ਤਾਜਾ ਖਬਰਾਂ
ਬਾਦਲ (ਸ੍ਰੀ ਮੁਕਤਸਰ ਸਾਹਿਬ), 30 ਅਪ੍ਰੈਲ: ਕੇਂਦਰੀ ਮੰਤਰੀ ਸ੍ਰੀ ਅਨੁਰਾਗ ਠਾਕੁਰ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰੇਮ ਕੁਮਾਰ ਧੂਮਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਅੱਜ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਪਹੁੰਚ ਕੇ ਉਹਨਾਂ ਕੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸ੍ਰੀ ਅਨੁਰਾਗ ਠਾਕੁਰ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਵਿਚ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਸਭ ਤੋਂ ਵੱਡੇ ਸਿਆਸਤਦਾਨ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਸਿਰਫ ਪਰਿਵਾਰ ਜਾਂ ਪੰਜਾਬ ਹੀ ਨਹੀਂ ਬਲਕਿ ਦੇਸ਼ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਸਰਦਾਰ ਬਾਦਲ ਆਪਣੇ ਆਪ ਵਿਚ ਇਕ ਸੰਸਥਾ ਸਨ ਜਿਹਨਾਂ ਨੇ ਦੇਸ਼ ਦੇ ਅਣਗਿਣਤ ਲੋਕਾਂ ਦਾ ਮਾਰਗ ਦਰਸ਼ਨ ਕੀਤਾ ਤੇ ਉਹਨਾਂ ਨੂੰ ਸਮਾਜ ਦੀ ਭਲਾਈ ਵਾਸਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਉਹਨਾਂ ਤੋਂ ਇਲਾਵਾ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ, ਮੈਂਬਰ ਪਾਰਲੀਮੈਂਟ ਸ੍ਰੀ ਜਸਬੀਰ ਸਿੰਘ ਡਿੰਪਾ, ਸਾਬਕਾ ਰਾਜ ਸਭਾ ਮੈਂਬਰ ਸਰਦਾਰ ਤਰਲੋਚਨ ਸਿੰਘ, ਪੰਜਾਬ ਦੇ ਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ, ਸਰਦਾਰ ਨਵਜੋਤ ਸਿੰਘ ਸਿੱਧੂ, ਸ੍ਰੀ ਵਿਜੇ ਇੰਦਰ ਸਿੰਗਲਾ, ਸ੍ਰੀ ਅਸ਼ਵਨੀ ਸੇਖੜੀ, ਸਾਬਕਾ ਰਾਜ ਸਭਾ ਮੈਂਬਰ ਸ੍ਰੀ ਸ਼ਮਸ਼ੇਰ ਸਿੰਘ ਦੂਲੋਂ, ਸਾਬਕਾ ਵਿਧਾਇਕ ਸ੍ਰੀ ਸੁਖਵਿੰਦਰ ਸਿੰਘ ਡੈਨੀ, ਸ੍ਰੀ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਸ੍ਰੀ ਹਰਵਿੰਦਰ ਸਿੰਘ ਲਾਡੀ, ਸ੍ਰੀ ਨਵਤੇਜ ਸਿੰਘ ਚੀਮਾ, ਸ੍ਰੀ ਸੁਰਜੀਤ ਧੀਮਾਨ, ਸ੍ਰੀ ਗੁਰਬਿੰਦਰ ਸਿੰਘ ਅਟਵਾਲ, ਸ੍ਰੀ ਸੁਨੀਲ ਦੱਤ, ਆਰ ਐਸ ਐਸ ਪੰਜਾਬ ਦੇ ਆਗੂ ਸ੍ਰੀ ਨਰੇਂਦਰ ਸ਼ਰਮਾ ਤੇ ਸ੍ਰੀ ਇਕਬਾਲ ਸਿੰਘ, ਪੰਜਾਬ ਤੇ ਦਿੱਲੀ ਤੋਂ ਸੀਨੀਅਰ ਆਈ ਏ ਐਸ ਅਧਿਕਾਰੀਆਂ, ਬਠਿੰਡਾ ਪ੍ਰੈਸ ਕਲੱਬ ਦੇ ਮੈਂਬਰ, ਉੱਤਮ ਹਿੰਦੂ ਅਖਬਾਰ ਦੇ ਮੁੱਖ ਸੰਪਾਦਕ ਇਰਵਿਨ ਖੰਨਾ, ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਸ੍ਰੀ ਸ਼ੀਤਲ ਵਿੱਜ, ਬਾਬੂਸ਼ਾਹੀ ਨੈਟਵਰਕ ਦੇ ਸੰਪਾਦਕ ਸ੍ਰੀ ਬਲਜੀਤ ਬੱਲੀ, ਅਮਰੀਕਾ ਦੇ ਉੱਘੇ ਧਨਾਢ ਵਪਾਰੀ ਦਰਸ਼ਨ ਸਿੰਘ ਧਾਲੀਵਾਲ, ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਸਰਦਾਰ ਸਤਨਾਮ ਸਿੰਘ ਕਲੇਰ, ਸੰਤ ਸਤਵਿੰਦਰ ਸਿੰਘ ਹੀਰਾ ਤੇ ਸੰਤ ਸਰਵਣ ਦਾਸ ਜੀ ਸ੍ਰੀ ਖੁਰਾਲਗੜ੍ਹ ਸਾਹਿਬ ਹੁਸ਼ਿਆਰਪੁਰ ਤੋਂ ਅਨੇਕਾਂ ਸੰਤਾਂ ਦੇ ਨਾਲ ਨਾਲ ਬਾਬਾ ਅਮਰਜੀਤ ਸਿੰਘ ਜੀ ਹਰਖੋਵਾਲ ਵਾਲੇ, ਬਾਬਾ ਪਰਦੀਪ ਜੀ ਬੱਧਨੀ ਵਾਲੇ, ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲੇ, ਬਾਬਾ ਕੇਸ਼ੋਰਾਮ ਜੀ ਕੋਟਸ਼ਮੀਰ ਵਾਲੇ, ਬਾਬਾ ਸੇਵਾ ਨੰਦ ਕਿਓਲ ਵਾਲੇ, ਬਾਬਾ ਸੁਖਦੇਵ ਪ੍ਰਕਾਸ਼ ਮਹਿਮਾ ਸਰਜਾ ਜੀ, ਬਾਬਾ ਕੁੰਭ ਦਾਸ ਜੀ ਡੇਰਾ ਲੰਗ, ਬਾਬਾ ਦਰਸ਼ਨ ਦਾਸ ਜੀ ਡੇਰਾ ਡੱਬਵਾਲੀ ਵਾਲੇ, ਮਹੰਤ ਜੈ ਰਾਮ ਜੀ ਡੱਬਵਾਲੀ ਵਾਲੇ, ਬਾਬਾ ਸਰਮੁੱਖ ਦਾਸ ਜੀ ਰੱਲਾ ਵਾਲੇ, ਸੰਤ ਮਹਾਂਪੁਰਖ ਡੇਰਾ ਬੱਲਾਂ ਗਿੱਲ ਪੱਤੀ ਵਾਲੇ ਤੇ ਹਰਿਆਣਾ ਦੇ ਸਾਬਕਾ ਮੰਤਰੀ ਕੈਪਟਨ ਅਭਿਮਨਯੂ ਨੇ ਵੀ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ।
Get all latest content delivered to your email a few times a month.