ਤਾਜਾ ਖਬਰਾਂ
ਚੰਡੀਗੜ, 30 ਜੂਨ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀਜੇਪੀ ਦੀ ਕੇਂਦਰ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਤੇ ਕਿਸਾਨੀ ਨੂੰ ਖੁਸ਼ਹਾਲ ਕਿੱਤਾ ਬਣਾਉਣ, ਕਿਸਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਕਰਜ਼ਾ ਮੁਕਤ ਕਰਨ ਲਈ ਲਗਾਤਾਰ ਤਤਪਰ ਹੈ। ਅਸ਼ਵਨੀ ਸ਼ਰਮਾ ਨੇ ਜਾਰੀ ਆਪਣੇ ਪ੍ਰੇਸ ਬਿਆਨ ‘ਚ ਕਿਹਾ ਕਿ ਬੀਜੇਪੀ ਦੀ ਕੇਂਦਰ ਸਰਕਾਰ ਦੇ ਨੌ ਸਾਲਾਂ ਦੇ ਰਾਜ ਦੌਰਾਨ ਦੇਸ਼ ਵਿੱਚ ਲਗਾਤਾਰ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਗੰਨੇ ਦੇ ਭਾਅ ਵਿੱਚ ਵੀ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈI ਉਹਨਾਂ ਇਸਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਹਨਾਂ ਦੀ ਸਮੁੱਚੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਐਮਐਸਪੀ ਵਿੱਚ ਕਦੀ ਵੀ ਲਗਾਤਾਰ ਤੇ ਇਨਾਂ ਵਾਧਾ ਨਹੀਂ ਕੀਤਾ ਸੀ। ਉਹਨਾਂ ਕੇਂਦਰ ਸਰਕਾਰ ਵਲੋਂ ਯੂਰੀਆ ਸਬਸਿਡੀ ਸਕੀਮ ਨੂੰ ਜਾਰੀ ਰੱਖਣ ਦੇ ਐਲਾਨ ਦਾ ਵੀ ਸਵਾਗਤ ਕੀਤਾI ਉਹਨਾਂ ਕਿਹਾ ਕਿ ਇਸ ਪੈਕੇਜ ਵਿੱਚ, ਤਿੰਨ ਸਾਲਾਂ (2022-23 ਤੋਂ 2024-25) ਲਈ ਯੂਰੀਆ ਸਬਸਿਡੀ ਲਈ ਲਗਭਗ 3.70 ਲੱਖ ਕਰੋੜ ਰੁਪਏ ਅਲਾਟ ਕਰਨ ਦੀ ਵਚਨਬੱਧਤਾ ਕੀਤੀ ਗਈ ਹੈ। ਇਹ ਪੈਕੇਜ ਹਾਲ ਹੀ ਵਿੱਚ 2023-24 ਦੇ ਸਾਉਣੀ ਸੀਜ਼ਨ ਲਈ 38,000 ਕਰੋੜ ਰੁਪਏ ਦੀ ਹਾਲ ਹੀ ਵਿੱਚ ਮਨਜ਼ੂਰ ਕੀਤੀ ਪੌਸ਼ਟਿਕ ਆਧਾਰਿਤ ਸਬਸਿਡੀ (NBS) ਤੋਂ ਇਲਾਵਾ ਹੈ। ਇਹ ਯੋਜਨਾ ਪੂਰੀ ਤਰਾਂ ਭਾਰਤ ਸਰਕਾਰ ਵਲੋਂ ਬਜਟ ਸਹਾਇਤਾ ਨਾਲ ਪੂਰੀ ਤਰ੍ਹਾਂ ਫੰਡਿੰਤ ਕੀਤੀ ਜਾਂਦੀ ਹੈ। ਯੂਰੀਆ ਸਬਸਿਡੀ ਸਕੀਮ ਦੇ ਜਾਰੀ ਰਹਿਣ ਨਾਲ ਯੂਰੀਆ ਦਾ ਦੇਸੀ ਉਤਪਾਦਨ ਵੀ ਵੱਧ ਤੋਂ ਵੱਧ ਹੋਵੇਗਾ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ 7 ਜੂਨ 2023 ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 'ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA)' ਦੀ ਮੀਟਿੰਗ ਵਿੱਚ 2023-24 ਦੇ ਮੰਡੀਕਰਨ ਸੀਜ਼ਨ ਲਈ ਵੱਖ-ਵੱਖ ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕਰਨ ਦਾ ਫੈਸਲਾ ਲਿਆ ਅਤੇ 28 ਜੂਨ ਨੂੰ ਮੋਦੀ ਮੰਤਰੀ ਮੰਡਲ ਨੇ ਗੰਨਾ ਕਿਸਾਨਾਂ ਲਈ ਵੱਡਾ ਐਲਾਨ ਕਰਦਿਆਂ ਗੰਨੇ ਦੇ ਉਚਿਤ ਮੁੱਲ ਅਤੇ ਲਾਭਕਾਰੀ ਮੁੱਲ ਵਿੱਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ, ਜਿਸਦਾ ਅਸੀਂ ਸਵਾਗਤ ਕਰਦੇ ਹਾਂ। ਪੰਜਾਬ ਵਿੱਚ ਵਿਆਪਕ ਤੌਰ 'ਤੇ ਉਗਾਈ ਜਾਣ ਵਾਲੀ ਫ਼ਸਲ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ 7% ਵਧਾ ਕੇ ਆਮ ਸ਼੍ਰੇਣੀ ਦੀ ਕਿਸਮ ਲਈ 'ਏ' ਸ਼੍ਰੇਣੀ ਦੀ ਕਿਸਮ ਲਈ 2,230 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਐਮਐਸਪੀ ਵਿੱਚ ਸਭ ਤੋਂ ਵੱਧ ਵਾਧਾ ਮੂੰਗ ਵਿੱਚ 10.4% ਵਧ ਕੇ 8,558 ਰੁਪਏ ਪ੍ਰਤੀ ਕੁਇੰਟਲ ਦਰਜ ਕੀਤਾ ਗਿਆ। ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਤੋਂ ਭੱਜ ਗਈ ਹੈ ਅਤੇ ਪੰਜਾਬ ਦੇ ਕਿਸਾਨਾਂ ਦੀ ਮੱਕੀ ਅਤੇ ਮੂੰਗ ਦੀ ਫਸਲ ਐਮਐਸਪੀ ‘ਤੇ ਪੰਜਾਬ ਸਰਕਾਰ ਨਹੀਂ ਖਰੀਦ ਰਹੀI ਉਹਨਾਂ ਕਿਹਾ ਕਿ ਪੰਜਾਬ ਵਿੱਚ ਸਾਡੇ ਕਿਸਾਨ ਭਰਾ ਮੱਕੀ ਤੇ ਮੂੰਗੀ ਦੀਆਂ ਫਸਲਾਂ ਨੂੰ ਐਮਐਸਪੀ ਤੋਂ ਬਹੁਤ ਘੱਟ ਰੇਟ ਤੇ ਵੇਚਣ ਲਈ ਮਜਬੂਰ ਹਨI ਜਿਸ ਕਰਕੇ ਕਰਕੇ ਸਾਡੇ ਕਿਸਾਨ ਭਰਾ ਬਹੁਤ ਨਿਰਾਸ ਤੇ ਪਰੇਸ਼ਾਨ ਹਨI ਉਹਨਾਂ ਕਿਹਾ ਕਿ 2090 ਰੁਪਏ ਐਮਐਸਪੀ ਦੇ ਭਾਅ ਵਾਲੀ ਮੱਕੀ 900-1000 ਰੁਪਏ ਵਿੱਕ ਰਹੀ ਹੈ, ਜੋ ਕਿ ਬਹੁਤ ਮੰਦਭਾਗਾ ਹੈI
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨਾਲ ਹੁਣ ਕਿਸਾਨਾਂ ਨੂੰ ਆਪਣੀ ਆਮਦਨ ਨੂੰ ਵੱਧ ਤੋਂ ਵੱਧ ਕਰਨ ਲਈ ਬੀਜੇ ਹੋਏ ਖੇਤਰ ਨੂੰ ਵਧਾਉਣ ਅਤੇ ਫਸਲਾਂ ਦੀ ਵਿਭਿੰਨਤਾ ਲਿਆਉਣ ਦੀ ਜਰੂਰਤ ਹੈ। ਉਹਨਾਂ ਕਿਹਾ ਕਿ ਇਹ ਕਿਸਾਨਾਂ ਦੀ ਆਮਦਨ ਦੁੱਗਈ ਕਰਨ ਦੇ ਪ੍ਰਧਾਨ ਮੰਤਰੀ ਦੇ ਸੁਪਨੇ ਨੂੰ ਪੂਰਾ ਕਰਨ ਵੱਲ ਇਹ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਕਿਸਾਨਾਂ ਨੂੰ ਸਮਰਥਨ ਦੇਣ ਅਤੇ ਉਨ੍ਹਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਭਾਜਪਾ ਦੀ ਕੇਂਦਰ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਬਿੰਬ ਹੈ।
Get all latest content delivered to your email a few times a month.