ਤਾਜਾ ਖਬਰਾਂ
ਚੰਡੀਗੜ੍ਹ, 31 ਅਗਸਤ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਮਿਲ ਰਹੀਆਂ ਸਿਹਤ ਸੇਵਾਵਾਂ ’ਤੇ ਪਹਿਲਾਂ ਵਾਲੀਆਂ ਦਰਾਂ ਹੀ ਲਾਗੂ ਰਹਿਣਗੀਆਂ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਸਿਹਤ ਮੰਤਰੀ ਨੇ ਕੋਵਿਡ ਦੌਰਾਨ ਵਿਗੜੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਹੈਲਥ ਸਿਸਟ ਕਾਰਪੋਰੇਸ਼ਨ ਤਹਿਤ ਸਰਕਾਰੀ ਹਸਪਤਾਲਾਂ ਦੀ ਸੋਧੀ ਦਰਾਂ ਨੂੰ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਸਰਕਾਰੀ ਹਸਪਤਾਲਾਂ ਵਿਚ ਪਹਿਲਾਂ ਵਾਲੀਆਂ ਦਰਾਂ ਹੀ ਲਾਗੂ ਰਹਿਣਗੀਆਂ।
ਸਿਹਤ ਮੰਤਰੀ ਨੇ ਦੱਸਿਆ ਕਿ ਪੁਰਾਣੀ ਦਰਾਂ ਸਬੰਧੀ ਨਵੀਆਂ ਹਦਾਇਤਾਂ ਸਾਰੇ ਸਿਵਲ ਸਰਜਨਾਂ ਨੂੰ ਜਾਰੀ ਕਰ ਦਿੱਤੀ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋੜਵੰਦ ਲੋਕਾਂ ਨੂੰ ਤੀਜੇ ਪੱਧਰ ਦੀਆਂ ਮਲਟੀ-ਸਪੈਸ਼ਲਿਸਟ ਹਸਪਤਾਲਾਂ ਵਿਚ ਮਿਲਣ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਪੈਕਜਾਂ ਨੂੰ 1393 ਤੋਂ ਵਧਾ ਕੇ 1579 ਕੀਤਾ ਗਿਆ ਹੈ। ਉਨ੍ਹਾਂ ਕਿਹਾ ਸੂਬੇ ਵਿਚ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਔਸਤਨ 1500 ਦਾਖ਼ਲੇ ਪ੍ਰਤੀ ਦਿਨ ਹੋ ਰਹੇ ਹਨ। ਜੇਕਰ ਇਸ ਸਕੀਮ ਅਧੀਨ ਸੂਚੀਬੱਧ ਹਸਪਤਾਲਾਂ ਦੇ ਪੱਖ ਤੋਂ ਦੇਖਿਆ ਜਾਵੇ ਤਾਂ ਪੰਜਾਬ ਉਨਾਂ ਪ੍ਰਮੁੱਖ ਰਾਜਾਂ ਵਿਚੋਂ ਇਕ ਹੈ ਜਿਥੇ ਇਸ ਯੋਜਨਾ ਦੇ ਪਹਿਲੇ ਸਾਲ ਵਿਚ ਰਾਜ ਸਿਹਤ ਏਜੰਸੀ ਦੁਆਰਾ 767 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ । ਇਨਾਂ ਹਸਪਤਾਲਾਂ ਵਿੱਚ ਲਾਭਪਾਤਰੀਆਂ ਨੂੰ ਦੂਜੇ ਅਤੇ ਤੀਜੇ ਪੱਧਰ ਦੇ ਮਿਆਰੀ ਇਲਾਜ ਮੁਫਤ ਦਿੱਤੇ ਜਾ ਰਹੇ ਹਨ।
Get all latest content delivered to your email a few times a month.