ਤਾਜਾ ਖਬਰਾਂ
ਰਾਏਕੋਟ/ਲੁਧਿਆਣਾ, 31 ਦਸੰਬਰ - ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤਾ ਗਿਆ।
ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਇਸ ਮੌਕੇ ਬੱਸ ਨੂੰ ਹਰੀ ਝੰਡੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰ ਵਰਗ ਦਾ ਬਾਖੂਬੀ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰੇਲੂ ਕਾਰਨਾਂ ਕਰਕੇ ਵੱਖ-ਵੱਖ ਗੁਰੂ ਘਰਾਂ, ਗੁਰੂਧਾਮਾਂ ਦੇ ਦਰਸ਼ਨ ਕਰਨ ਤੋਂ ਅਸਮਰੱਥ ਸਰਧਾਲੂਆਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਰਧਾਲੂਆਂ ਨੂੰ ਹਰੇਕ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ ਅਤੇ ਉਨ੍ਹਾਂ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਕਿਹਾ ਕਿ ਸੰਗਤਾਂ ਦੀ ਯਾਤਰਾ ਸਫਲਾ ਕਰਦਿਆਂ ਸੱਭ ਦੀਆਂ ਹਾਜ਼ਰੀਆਂ ਕਬੂਲ ਕੀਤੀਆਂ ਜਾਣ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਔਕੜ ਆਵੇ ਤਾਂ ਉਨ੍ਹਾਂ ਦੀ ਟੀਮ ਨਾਲ ਰਾਬਤਾ ਕੀਤਾ ਜਾ ਸਕਦਾ ਹੈ।
Get all latest content delivered to your email a few times a month.