IMG-LOGO
ਹੋਮ ਪੰਜਾਬ: ਐਸ.ਏ.ਐਸ.ਨਗਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਲਈ...

ਐਸ.ਏ.ਐਸ.ਨਗਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ-ਡੀ ਸੀ ਆਸ਼ਿਕਾ ਜੈਨ

Admin User - Sep 30, 2023 06:25 PM
IMG

ਐਸ.ਏ.ਐਸ.ਨਗਰ, 30 ਸਤੰਬਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੀਆਂ 17 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਫ਼ਸਲ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
      ਜ਼ਿਲ੍ਹਾ ਖਰੀਦ ਏਜੰਸੀਆਂ, ਆੜ੍ਹਤੀਆਂ ਅਤੇ ਟਰਾਂਸਪੋਰਟੇਸ਼ਨ ਠੇਕੇਦਾਰਾਂ ਨਾਲ ਕੀਤੀਆਂ ਵੱਖ ਵੱਖ ਮੀਟਿੰਗਾਂ ਚ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ, ਉਨ੍ਹਾਂ ਨੇ ਪਹਿਲੀ ਅਕਤੂਬਰ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਸੀਜ਼ਨ ਤੋਂ ਉਸੇ ਦਿਨ ਖਰੀਦ ਅਤੇ ਭੁਗਤਾਨ ਕਰਨ 'ਤੇ ਜ਼ੋਰ ਦਿੱਤਾ।
      ਉਨ੍ਹਾਂ ਕਿਹਾ ਕਿ ਸਾਰੀਆਂ ਏਜੰਸੀਆਂ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
     ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੀਜ਼ਨ ਦੌਰਾਨ 1.70 ਲੱਖ ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਣ ਦੀ ਉਮੀਦ ਹੈ।  ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਕਿਹਾ ਕਿ ਉਹ ਸਥਾਨਕ ਪੱਧਰ ਦੇ ਮੁੱਦਿਆਂ ਜਿਵੇਂ ਕਿ ਸ਼ਹਿਰੀਕਰਨ ਕਾਰਨ ਪੁਰਾਣੀਆਂ ਮੰਡੀਆਂ ਵਿੱਚ ਥਾਂ ਦੀ ਕਮੀ, ਟ੍ਰੈਫਿਕ ਸਮੱਸਿਆ ਅਤੇ ਹੋਰ ਸਮੱਸਿਆਵਾਂ ਆਦਿ ਦਾ ਧਿਆਨ ਰੱਖਣ।
       ਡਿਪਟੀ ਕਮਿਸ਼ਨਰ ਨੇ ਪੁਲਿਸ ਕਪਤਾਨ, ਟ੍ਰੈਫਿਕ, ਐਚ.ਐਸ.ਮਾਨ ਨੂੰ ਡੇਰਾਬੱਸੀ ਅਤੇ ਬਨੂੜ ਮੰਡੀਆਂ ਵਿੱਚ ਟ੍ਰੈਫਿਕ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਕਿਹਾ।
      ਐਸ ਡੀ ਐਮ ਖਰੜ ਡੇਵੀ ਗੋਇਲ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਖਰੜ ਅਤੇ ਕੁਰਾਲੀ ਦੇ ਆੜ੍ਹਤੀਆਂ ਨਾਲ ਮੀਟਿੰਗਾਂ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਤਾਂ ਜੋ ਦੋਵਾਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ।
