ਤਾਜਾ ਖਬਰਾਂ
ਗੁਰਦਾਸਪੁਰ ਦੀ ਨਬੀਮਪੁਰ ਕਲੋਨੀ ਵਿੱਚ ਕੁੱਤੇ ਇੱਕ ਨਵਜੰਮੇ ਬੱਚੇ ਦੀ ਲਾਸ਼ ਨੂੰ ਨੋਚਦੇ ਹੋਏ ਮਿਲੇ ਹਨ। ਇਹ ਦੇਖ ਕੇ ਵਿਅਕਤੀ ਨੇ ਕੁੱਤਿਆਂ ਨੂੰ ਉਥੋਂ ਭਜਾ ਦਿੱਤਾ। ਇਸ ਸਬੰਧੀ ਪਤਾ ਲੱਗਦਿਆਂ ਹੀ ਸਾਡਾ ਪੰਜਾਬ ਫੈਡਰੇਸ਼ਨ ਦੇ ਪ੍ਰਧਾਨ ਇੰਦਰਪਾਲ ਸਿੰਘ ਮੌਕੇ ’ਤੇ ਪੁੱਜੇ ਅਤੇ ਪੁਲੀਸ ਨੂੰ ਸੂਚਿਤ ਕੀਤਾ।
ਜਿਸ ’ਤੇ ਥਾਣਾ ਸਦਰ ਦੇ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀਇੰਦਰਪਾਲ ਸਿੰਘ ਨੇ ਕਿਹਾ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸਿਰਫ਼ ਕੇਸ ਦਰਜ ਨਹੀਂ ਕਰਨਾ ਚਾਹੀਦਾ, ਸਗੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਅਜਿਹੀ ਘਿਨੌਣੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਮੁਹੱਲਾ ਵਾਸੀ ਹਰਜੀਤ ਨੇ ਦੱਸਿਆ ਕਿ ਕਰੀਬ 4 ਵਜੇ ਉਸ ਦੀ ਭਰਜਾਈ ਨੇ ਉਸ ਨੂੰ ਦੱਸਿਆ ਕਿ ਘਰ ਦੇ ਬਾਹਰ ਕਾਰ ਕੋਲ ਕੁਝ ਕੁੱਤੇ ਕੁਝ ਖਾ ਰਹੇ ਹਨ। ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਦੇਖਿਆ ਕਿ ਕੁੱਤੇ ਬੱਚੇ ਦੀ ਲਾਸ਼ ਨੂੰ ਖਾ ਰਹੇ ਸਨ। ਉਨ੍ਹਾਂ ਨੇ ਕਿਸੇ ਤਰ੍ਹਾਂ ਕੁੱਤਿਆਂ ਨੂੰ ਉਥੋਂ ਭਜਾ ਦਿੱਤਾ।
ਜਦੋਂ ਉਸ ਨੇ ਦੇਖਿਆ ਤਾਂ ਬੱਚੇ ਦੇ ਸਰੀਰ ਦੇ ਹੇਠਲੇ ਹਿੱਸੇ ਨੂੰ ਕੁੱਤਿਆਂ ਨੇ ਖਾ ਲਿਆ ਸੀ, ਜਿਸ ਕਾਰਨ ਇਹ ਦੱਸਣਾ ਮੁਸ਼ਕਲ ਹੋ ਗਿਆ ਸੀ ਕਿ ਬੱਚਾ ਲੜਕਾ ਹੈ ਜਾਂ ਲੜਕੀ। ਉਨ੍ਹਾਂ ਤੁਰੰਤ ਇਸ ਸਬੰਧੀ ਇਲਾਕਾ ਵਾਸੀਆਂ ਨੂੰ ਸੂਚਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਪੁਲੀਸ ਨੂੰ ਮਾਮਲੇ ਦੀ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
Get all latest content delivered to your email a few times a month.