ ਨਾਲ ਜਾਂਚ ਦੀ ਜ਼ਿੰਮੇਵਾਰੀ ਮੁੱਖ ਸਕੱਤਰ ਨੂੰ ਸੌਂਪਣ ਦਾ ਫੈਸਲਾ ਕੀਤਾ ਕਿਉਂਕਿ ਸਬੰਧਤ ਮੰਤਰੀ ਅਤੇ ਸਮਾਜਿਕ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਜਿਸ ਦੀ ਅੰਦਰੂਨੀ ਰਿਪੋਰਟ ਮੰਤਰੀ ਖਿਲਾਫ ਇਲਜ਼ਾਮਾਂ ਦਾ ਆਧਾਰ ਬਣੀ, ਦਰਮਿਆਨ ਅਸਹਿਮਤੀ ਸੀ। ਪੰਜਾਬ ਸਰਕਾਰ ਦੇ ਰੂਲਜ਼ ਆਫ ਬਿਜ਼ਨਸ, 1992 ਦੇ ਅਨੁਸਾਰ ਜਿਨਾਂ ਮਾਮਲਿਆਂ ਵਿੱਚ ਮੰਤਰੀ ਅਤੇ ਸਕੱਤਰ ਦਰਮਿਆਨ ਵਿਚਾਰਾਂ ਦੀ ਸਹਿਮਤੀ ਨਾ ਹੋਵੇ, ਉਹ ਮਾਮਲੇ ਹੁਕਮ ਜਾਰੀ ਹੋਣ ਤੋਂ ਪਹਿਲਾਂ ਮੁੱਖ ਸਕੱਤਰ ਰਾਹੀਂ ਮੁੱਖ ਮੰਤਰੀ ਸਨਮੁੱਖ ਰੱਖੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਕ ਮੰਤਰੀ ਰਹਿ ਚੁੱਕੇ ਹੋਣ ਦੇ ਨਾਤੇ ਬਾਜਵਾ ਨੂੰ ਇਹ ਪਤਾ ਹੋਣਾ ਚਾਹੀਦਾ ਸੀ ਕਿ ਮੌਜੂਦਾ ਮਾਮਲੇ ਦੇ ਹਾਲਾਤ ਵੇਖਦੇ ਹੋਏ ਕਾਰਵਾਈ ਅੱਗੇ ਲਿਜਾਣ ਦਾ ਇਹੋ ਹੀ ਇਕ ਰਸਤਾ ਹੈ ਅਤੇ ਉਨਾਂ ਨੇ ਮੁੱਖ ਸਕੱਤਰ ਨੂੰ ਉਨਾਂ ਨੂੰ ਕਾਰਵਾਈ ਲਈ ਮਾਮਲਾ ਭੇਜਣ ਤੋਂ ਪਹਿਲਾਂ ਇਸ ਦੀ ਗਹਿਰਾਈ ਨਾਲ ਜਾਂਚ-ਪੜਤਾਲ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਇਸ ਨੂੰ ਅਤਿ ਮੰਦਭਾਗਾ ਅਤੇ ਭਿਆਨਕ ਕਰਾਰ ਦਿੰਦਿਆਂ ਕਿਹਾ ਕਿ ਇਨਾਂ ਤੱਥਾਂ ਦਾ ਧਿਆਨ ਲਏ ਬਿਨਾਂ ਮੁੱਖ ਸਕੱਤਰ ਜਾਂਚ ਦੀ ਆਲੋਚਨਾ ਕਰਦਿਆਂ ਇਹ ਦਰਸਾਇਆ ਗਿਆ ਹੈ ਕਿ ਸੰਸਦ ਮੈਂਬਰ ਨੂੰ ਸਰਕਾਰ ਦੇ ਕੰਮਕਾਜ ਦੇ ਤਰੀਕਿਆਂ ਬਾਰੇ ਬਿਲਕੁਲ ਜਾਣਕਾਰੀ ਨਹੀਂ ਸੀ।