     ਡੀ ਐਫ ਐਸ ਸੀ ਡਾ: ਨਵਰੀਤ ਨੇ ਜ਼ਿਲ੍ਹੇ ਵਿੱਚ ਬਾਰਦਾਨੇ ਦੇ ਢੁਕਵੇਂ ਸਟਾਕ ਬਾਰੇ ਡੀ ਸੀ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਏਜੰਸੀਆਂ ਕੋਲ ਬਾਰਦਾਨੇ ਦਾ 93 ਫੀਸਦੀ ਤੋਂ ਵੱਧ ਸਟਾਕ ਮੌਜੂਦ ਹੈ।
     ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਅੰਤਰਰਾਜੀ ਗੈਰ-ਕਾਨੂੰਨੀ ਢੋਆ-ਢੁਆਈ 'ਤੇ ਸਖ਼ਤ ਨਜ਼ਰ ਰੱਖਣ।  ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਅੰਤਰਰਾਜੀ ਗੈਰ-ਕਾਨੂੰਨੀ ਆਵਾਜਾਈ ਨੂੰ ਰੋਕਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਨਾਲ ਕੁੱਲ ਪੰਜ ਮੋਬਾਈਲ ਫਲਾਇੰਗ ਸਕੁਐਡ ਬਣਾਏ ਗਏ ਹਨ। ਇਸ ਤੋਂ ਇਲਾਵਾ ਹੋਰ ਮੋਬਾਇਲ ਫਲਾਇੰਗ ਸਕੁਐਡ ਬਣਾਉਣੇ ਵੀ ਵਿਚਾਰ ਅਧੀਨ ਹਨ।
     ਇਸੇ ਤਰ੍ਹਾਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੰਡੀ ਬੋਰਡ ਵੱਲੋਂ ਪਾਇਲਟ ਆਧਾਰ 'ਤੇ ਮੰਡੀਆਂ ਵਿੱਚ ਕਿਸਾਨਾਂ ਦੀ ਬਾਇਓ ਮੀਟਰਿਕ ਪ੍ਰਮਾਣਿਕਤਾ ਵੀ ਸ਼ੁਰੂ ਕੀਤੀ ਜਾਵੇਗੀ।
    ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਥਾਂ ਡੀ ਕਮੀ ਤੋਂ ਬਚਣ ਲਈ ਮੰਡੀਆਂ ਵਿੱਚ ਸੁੱਕੀ ਅਤੇ ਪੱਕ ਚੁੱਕੀ ਫ਼ਸਲ ਦੀ ਆਮਦ ਕਰਵਾਉਣ 'ਤੇ ਹੀ ਜ਼ੋਰ ਦਿੱਤਾ।
      ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਿਰਵਿਘਨ ਝੋਨੇ ਦੀ ਖਰੀਦ ਦਾ ਭਰੋਸਾ ਦਿਵਾਇਆ ਅਤੇ ਉਨ੍ਹਾਂ ਤੋਂ ਵੀ ਨਿਰਵਿਘਨ ਖਰੀਦ ਲਈ ਸਹਿਯੋਗ ਦੀ ਮੰਗ ਕੀਤੀ। ਢੋਆ-ਢੁਆਈ ਦੇ ਠੇਕੇਦਾਰਾਂ ਨੂੰ ਉਨ੍ਹਾਂ ਨਾਲ ਦੀ ਨਾਲ ਖਰੀਦੇ ਜਾ ਚੁੱਕੇ ਝੋਨੇ ਨੂੰ ਚੁੱਕਣਾ ਯਕੀਨੀ ਬਣਾਉਣ ਲਈ ਕਿਹਾ।
      ਉਨ੍ਹਾਂ ਨੇ ਆੜ੍ਹਤੀਆਂ ਵੱਲੋਂ ਪਹਿਲੇ ਦਿਨ ਤੋਂ ਖਰੀਦੇ ਅਨਾਜ ਦੀ ਲਿਫਟਿੰਗ ਦੀ ਮੰਗ ਨੂੰ ਪ੍ਰਵਾਨ ਕਰਦਿਆਂ, ਉਸਨੇ ਏਜੰਸੀਆਂ ਨੂੰ ਮੰਡੀਆਂ ਵਿੱਚ ਥਾਂ ਦੀ ਕਮੀ ਦੀ ਸੰਭਾਵਨਾ ਨੂੰ ਘਟਾਉਣ ਲਈ ਚੁਕਾਈ ਨੂੰ ਨਾਲ ਦੀ ਨਾਲ ਯਕੀਨੀ ਬਣਾਉਣ ਲਈ ਕਿਹਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.