ਤਾਜਾ ਖਬਰਾਂ
ਚੰਡੀਗੜ੍ਹ, 31 ਦਸੰਬਰ: ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੀ ਨਿੱਘੀ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਮੰਤਰੀ ਨੇ ਪ੍ਰਮਾਤਮਾ ਅੱਗੇ ਸਾਰਿਆਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਅਤੇ ਕਾਮਨਾ ਕੀਤੀ ਕਿ ਆਉਣ ਵਾਲਾ ਸਾਲ ਸਾਰਿਆਂ ਲਈ ਖੁਸ਼ਹਾਲੀ ਤੇ ਖੁਸ਼ੀਆਂ ਭਰਿਆ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਦੇ ਪਹਿਲੇ 9 ਮਹੀਨਿਆਂ ਦੇ ਕਾਰਜਕਾਲ ਦੌਰਾਨ ਸੂਬੇ ਨੇ ਕਾਫ਼ੀ ਤਰੱਕੀ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਸਫ਼ਲਤਾ ਦਾ ਇਹ ਸਫ਼ਰ ਜਾਰੀ ਰਹੇਗਾ।
Get all latest content delivered to your email a few times a month.