ਤਾਜਾ ਖਬਰਾਂ
ਲੁਧਿਆਣਾ, 31 ਦਸੰਬਰ, 2022: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ।
ਅੱਜ ਇੱਥੇ ਇੱਕ ਬਿਆਨ ਵਿੱਚ ਉਨ੍ਹਾਂ ਆਸ ਪ੍ਰਗਟਾਈ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ, ਚੰਗੀ ਸਿਹਤ, ਸਦਭਾਵਨਾ, ਸ਼ਾਂਤੀ ਅਤੇ ਸਫਲਤਾ ਲੈ ਕੇ ਆਵੇ।
ਉਨ੍ਹਾਂ ਕਿਹਾ ਕਿ ਨਵੇਂ ਸਾਲ ਵਿੱਚ ਸੂਬੇ ਦੇ ਹੋਰ ਵਿਕਾਸ ਅਤੇ ਖੁਸ਼ਹਾਲੀ ਲਈ ਸਾਂਝੇ ਤੌਰ 'ਤੇ ਕੰਮ ਕਰਨ ਦਾ ਸੰਕਲਪ ਲੈਣ ਦਾ ਇਹ ਸਹੀ ਸਮਾਂ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਮੌਜੂਦਾ ਸੂਬਾ ਸਰਕਾਰ ਨੇ ਪਿਛਲੇ ਸਾਲ ਵਿੱਚ ਜ਼ਿਕਰਯੋਗ ਕੰਮ ਕੀਤੇ ਹਨ ਅਤੇ ਆਸ ਪ੍ਰਗਟਾਈ ਕਿ ਅਗਲੇ ਸਾਲ ਵਿੱਚ ਸੂਬਾ ਸਰਕਾਰ ਨਿਸ਼ਚਿਤ ਤੌਰ ’ਤੇ ਨਵੀਆਂ ਪ੍ਰਾਪਤੀਆਂ ਕਰੇਗੀ।
Get all latest content delivered to your email a few times a month.