IMG-LOGO
ਹੋਮ ਪੰਜਾਬ: ਹਲਕਾ ਮਹਿਲ ਕਲਾਂ ਚ ਭਾਜਪਾ ਨੂੰ ਝਟਕਾ ,ਰਾਜ ਸਿੰਘ ਬੀਹਲਾ...

ਹਲਕਾ ਮਹਿਲ ਕਲਾਂ ਚ ਭਾਜਪਾ ਨੂੰ ਝਟਕਾ ,ਰਾਜ ਸਿੰਘ ਬੀਹਲਾ ਸਾਥੀਆਂ ਸਮੇਤ ਅਕਾਲੀ ਦਲ ਚ ਸ਼ਾਮਿਲ

Admin User - Sep 30, 2020 06:46 PM
IMG

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ

ਮਹਿਲ ਕਲਾਂ 30ਸਤੰਬਰ (ਗੁਰਸੇਵਕ ਸਿੰਘ ਸਹੋਤਾ/ਮਿੱਠੂ ਮੁਹੰਮਦ/ਪਾਲੀ ਵਜੀਦਕੇ)-
ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਮੇਂ ਭਾਰੀ ਬਲ ਮਿਲਿਆ । ਜਦ ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਦੀ ਅਗਵਾਈ ਅਤੇ ਸਰਕਲ ਟੱਲੇਵਾਲ ਦੇ ਪ੍ਰਧਾਨ ਬਚਿੱਤਰ ਸਿੰਘ ਧਾਲੀਵਾਰਾਏਸਰ  ਦੀ ਪ੍ਰੇਰਨਾ ਸਦਕਾ ਭਾਜਪਾ ਪਾਰਟੀ ਦਾ ਹਲਕਾ ਮਹਿਲ ਕਲਾਂ ਅੰਦਰ ਭਾਜਪਾ ਪਾਰਟੀ ਦਾ ਤਕੜਾ ਜਨ ਆਧਾਰ ਰੱਖਣ ਵਾਲੇ ਆਗੂ ਰਾਜ ਸਿੰਘ ਬੀਹਲਾ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਚ ਅਕਾਲੀ ਦਲ  ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਪਾਰਟੀ ਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਸਿੰਘ ਬੀਹਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਜੋ ਕਿ ਕਿਸਾਨੀ ਲਈ ਘਾਤਕ ਸਾਬਤ ਹੋਣਗੇ ।ਜਿਸ ਕਾਰਨ ਮੋਦੀ ਸਰਕਾਰ ਦਾ ਕਿਸਾਨਾਂ ਪ੍ਰਤੀ ਦੋਗਲਾ ਚਿਹਰਾ ਨੰਗਾ ਹੋ ਗਿਆ ਹੈ।  ਜਦਕਿ ਇਸ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣਾ 22 ਸਾਲ ਪੁਰਾਣਾ ਗੱਠਜੋੜ ਤੋੜਨ ਸਮੇਤ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਵਜਰਤ ਤੋਂ ਅਸਤੀਫ਼ਾ ਦੇ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ । ਇਸ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਚ ਸ਼ਾਮਲ ਹੋਏ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਅੰਦਰ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ । ਇਸ ਮੌਕੇ ਯੂਥ ਆਗੂ ਗੁਰਸੇਵਕ ਸਿੰਘ ਗਾਗੇਵਾਲ ,ਇਸਤਰੀ ਵਿੰਗ ਅਕਾਲੀ ਦਲ ਦੀ ਜ਼ਿਲ੍ਹਾ ਕੁਆਰਡੀਨੇਟਰ ਬੇਅੰਤ ਕੌਰ ਖਹਿਰਾ ,  ਜਸਵਿੰਦਰ ਸਿੰਘ ਬੀਹਲਾ ,ਨਛੱਤਰ ਸਿੰਘ, ਸੁਖਦੇਵ ਸਿੰਘ ,ਸਾਬਕਾ ਸਰਪੰਚ ਨਿਸ਼ਾਨ ਸਿੰਘ ਗਹਿਲ,ਸੂਬੇਦਾਰ ਗੋਪਾਲ ਸਿੰਘ ਅਤੇ ਗੁਰਦੀਪ ਸਿੰਘ ਦੁੱਲਾ ਹਾਜ਼ਰ ਸਨ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.