IMG-LOGO
ਹੋਮ ਪੰਜਾਬ: ਲੋਕ ਸਭਾ ਚੋਣਾਂ 2024: ਚੋਣ ਕਮਿਸ਼ਨ ਨੇ 8 ਰਾਜਾਂ ਤੇ...

ਲੋਕ ਸਭਾ ਚੋਣਾਂ 2024: ਚੋਣ ਕਮਿਸ਼ਨ ਨੇ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ

Admin User - Oct 31, 2023 08:18 PM
IMG

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਨੇ 8 ਸੂਬਿਆਂ ਤੇ ਯੂ.ਟੀਜ਼ (UTs) ਦੇ ਮੁੱਖ ਚੋਣ ਅਧਿਕਾਰੀਆਂ (CEOs) ਤੇ ਰਾਜ ਪੁਲਿਸ ਨੋਡਲ ਅਫਸਰਾਂ (SPNOs) ਨਾਲ ਅਗਾਮੀ ਲੋਕ ਸਭਾ ਚੋਣਾਂ- 2024 ਦੀਆਂ ਤਿਆਰੀਆਂ ਬਾਬਤ ਚੰਡੀਗੜ੍ਹ ਵਿਖੇ ਇਕ ਰੋਜ਼ਾ ਕਾਨਫਰੰਸ ਕਮ ਸਮੀਖਿਆ ਮੀਟਿੰਗ ਕੀਤੀ। ਚੋਣ ਕਮਿਸ਼ਨ ਦੀ ਟੀਮ ਵਿਚ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਧਰਮੇਂਦਰ ਸ਼ਰਮਾ ਤੇ ਨੀਤੇਸ਼ ਕੁਮਾਰ ਵਿਆਸ, ਡਿਪਟੀ ਚੋਣ ਕਮਿਸ਼ਨਰ ਮਨੋਜ ਕੁਮਾਰ ਸਾਹੂ, ਸੀਨੀਅਰ ਪ੍ਰਿੰਸੀਪਲ ਸਕੱਤਰ ਐਨ.ਐਨ. ਬੁਟਾਲੀਆ, ਡਾਇਰੈਕਟਰ ਅਸ਼ੋਕ ਕੁਮਾਰ ਤੇ ਪੰਕਜ ਸ਼੍ਰੀਵਾਸਤਵ ਸ਼ਾਮਲ ਸਨ।

ਇਸ ਮੀਟਿੰਗ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰਾਖੰਡ ਅਤੇ ਲੱਦਾਖ ਦੇ ਮੁੱਖ ਚੋਣ ਅਫ਼ਸਰਾਂ ਅਤੇ ਰਾਜ ਪੁਲਿਸ ਨੋਡਲ ਅਫਸਰਾਂ ਨੇ ਸਾਲ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਬਤ ਵਿਸਥਾਰਪੂਰਵਕ ਪੇਸ਼ਕਾਰੀਆਂ ਦਿੱਤੀਆਂ।ਮੀਟਿੰਗ ਵਿਚ ਚੋਣ ਕਮਿਸ਼ਨ ਦੀ ਟੀਮ ਨੂੰ ਸੂਬਿਆਂ ਵਿਚ ਕਨੂੰਨ ਵਿਵਸਥਾ ਦੀ ਸਥਿਤੀ, ਵੋਟਰਾਂ ਅਤੇ ਪੋਲਿੰਗ ਸਟੇਸ਼ਨਾਂ ਦੇ ਵੇਰਵਿਆਂ ਅਤੇ ਆਗਾਮੀ ਚੋਣਾਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਤਿਆਰੀਆਂ ਤੋਂ ਜਾਣੂ ਕਰਵਾਇਆ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.