ਤਾਜਾ ਖਬਰਾਂ
ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 1 ਤੇ 2 ਜੁਲਾਈ ਨੂੰ ਪੰਜਾਬ ਤੋਂ ਬਾਹਰ ਰਹਿਣਗੇ। ਖਬਰ ਵਾਲੇ ਡਾਟ ਕਾਮ ਨੂੰ ਮੁੱਖ ਮੰਤਰੀ ਦਰਬਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ 1 ਜੁਲਾਈ ਨੂੰ ਸਵੇਰੇ ਦਿੱਲੀ ਨੂੰ ਰਵਾਨਾ ਹੋਣਗੇ ਤੇ ਉੱਥੇ ਜਰੂਰੀ ਮੀਟਿੰਗਾਂ ਤੋਂ ਬਾਅਦ ਗਵਾਲੀਅਰ (ਮੱਧ ਪ੍ਰਦੇਸ਼) ਵਿਖੇ ਪੁੱਜ ਕੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਤੇ 2 ਜੁਲਾਈ ਨੂੰ ਬਿਲਾਸਪੁਰ (ਛੱਤੀਸਗੜ੍ਹ) ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਨ੍ਹਾਂ ਰੈਲੀਆਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਹੋਰ ਆਗੂ ਵੀ ਸ਼ਾਮਲ ਹੋਣਗੇ।
Get all latest content delivered to your email a few times a month.