IMG-LOGO
ਹੋਮ ਵਿਰਾਸਤ: ਸੁੰਦਰ ਦਸਤਾਰ ਤੇ ਦੁਮਾਲਾ ਮੁਕਾਬਲੇ 30 ਸਤੰਬਰ ਨੂੰ,  1 ਅਕਤੂਬਰ...

ਸੁੰਦਰ ਦਸਤਾਰ ਤੇ ਦੁਮਾਲਾ ਮੁਕਾਬਲੇ 30 ਸਤੰਬਰ ਨੂੰ,  1 ਅਕਤੂਬਰ ਨੂੰ ਲਗਾਇਆ ਜਾਵੇਗਾ ਦਸਤਾਰ ਸਿਖਲਾਈ ਕੈਂਪ

Admin User - Sep 28, 2023 10:35 AM
IMG

ਸੰਦੌੜ 28 ਸਤੰਬਰ(ਭੁਪਿੰਦਰ ਗਿੱਲ) ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਬਲਕਾਰ ਸਿੰਘ ਜੀ ਦੀ ਅਗਵਾਈ ਹੇਠ ਸੰਤ ਆਸ਼ਰਮ ਰਣਜੀਤਸਰ ਉਦੈ ਕਰਨਪੁਰ ਪੀਲੀਭੀਤ ਯੂ ਪੀ ਵਿਖੇ ਸਾਲਾਨਾ ਸਮਾਗਮ ਕਰਵਾਇਆ ਜਾਂਦਾ ਹੈ ਜਿਸ ਵਿੱਚ ਅਨੇਕਾਂ ਸੰਤ ਮਹਾਂਪੁਰਸ਼,ਰਾਗੀ ਢਾਡੀ ਕਵੀਸ਼ਰ ਤੇ ਕਥਾ ਵਾਚਕ ਹਾਜ਼ਰੀ ਭਰਦੇ ਹਨ ਜਿਥੇ ਕਿ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਹਾਜ਼ਰੀ ਭਰਦੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਸ.ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਲਈ 30 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ 12 ਵਜੇ ਤੱਕ ਦਸਤਾਰ ਤੇ ਦੁਮਾਲਾ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਸ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਜੈਤੂ ਬੱਚਿਆਂ ਨੂੰ ਹਜ਼ਾਰਾਂ ਦੇ ਨਗਦ ਇਨਾਮ ਤੇ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨਾ ਕਿਹਾ ਕਿ 1 ਅਕਤੂਬਰ ਦਿਨ ਐਤਵਾਰ ਨੂੰ ਬੱਚਿਆਂ ਤੇ ਨੌਜਵਾਨਾਂ ਨੂੰ ਦਸਤਾਰ ਦੇ ਗੁਰ ਦੱਸਣ ਲਈ ਦਸਤਾਰ ਸਿਖਲਾਈ ਕੈਂਪ ਤੇ ਲੰਗਰ ਦਸਤਾਰਾਂ ਦੇ ਲਗਾਏ ਜਾਣਗੇ ਜਿਸ ਵਿੱਚ ਜੋ ਵੀ ਨੌਜਵਾਨ ਪੱਕੇ ਤੌਰ ਤੇ ਸ਼ਾਬਤ ਸੂਰਤ ਹੋਣ ਤੇ ਦਸਤਾਰ ਸਜਾਉਣ ਦਾ ਪ੍ਰਣ ਕਰੇਗਾ ਉਸ ਨੂੰ ਦਸਤਾਰ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸੈਕਟਰੀ ਹਰਵਿੰਦਰ ਸਿੰਘ,ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਪ੍ਰਚਾਰਕ ਪੁਸ਼ਪਿੰਦਰ ਸਿੰਘ ਰਵੀ, ਨੈਸ਼ਨਲ ਦਸਤਾਰ ਕੋਚ ਸੁਖਚੈਨ ਸਿੰਘ ਭੈਣੀ, ਜੁਝਾਰ ਸਿੰਘ ਕਾਲਾਝਾੜ, ਸੁਖਦੀਪ ਸਿੰਘ ਦੁਲਮਾ,ਸੁਖਬੀਰ ਸਿੰਘ ਮੱਲੀ, ਰਣਜੀਤ ਸਿੰਘ ਯੂ ਪੀ, ਹਰਦੀਪ ਸਿੰਘ ਬੀਜਾ ਆਦਿ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

IMG
Watch LIVE TV
Khabarwaale TV
Subscribe

Get all latest content delivered to your email a few times a month.