ਤਾਜਾ ਖਬਰਾਂ
ਅੰਮ੍ਰਿਤਸਰ :ਪੂਰੇ ਦੇਸ਼ ਵਿੱਚ 2024 ਦੀ ਸ਼ੁਰੂਆਤ ਵਾਸਤੇ ਹਰ ਇੱਕ ਵਰਗ ਆਪਣੇ ਹੀ ਢੰਗ ਨਾਲ ਖੁਸ਼ੀਆਂ ਤੇ ਸੈਲੀਬਰੇਸ਼ਨ ਕਰ ਰਿਹਾ ਹੈ ਉੱਥੇ ਹੀ ਅੰਮ੍ਰਿਤਸਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚ ਰਹੀਆਂ ਹਨ ਅਤੇ ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚ ਰਹੀਆਂ ਸੰਗਤਾਂ ਨੇ ਦੱਸਿਆ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਜੋ ਨਵੇਂ ਸਾਲ ਦੀ ਸ਼ੁਰੂਆਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਅਤੇ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਕਰਕੇ ਕਰ ਰਹੇ ਹਨ ਉਹਨਾਂ ਕਿਹਾ ਕਿ ਅਸੀਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਕਰਦੇ ਹਨ ਕਿ ਨਵਾਂ 2024 ਸਾਲ ਸਭ ਲਈ ਖੁਸ਼ੀਆਂ ਭਰਿਆ ਹੋਵੇ।
ਜ਼ਿਕਰ ਯੋਗ ਹੈ ਕਿ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਹਰ ਸਾਲ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ 2 ਲੱਖ ਤੋਂ ਵੱਧ ਸ਼ਰਧਾਲੂ 31 ਦਸੰਬਰ ਦੀ ਰਾਤ ਮੱਥਾ ਟੇਕਣ ਪਹੁੰਚਦੇ ਹਨ ਅਤੇ ਸ਼ਰਧਾਲੂਆਂ ਦੀ ਆਮਦ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ ਤਾਂ ਜੋ ਕਿ ਸ਼ਰਧਾਲੂਆਂ ਨੂੰ ਕਿਸੇ ਵੀ ਤਰੀਕੇ ਦੀ ਦਿੱਕਤ ਪਰੇਸ਼ਾਨੀ ਨਾ ਆਵੇ ਦੂਜੇ ਪਾਸੇ ਸੰਗਤਾਂ ਵੀ ਸ਼ਰਧਾ ਭਾਵਨਾ ਦੇ ਨਾਲ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚ ਰਹੀਆਂ ਹਨ।
Get all latest content delivered to your email a few times a month.