IMG-LOGO
ਹੋਮ ਪੰਜਾਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਹਿਲਵਾਨਾਂ ਦਾ ਸਮਰੱਥਨ , ਦੇਸ਼...

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਹਿਲਵਾਨਾਂ ਦਾ ਸਮਰੱਥਨ , ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਦੀ ਸੁਣਵਾਈ ਨਾ ਹੋਣਾ ਨਿੰਦਣਯੋਗ

Admin User - May 31, 2023 06:33 PM
IMG

ਸੰਗਰੂਰ, 31 ਮਈ (ਐੱਚਐੱਸ ਸ਼ੱਮੀ):-ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਤੇ ਭਾਜਪਾ ਦੇ ਪਾਰਲੀਮੈਂਟ ਮੈਂਬਰ ਬਿ੍ਜਭੂਸ਼ਨ ਸ਼ਰਨ ਸਿੰਘ ਅਤੇ ਦੇਸ਼ ਦੀਆਂ ਚੋਟੀ ਦੀਆਂ ਮਹਿਲਾ ਪਹਿਲਵਾਨਾਂ ਵਿਚਕਾਰ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਵਿਵਾਦ ਨੂੰ  ਮੰਦਭਾਗਾ ਕਰਾਰ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅਮਿ੍ੰਤਸਰ) ਵੱਲੋਂ ਪਹਿਲਵਾਨਾਂ ਦਾ ਸਮਰੱਥਨ ਕਰਦੇ ਹੋਏ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨਮੰਤਰੀ ਨੂੰ  ਇਸ ਮਾਮਲੇ ਵਿੱਚ ਦਖਲਅੰਦਾਜੀ ਕਰਕੇ ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਦੇ ਮਸਲੇ ਨੂੰ  ਜਲਦੀ ਤੋਂ ਜਲਦੀ ਹੱਲ ਕਰਨ ਦੀ ਅਪੀਲ ਕੀਤੀ ਗਈ ਹੈ | ਇਸ ਸੰਬੰਧੀ ਅੱਜ ਪਾਰਟੀ ਦੇ ਸੰਗਰੂਰ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਪੀਏਸੀ ਮੈਂਬਰ ਸ. ਬਹਾਦਰ ਸਿੰਘ ਭਸੌੜ ਨੇ ਕਿਹਾ ਕਿ ਇੱਕ ਪਾਸੇ ਤਾਂ ਬੇਟੀ ਪੜਾਓ-ਬੇਟੀ ਬਚਾਓ ਦਾ ਨਾਅਰਾ ਦੇ ਕੇ ਬੇਟੀਆਂ ਨੂੰ  ਅੱਗੇ ਵਧਣ ਵਿੱਚ ਸਹਿਯੋਗ ਕਰਨ ਅਤੇ ਕੰਨਿਆ ਭਰੂਣ ਹੱਤਿਆ ਨਾ ਕਰਨ ਲਈ ਲਈ ਦੇਸ਼ ਵਾਸੀਆਂ ਨੂੰ  ਪ੍ਰੇਰਿਤ ਕੀਤਾ ਜਾਂਦਾ ਹੈ, ਦੂਜੇ ਪਾਸੇ ਦੇਸ਼ ਦਾ ਮਾਣ ਵਧਾਉਣ ਵਾਲੇ ਖਿਡਾਰੀਆਂ ਨੂੰ  ਇਨਸਾਫ ਲੈਣ ਲਈ ਧਰਨੇ ਦੇਣੇ ਪੈਣ ਅਤੇ ਉਨ੍ਹਾਂ ਦੀ ਕਿਸੇ ਪਾਸੇ ਕੋਈ ਸੁਣਵਾਈ ਨਾ ਹੋਣਾ ਬੇਹੱਦ ਨਿੰਦਣਯੋਗ ਹੈ | ਅਜਿਹੇ ਹਾਲਾਤਾਂ ਵਿੱਚ ਬੇਟੀ ਪੜਾਓ-ਬੇਟੀ ਬਚਾਓ ਦੇ ਨਾਅਰੇ ਦਾ ਕੋਈ ਅਰਥ ਨਹੀਂ ਰਹਿ ਜਾਂਦਾ | ਇਸ ਲਈ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨਮੰਤਰੀ ਨੂੰ  ਇਸ ਮਾਮਲੇ ਨੂੰ  ਗੰਭੀਰਤਾ ਨਾਲ ਲੈਂਦੇ ਹੋਏ ਜਲਦੀ ਤੋਂ ਜਲਦੀ ਇਸ ਮਾਮਲੇ ਵਿੱਚ ਕਾਰਵਾਈ ਕਰਕੇ ਖਿਡਾਰੀਆਂ ਨੂੰ  ਇਨਸਾਫ ਦੇਣਾ ਚਾਹੀਦਾ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਵਿਰੁੱਧ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਬੰਧਕੀ ਸਕੱਤਰ ਹਰਿੰਦਰ ਸਿੰਘ ਔਲਖ, ਲਖਵੀਰ ਸਿੰਘ ਸ਼ਹਿਰੀ ਪ੍ਰਧਾਨ ਤਪਾ, ਸੀਨੀਅਰ ਆਗੂ ਅਜੈਬ ਸਿੰਘ ਭੈਣੀ ਫੱਤਾ, ਯੂਥ ਆਗੂ ਮਨਪ੍ਰੀਤ ਸਿੰਘ, ਲਾਭ ਸਿੰਘ ਐਮ.ਸੀ., ਮਨਜੀਤ ਸਿੰਘ ਕੁੱਕੂ ਅਤੇ ਮਲਕੀਤ ਸਿੰਘ ਬੇਲਾ ਵੀ ਹਾਜਰ ਸਨ | 
