IMG-LOGO
ਹੋਮ ਪੰਜਾਬ: ਪੰਜਾਬ ਦੇ ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ ਕੀਤੀ 16...

ਪੰਜਾਬ ਦੇ ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ ਕੀਤੀ 16 ਹਜਾਰ ਕਰੋੜ ਦੀ ਅਦਾਇਗੀ—ਲਾਲ ਚੰਦ ਕਟਾਰੂਚੱਕ

Admin User - Oct 31, 2023 10:19 PM
IMG

ਜਲਾਲਾਬਾਦ (ਫਾਜਿਲਕਾ) 31 ਅਕਤੂਬਰ,( ਸੰਜੀਵ ਵਰਮਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸੂਚਾਰੂ ਖਰੀਦ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜ ਦੇ 19ਵੇਂ ਜਿ਼ਲ੍ਹੇ ਦਾ ਦੌਰਾ ਕਰਦਿਆਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ 16 ਹਜਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਹ ਅੱਜ ਜਲਾਲਾਬਾਦ ਦੀ ਅਨਾਜ ਮੰਡੀ ਵਿਚ ਝੋਨੇ ਦੀ ਚੱਲ ਰਹੀ ਖਰੀਦ ਦੇ ਜਾਇਜ਼ੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਇਸ ਮੌਕੇ ਤੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਅਤੇ ਫਿਰੋਜ਼ਪੁਰ ਦੇ ਵਿਧਾਇਕ ਸ੍ਰੀ ਰਜਨੀਸ਼ ਦਹੀਆ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਵਿਚ ਝੋਨੇ ਦੀ ਸੁਚਾਰੂ ਖਰੀਦ ਲਈ 1854 ਖਰੀਦ ਕੇਂਦਰ ਬਣਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 95 ਲੱਖ ਟਨ ਝੋਨੇ ਦੀ ਆਵਕ ਹੋਈ ਹੈ ਅਤੇ ਇਸ ਵਿਚੋਂ 91 ਲੱਖ ਟਨ ਝੋਨੇ ਦੀ ਖਰੀਦ ਪੂਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਨਾਲੋਂ ਨਾਲ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਫਸਲ ਵੇਚਣ ਵੇਲੇ ਕਈ ਕਈ ਦਿਨ ਮੰਡੀਆਂ ਵਿਚ ਬੈਠਣਾ ਪੈਂਦਾ ਸੀ ਪਰ ਹੁਣ ਨਾਲੋਂ ਨਾਲ ਝੋਨੇ ਦੀ ਖਰੀਦ ਹੋ ਰਹੀ ਹੈ ਅਤੇ 48 ਦੇ ਮੁਕਾਬਲੇ ਜਿਆਦਾਤਰ ਕਿਸਾਨਾਂ ਨੂੰ 24 ਘੰਟੇ ਵਿਚ ਹੀ ਅਦਾਇਗੀ ਕੀਤੀ ਜਾ ਰਹੀ ਹੈ।
ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਬਾਰਦਾਨੇ, ਸੀਸੀਐਲ ਸਮੇਤ ਸਾਰੇ ਪ੍ਰਬੰਧ ਪਹਿਲਾਂ ਤੋਂ ਹਨ ਅਤੇ ਝੋਨੇ ਦੀ ਪੂਰੀ ਖਰੀਦ ਨਿਰਵਿਘਨ ਨੇਪਰੇ ਚਾੜ੍ਹੀ ਜਾਵੇਗੀ।
ਇਕ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਨੇ ਜਲਾਲਾਬਾਦ ਦੀ ਮੰਡੀ ਨੂੰ ਹੋਰ ਵਿਸਥਾਰ ਦੇਣ ਦੀਆਂ ਸੰਭਾਵਨਾਵਾਂ ਤਲਾਸਣ ਦੀ ਗੱਲ ਵੀ ਆਖੀ ਅਤੇ ਕਿਹਾ ਕਿ ਸਾਨੂੰ ਵਿਰਾਸਤ ਵਿਚ ਲੀਹੋਂ ਲੱਥਿਆਂ ਪੰਜਾਬ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਮੁੜ ਰੰਗਲਾ ਸਵਰੂਪ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ।ਇਸ ਮੌਕੇ ਉਨ੍ਹਾਂ ਨੇ ਕਿਸਾਨਾਂ, ਮੰਡੀ ਮਜਦੂਰਾਂ, ਆੜਤੀਆਂ ਅਤੇ ਸੈਲਰ ਸਨਅੱਤ ਦੇ ਅਹੁਦੇਦਾਰਾਂ ਦੀਆਂ ਮੁਸਕਿਲਾਂ ਵੀ ਸੁਣੀਆਂ।
ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਸਥਾਨਕ ਵਿਧਾਇਕ ਸ੍ਰੀ ਜ਼ਗਦੀਪ ਕੰਬੋਜ਼ ਗੋਲਡੀ ਨੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਨੂੰ ਆਖਿਆ।
ਇਸ ਮੌਕੇ ਏਡੀਸੀ ਸ੍ਰੀ ਰਵਿੰਦਰ ਸਿੰਘ ਅਰੋੜਾ, ਐਸਡੀਐਮ ਮਨਦੀਪ ਕੌਰ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਡੀਐਫਓ ਅੰਮ੍ਰਿਤਪਾਲ ਸਿੰਘ, ਮਾਰਕਿਟ ਕਮੇਟੀ ਦੇ ਚੇਅਰਮੈਨ ਸ੍ਰੀ ਦੇਵ ਰਾਜ ਸ਼ਰਮਾ, ਸਕੱਤਰ ਮਾਰਕਿਟ ਕਮੇਟੀ ਜ਼ਸਵਿੰਦਰ ਸਿੰਘ ਚਹਿਲ, ਜਿ਼ਲ੍ਹਾ ਯੂਥ ਪ੍ਰਧਾਨ ਸੁਖਵਿੰਦਰ ਕੰਬੋਜ਼, ਬਲਾਕ ਪ੍ਰਧਾਨ ਅਸ਼ੋਕ ਕੁਮਾਰ, ਭਜਨ ਲਾਲ, ਅੰਕੁਸ਼ ਮੁਟਨੇਜਾ, ਆੜਤੀਆਂ ਐਸੋਸੀਏਸ਼ਨ ਤੋਂ ਕਪਤਾਨ ਛਾਬੜਾ ਅਤੇ ਹੋਰ ਅਹੁਦੇਦਾਰ ਅਤੇ  ਅਧਿਕਾਰੀ ਹਾਜਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.