ਤਾਜਾ ਖਬਰਾਂ
ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਦਲਿਤ ਆਗੂ ਡਾ. ਚਰਨਜੀਤ ਸਿੰਘ ਅਟਵਾਲ ਨੇ ਭਾਰਤ ਸਰਕਾਰ ਵੱਲੋਂ ਅਯੁੱਧਿਆ ਧਾਮ ਦੇ ਅਤਿ-ਆਧੁਨਿਕ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਮਹਾਂਰਿਸ਼ੀ ਵਾਲਮੀਕਿ ਦੇ ਨਾਮ 'ਤੇ ਰੱਖਣ ਲਈ ਸਮੁੱਚੇ ਭਾਈਚਾਰੇ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਵਾਲਮੀਕਿ ਭਾਈਚਾਰੇ ਨੂੰ ਇਹ ਇੱਕ ਬਹੁੱਤ ਵੱਡਾ ਮਾਣ-ਸਨਮਾਨ ਦਿੱਤਾ ਗਿਆ ਹੈ, ਜੋ ਕਿ ਸਮੁੱਚੇ ਵਾਲਮੀਕਿ ਸਮਾਜ ਲਈ ਮਾਣ ਤੇ ਫਖ਼ਰ ਵਾਲਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਅੰਤਰਰਾਸ਼ਟਰੀ ਮੁਖੀ ਸ੍ਰੀ ਆਲੋਕ ਕੁਮਾਰ ਜੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਸਾਰੀਆਂ ਜਾਤਾਂ ਅਤੇ ਧਰਮਾਂ ਦਾ ਸਤਿਕਾਰ ਕਰਨ ਵਾਲੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਭਗਵਾਨ ਸ਼੍ਰੀ ਰਾਮ ਮੰਦਰ ਦੇ ਪਰਿਸਰ 'ਚ ਭਗਵਾਨ ਸ਼੍ਰੀ ਵਾਲਮੀਕਿ ਜੀ ਦਾ ਮੰਦਰ ਬਣਾਉਣ ਦਾ ਬਹੁੱਤ ਵੱਡਾ ਇਤਿਹਾਸਕ ਫੈਸਲਾ ਲੈ ਕੇ ਉਨ੍ਹਾਂ ਪ੍ਰਤੀ ਜੋ ਆਪਣਾ ਸਤਿਕਾਰ ਅਤੇ ਸ਼ਰਧਾ ਪ੍ਰਗਟ ਕੀਤਾ ਹੈ, ਉਨ੍ਹਾਂ ਕੋਲ ਇਸ ਦਾ ਸ਼ੁਕਰੀਆ ਕਰਨ ਲਈ ਅਲਫ਼ਾਜ਼ ਨਹੀਂ ਹਨ। ਡਾ. ਅਟਵਾਲ ਨੇ ਕਿਹਾ ਕਿ ਸਮੁੱਚੇ ਸਮਾਜ ਵੱਲੋਂ ਜਲਦ ਹੀ ਪ੍ਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਅਤੇ ਸਨਮਾਨ ਕੀਤਾ ਜਾਵੇਗਾ। ਡਾ. ਅਟਵਾਲ ਨੇ ਨਵੇਂ ਸਾਲ ਮੌਕੇ 22 ਜਨਵਰੀ ਨੂੰ ਭਗਵਾਨ ਸ੍ਰੀ ਰਾਮ ਦੀ ਜਨਮ ਭੂਮੀ ਅਯੁੱਧਿਆ ਵਿਚ ਵਿਸ਼ਾਲ ਮੰਦਰ ਦੇ ਉਦਘਾਟਨ ਦਾ ਸਵਾਗਤ ਕਰਦਿਆਂ ਇਸ ਫ਼ੈਸਲੇ ਲਈ ਭਾਜਪਾ ਹਾਈਕਮਾਂਡ ਅਤੇ ਖ਼ਾਸ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕ ਜੀ ਨੂੰ ਦਿੱਤਾ ਗਿਆ ਇਸ ਤਰ੍ਹਾਂ ਦਾ ਸਨਮਾਨ ਉਨ੍ਹਾਂ ਦੇ ਸੰਦੇਸ਼ ਨੂੰ ਦੇਸ਼ ਭਰ ਵਿਚ ਫੈਲਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ। ਡਾ. ਅਟਵਾਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਅਯੁੱਧਿਆ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਰੇਲਵੇ ਸਟੇਸ਼ਨ ਦੇ ਉਦਘਾਟਨ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਅਯੁੱਧਿਆ ਵਿੱਚ ਗੁਰੂੁ ਨਾਨਕ ਨਾਮ ਲੇਵਾ ਸੰਗਤ ਅਤੇ ਗੁਰੂ ਦੀਆ ਲਾਡਲੀਆਂ ਫੋਜਾਂ ਨਹਿੰਗ ਸਿੰਘ ਜਥੇਬੰਦੀਆਂ ਵੱਲੋਂ ਸ੍ਰੀ ਰਾਮ ਮੰਦਰ ਦੇ ਇਸ ਇਤਿਹਾਸਿਕ ਉਦਘਾਟਨੀ ਸਮਾਰੋਹ ਦੇ ਮੌਕੇ ‘ਤੇ ਸਮੂਹਿਕ ਗੁਰੂ ਕਾ ਲੰਗਰ ਦਾ ਆਯੋਜਨ ਕਰਨਾ ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।
Get all latest content delivered to your email a few times a month.