ਆਗੂਆਂ ਨੇ ਕਿਹਾ ਕਿ ਦੇਸ਼ ਦੀਆਂ ਚੋਟੀ ਦੀਆਂ ਪਹਿਲਵਾਨਾਂ ਵੱਲੋਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਉੱਪਰ ਜਿਨਸੀ ਸੋਸ਼ਣ ਦੇ ਦੋਸ਼ ਲਗਾਉਣ ਬੇਹੱਦ ਗੰਭੀਰ ਮਸਲਾ ਹੈ | ਪਹਿਲਵਾਨਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕੀਤੇ ਜਾ ਰਹੇ ਪ੍ਰਦਰਸ਼ਨ ਕਰਕੇ ਪੂਰੇ ਦੇਸ਼ ਦੀਆਂ ਨਜਰਾਂ ਇਸ ਵਿਵਾਦ 'ਤੇ ਟਿਕੀਆਂ ਹਨ | ਇਸ ਮਾਮਲੇ ਵਿੱਚ ਪਹਿਲਵਾਨਾਂ ਦੀ ਕੋਈ ਸੁਣਵਾਈ ਨਾ ਹੋਣ ਕਰਕੇ ਦੇਸ਼ ਭਰ ਦੇ ਨੌਜਵਾਨਾਂ ਖਾਸ ਕਰਕੇ ਖਿਡਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ  ਬਿਨਾਂ ਕਿਸੇ ਦੇਰੀ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸਦੇ ਵਿਰੁੱਧ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਲੋਕਾਂ ਦਾ ਦੇਸ਼ ਦੀ ਕਾਨੂੰਨ ਵਿਵਸਥਾ 'ਤੇ ਭਰੋਸਾ ਬਰਕਰਾਰ ਰਹੇ | ਆਗੂਆਂ ਨੇ ਕਿਹਾ ਕਿ ਜੇਕਰ ਪਹਿਲਵਾਨਾਂ ਦੀ ਸੁਣਵਾਈ ਨਹੀਂ ਹੁੰਦੀ ਤਾਂ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਹਰ ਤਰ੍ਹਾਂ ਦੇ ਸੰਘਰਸ਼ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਪੂਰੀ ਹਮਾਇਤ ਕੀਤੀ ਜਾਵੇਗੀ |
ਇੱਥੇ ਵਰਨਣਯੋਗ ਹੈ ਕਿ ਦੇਸ਼ ਦੀਆਂ ਚੋਟੀ ਦੀਆਂ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬਿ੍ਜਭੂਸ਼ਣ ਸ਼ਰਨ ਸਿੰਘ 'ਤੇ ਜਿਣਸੀ ਸੋਸ਼ਣ ਦੇ ਦੋਸ਼ ਲਾਉਂਦੇ ਹੋਏ 23 ਅਪ੍ਰੈਲ ਤੋਂ ਜੰਤਰ ਮੰਤਰ 'ਤੇ ਆਪਣਾ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਸੀ, ਜਿੱਥੋਂ ਐਤਵਾਰ ਨੂੰ  ਦਿੱਲੀ ਪੁਲਿਸ ਵੱਲੋਂ ਪਹਿਲਵਾਨਾਂ ਨੂੰ  ਹਟਾ ਦਿੱਤਾ ਗਿਆ ਸੀ | ਇਸ ਤੋਂ ਬਾਅਦ ਕੋਈ ਵੀ ਸੁਣਵਾਈ ਨਾ ਹੋਣ ਤੋਂ ਨਿਰਾਸ਼ ਪਹਿਲਵਾਨਾਂ ਨੇ ਆਪਣੇ ਜਿੱਤੇ ਹੋਏ ਤਗਮੇ ਗੰਗਾ ਵਿੱਚ ਪ੍ਰਵਾਹ ਕਰਨ ਉਪਰੰਤ ਇੰਡੀਆ ਗੇਟ 'ਤੇ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ |

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.