ਉਨਾਂ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਦੀ ਇਸ ਗੱਲੋਂ ਵੀ ਨਿੰਦਾ ਕੀਤਾ ਕਿ ਮੁੱਖ ਸਕੱਤਰ ਦੀ ਜਾਂਚ ਦੇ ਨਤੀਜਿਆਂ ਦੀ ਉਡੀਕ ਕੀਤੇ ਬਿਨਾਂ ਹੀ ਉਹ ਕਥਿਤ ਘੁਟਾਲੇ ਵਿੱਚ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਦਾ ਸਮਰਥਨ ਕਰ ਰਹੇ ਹਨ। ਉਨਾਂ ਬਾਜਵਾ ਤੇ ਦੂਲੋਂ ’ਤੇ ਲਗਾਤਾਰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਲਈ ਵਰਦਿਆਂ ਕਿਹਾ ਕਿ ਦੋਵੇਂ ਸੰਸਦ ਮੈਂਬਰਾਂ ਵੱਲੋਂ ਆਪਣੀ ਹੀ ਸਰਕਾਰ ਉਤੇ ਦਿਖਾਈ ਜਾ ਰਹੀ ਬੇਭਰੋਸੇਯੋਗਤਾ ਉਨਾਂ ਦੀ ਮਾੜੀ ਨੀਅਤ ਨੂੰ ਦਰਸਾਉਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮ ਪਾਰਟੀ ਵੱਲੋਂ ਇਸ ਮਾਮਲੇ ਵਿੱਚ ਮੁੱਖ ਸਕੱਤਰ ਜਾਂਚ ਨੂੰ ਅਖੌਤੀ ਰੱਦ ਕਰਨ ਦੇ ਰਵੱਈਏ ਨੂੰ ਨਕਾਰਦਿਆਂ ਇਸ ਨੂੰ ਪੂਰੀ ਤਰਾਂ ਬੇਤੁਕਾ ਤੇ ਤਰਕਹੀਣ ਕਾਰ ਦਿੱਤਾ। ਉਨਾਂ ਕਿਹਾ, ‘‘ਉਹ ਕਿਸੇ ਵੀ ਗੱਲ ਨੂੰ ਸਵਿਕਾਰ ਜਾਂ ਰੱਦ ਕਰਨ ਵਾਲੇ ਕੌਣ ਹਨ?’’ ਉਨਾਂ ਅੱਗੇ ਆਖਿਆ ਕਿ ਆਮ ਆਦਮੀ ਪਾਰਟੀ ਨੂੰ ਤਾਂ ਬਹੁਤ ਪਹਿਲਾਂ ਹੀ ਪੰਜਾਬ ਦੇ ਲੋਕ ਰੱਦ ਕਰ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨਾ ਤਾਂ ਆਪ ਜਾਂ ਕਿਸੇ ਹੋਰ ਧਿਰ ਵੱਲੋਂ ਇਸ ਮਾਮਲੇ ਵਿੱਚ ਉਸ ਦੇ ਕੀਤੇ ਕੰਮਾਂ ਦੀ ਹਮਾਇਤ ਕਰਨ ਵਿੱਚ ਕੋਈ ਪ੍ਰਵਾਹ ਕਰਦੇ ਹਨ ਅਤੇ ਨਾ ਹੀ ਉਨਾਂ ਵਿੱਚ ਦਿਲਚਸਪੀ ਰੱਖਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਇਕੋ-ਇੱਕ ਚਿੰਤਾ ਸੂਬੇ ਦੇ ਲੋਕਾਂ ਦੀ ਹੈ ਜਿਨਾਂ ਬਾਰੇ ਉਨਾਂ ਕਿਹਾ, ‘‘ਉਨਾਂ ਨੇ ਹੀ ਮੈਨੂੰ ਅਤੇ ਮੇਰੇ ਕੰਮਾਂ ਨੂੰ ਸਵਿਕਾਰ ਕਰਨਾ ਜਾਂ ਰੱਦ ਕਰਨਾ ਹੈ। ਹੋਰ ਕਿਸੇ ਨੇ ਨਹੀਂ।’’
ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਆਪ ਦੇ ਬਿਆਨ ਨੇ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਤੀਕਿ੍ਰਆ ਦੀ ਹੀ ਗੂੰਜ ਉਠਾਈ ਹੈ, ਜਿਵੇਂ ਕਿ ਹਾਲ ਹੀ ਵਿਚ ਵਾਪਰੇ ਨਕਲੀ ਸ਼ਰਾਬ ਦੁਖਾਂਤ ਦੌਰਾਨ ਵੀ ਹੋਇਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਕਿਉਂ ਜੋ ਇੰਝ ਜਾਪਦਾ ਹੈ ਕਿ ਤੁਸੀਂ ਇਕੋ ਪਲੜੇ ਵਿੱਚ ਹੋ ਤਾਂ ਫੇਰ ਤੁਸੀਂ ਭਾਜਪਾ-ਅਕਾਲੀ ਦਲ ਗੱਠਜੋੜ ਵਿੱਚ ਸ਼ਾਮਲ ਕਿਉ ਨਹੀਂ ਹੋ ਜਾਂਦੇ?’’ ਉਨਾਂ ਅੱਗੇ ਕਿਹਾ, ‘‘ਸ਼ਾਇਦ ਮਿਲ ਕੇ ਤੁਸੀਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਵਿਰੁੱਧ ਘੱਟੋ-ਘੱਟ ਲੜਾਈ ਲੜਨ ਦੇ ਯੋਗ ਤਾਂ ਹੋ ਜਾਵੋਗੇ।’’
ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਦੇ ਭਿ੍ਰਸ਼ਟਾਚਾਰ ਖਿਲਾਫ ਵੱਡੇ ਅੰਦੋਲਨ ਵਿੱਚੋਂ ਪੈਦਾ ਹੋਈ ਪਾਰਟੀ ਹੋਣ ਦੇ ਦਾਅਵੇ ’ਤੇ ਵੀ ਚੁਟਕੀ ਲੈਂਦਿਆਂ ਕਿਹਾ ਕਿ ਉਹ ਪਹਿਲਾਂ ਹੀ ਦਿੱਲੀ ਵਿੱਚ ਆਪਣੇ ਅਸਲ ਰੰਗ ਦਿਖਾ ਚੁੱਕੇ ਹਨ। ਉੁਨਾਂ ਕਿਹਾ, ‘‘ਤੁਹਾਡੇ (ਆਪ) ਦਿੱਲੀ ਦੇ ਮੁੱਖ ਮੰਤਰੀ ਨੂੰ ਵੱਖ-ਵੱਖ ਸੰਵੇਦਨਸ਼ੀਲ ਮੁੱਦਿਆਂ ’ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੱਗੇ ਡਟ ਕੇ ਨਾ ਖੜਾ ਹੋਣ ਕਰਕੇ ਚੁਫੇਰਿਓ ਨਿੰਦਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।’’ ਉਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਚੋਣਾਂ ਭਾਜਪਾ ਦੇ ਵਿਰੋਧ ਦੇ ਨਾਂ ਉਤੇ ਜਿੱਤਣ ਦੇ ਬਾਵਜੂਦ ਹੁਣ ਉਸੇ ਭਾਜਪਾ ਦੀ ਜੀ ਹਜ਼ੂਰੀ ਵਿੱਚ ਲਗੇ ਹੋਏ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀ ਕੋਈ ਸਿਧਾਂਤਕ ਪਾਰਟੀ ਦੀ ਲੋੜ ਨਹੀਂ ਹੈ ਅਤੇ ਨਾ ਹੀ ਉਹ ਅਜਿਹੀ ਪਾਰਟੀ ਨੂੰ ਚਾਹੁੰਦੇ ਹਨ ਜਿਸ ਦੀਆਂ ਕੋਈ ਨੈਤਿਕ ਕਦਰਾਂ ਕੀਮਤਾਂ ਨਾ ਹੋਣ।