IMG-LOGO
ਹੋਮ ਪੰਜਾਬ: ਪਾਵਨ ਸਰੂਪਾਂ ਦਾ ਮਾਮਲਾ : ਭਾਈ ਲੌਂਗੋਵਾਲ ਵੱਲੋਂ ਗਠਿਤ ਕਮੇਟੀ...

ਪਾਵਨ ਸਰੂਪਾਂ ਦਾ ਮਾਮਲਾ : ਭਾਈ ਲੌਂਗੋਵਾਲ ਵੱਲੋਂ ਗਠਿਤ ਕਮੇਟੀ ਨੇ ਦੋਸ਼ੀਆਂ ਖਿਲਾਫ਼ ਅਗਲੀ ਕਾਰਵਾਈ ਆਰੰਭੀ

Admin User - Aug 31, 2020 10:03 PM
IMG

ਅੰਮ੍ਰਿਤਸਰ, 31 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਬਲੀਕੇਸ਼ਨ ਵਿਭਾਗ ਵਿੱਚੋਂ ਘੱਟ ਪਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਮੁਲਾਜ਼ਮਾਂ ਖਿਲਾਫ਼ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ 27 ਅਗਸਤ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਫੈਸਲੇ ਅਨੁਸਾਰ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ। ਇਸ ਸਬੰਧ ਵਿਚ ਅੱਜ ਭਾਈ ਲੌਂਗੋਵਾਲ ਨੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਬ-ਕਮੇਟੀ ਗਠਿਤ ਕਰ ਦਿੱਤੀ ਹੈ। ਇਸ ਕਮੇਟੀ ਵਿਚ ਸ. ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਐਡਵੋਕੇਟ ਬਲਤੇਜ ਸਿੰਘ ਢਿੱਲੋਂ ਸਾਬਕਾ ਜ਼ਿਲ੍ਹਾ ਅਟਾਰਨੀ ਅਤੇ ਐਵਡੋਕੇਟ ਮਹਿੰਦਰ ਸਿੰਘ ਗਿੱਲ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਨੂੰ ਲਾਗੂ ਕਰਵਾਉਣ ਲਈ ਕਾਰਜਸ਼ੀਲ ਹੋ ਗਈ ਹੈ। 
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇੱਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਜਾਂਚ ਕਮਿਸ਼ਨ ਦੀ ਰਿਪੋਰਟ ਦੇ ਅਧਾਰ ’ਤੇ ਅੰਤ੍ਰਿੰਗ ਕਮੇਟੀ ਦੇ ਫੈਸਲੇ ਨੂੰ ਲਾਗੂ ਕਰਨ ਲਈ ਵਕੀਲਾਂ ਦਾ ਪੈਨਲ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਜੋ ਫੈਸਲਾ ਲਿਆ ਹੈ, ਉਸ ਅਨੁਸਾਰ ਦੋਸ਼ੀਆਂ ਉੱਪਰ ਕੇਸ ਦਰਜ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਨੇ ਬੇਹੱਦ ਪਾਰਦਰਸ਼ੀ ਢੰਗ ਨਾਲ ਪੜਤਾਲ ਕਰਕੇ ਰਿਪੋਰਟ ਦਿੱਤੀ ਹੈ। ਇਸ ਰਿਪੋਰਟ ਅਨੁਸਾਰ ਹੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਖ਼ਤ ਫੈਸਲਾ ਲਿਆ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਸ਼੍ਰੋਮਣੀ ਕਮੇਟੀ ਇਸ ਸਬੰਧ ਵਿਚ ਬੇਹੱਦ ਸਖ਼ਤ ਹੈ ਅਤੇ ਸੰਗਤਾਂ ਦੀ ਭਾਵਨਾਵਾਂ ਅਨੁਸਾਰ ਹੀ ਕਾਰਵਾਈ ਕਰ ਰਹੀ ਹੈ। 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.