ਤਾਜਾ ਖਬਰਾਂ
ਪਟਿਆਲਾ, 31 ਜਨਵਰੀ- ਭਾਰਤੀ ਜਨਤਾ ਪਾਰਟੀ ਦੀ ਸੂਬਾ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਇੱਥੇ ਸਾਬਕਾ ਕਾਂਗਰਸੀ ਅਤੇ ਸਨੌਰ ਨਗਰ ਕੌਂਸਲ ਦੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਹਰੀਕਾ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਕੀਤਾ।
ਹਰੀਕਾ ਦਾ ਪਾਰਟੀ 'ਚ ਸਵਾਗਤ ਕਰਨ ਉਪਰੰਤ ਜੈ ਇੰਦਰ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਅਹਿਸਾਸ ਹੋ ਗਿਆ ਹੈ ਕਿ ਸਿਰਫ ਭਾਰਤੀ ਜਨਤਾ ਪਾਰਟੀ ਹੀ ਸੂਬੇ ਨੂੰ ਸਰਵਪੱਖੀ ਵਿਕਾਸ ਦੇ ਰਾਹ 'ਤੇ ਲਿਜਾ ਸਕਦੀ ਹੈ ਅਤੇ ਇਸ ਲਈ ਰੋਜ਼ਾਨਾ ਵੱਡੀ ਗਿਣਤੀ 'ਚ ਲੋਕ ਸਾਡੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ।"
ਹਰੀਕਾ ਬਾਰੇ ਗੱਲ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਉਹ ਪਾਰਟੀ ਅਤੇ ਸਾਡੇ ਲੋਕਾਂ ਦੀ ਬਿਹਤਰੀ ਲਈ ਸਖ਼ਤ ਮਿਹਨਤ ਕਰਨਗੇ ਅਤੇ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਸਨੌਰ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਪਾਰਟੀ ਨੂੰ ਵੱਡਾ ਹੁਲਾਰਾ ਮਿਲੇਗਾ।
ਜੈ ਇੰਦਰ ਕੌਰ ਦੇ ਨਾਲ ਭਾਜਪਾ ਆਗੂ ਲਾਲਜੀਤ ਸਿੰਘ ਵੀ ਸ਼ਾਮਲ ਸਨ।
Get all latest content delivered to your email a few times a month.