IMG-LOGO
ਹੋਮ ਪੰਜਾਬ: ਫ਼ਿਰੋਜ਼ਪੁਰ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਜੱਗੂ ਭਗਵਾਪੁਰੀਆ ਦੇ...

ਫ਼ਿਰੋਜ਼ਪੁਰ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਜੱਗੂ ਭਗਵਾਪੁਰੀਆ ਦੇ ਸਾਥੀ ਨੂੰ ਪਿਸਤੌਲ ਸਮੇਤ ਕੀਤਾ ਗ੍ਰਿਫ਼ਤਾਰ

Admin User - Oct 31, 2023 06:52 PM
IMG

ਫਿਰੋਜ਼ਪੁਰ 31 ਅਕਤੂਬਰ (ਪਰਮਜੀਤ ਸਖਾਣਾ) ਫਿਰੋਜ਼ਪੁਰ ਪੁਲਿਸ ਨੇ ਨਾਮੀ ਗੈਂਗਸਟਰ ਜੱਗੂ ਭਗਵਾਨ ਪੁਰੀਆ ਅਤੇ ਗੈਂਗਸਟਰ ਜੈਪਾਲ ਭੁੱਲਰ ਦੇ ਸਾਥੀ ਗੁਰਜੰਟ ਸਿੰਘ ਭੱਟੀ ਨੂੰ ਇੱਕ ਪਿਸਤੌਲ ਅਤੇ ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਖਿਲਾਫ ਕਤਲ ਅਤੇ ਲੁੱਟ-ਖੋਹ ਦੇ ਵੀਹ ਤੋਂ ਵੱਧ ਮੁਕੱਦਮੇ ਦਰਜ ਸਨ। ਇਸ ਬਾਰੇ ਜਾਣਕਾਰੀ ਦਿੰਦਿਆਂ ਫਿਰੋਜ਼ਪੁਰ ਦੇ ਐਸ.ਐਸ.ਪੀ ਦੀਪਕ ਹਿਲੋਰੀ ਨੇ ਦੱਸਿਆ ਕਿ ਉਹ ਕੋਈ ਨਵਾਂ ਜੁਰਮ ਕਰਨ ਦੀ ਯੋਜਨਾ ਬਣਾ ਰਿਹਾ ਸੀ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸਦੇ ਖਿਲਾਫ ਪਹਿਲਾਂ ਵੀ ਵੀਹ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਸ ਗੈਂਗਸਟਰ ਦੇ ਪਾਕਿਸਤਾਨ ਬੈਠੇ ਨਸ਼ਾ ਤਸਕਰਾਂ ਨਾਲ ਸਬੰਧ ਹਨ। ਜਿਸ ਦੀ ਜਾਂਚ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ, ਆਉਣ ਵਾਲੇ ਸਮੇਂ ਵਿੱਚ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.