ਤਾਜਾ ਖਬਰਾਂ
ਗ੍ਰੀਨ ਵਿਊ ਪਾਰਕ ਤੋਂ ਨਾਰਦ ਹਸਪਤਾਲ ਤੱਕ ਬਣੇਗੀ ਸੜਕ
ਹੁਸ਼ਿਆਰਪੁਰ, 30 ਨਵੰਬਰ: ਸ਼ਹਿਰ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਉਦਯੋਗ ਅਤੇ ਵਣਜ ਮੰਤਰੀ ਸੁਦੰਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 6 ‘ਚ 9 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਉਦਯੋਗ ਮੰਤਰੀ ਨੇ ਦੱਸਿਆ ਕਿ ਗ੍ਰੀਨ ਵਿਊ ਪਾਰਕ ਤੋਂ ਨਾਰਦ ਹਸਪਤਾਲ ਤੱਕ ਬਣਨ ਵਾਲੀ ਗੁਰੂ ਨਾਨਕ ਨਗਰ ਦੀ ਇਸ ਸੜਕ ਨਾਲ ਇਲਾਕਾ ਵਾਸੀਆਂ ਨੂੰ ਭਾਰੀ ਸਹੂਲਤ ਹੋਵੇਗੀ। ਉਨ੍ਹਾਂ ਦੱਸਿਆ ਕਿ ਕਰੀਬ 9 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਲੁੱਕ ਵਾਲੀ ਸੜਕ ਦਾ ਕੰਮ ਜਲਦ ਮੁਕੰਮਲ ਕਰਵਾਇਆ ਜਾਵੇਗਾ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸ਼ਹਿਰ ਅੰਦਰ ਵੱਖ-ਵੱਖ ਵਾਰਡਾਂ ਵਿੱਚ ਲੋਕਾਂ ਦੀ ਸਹੂਲਤ ਮੁਤਾਬਿਕ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕੀਤਾ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ, ਮਨਦੀਪ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਨਵੀਨ ਕੁਮਾਰ, ਐਡਵੋਕੇਟ ਰਣਜੀਤ ਕਲਸੀ, ਅਮਨਦੀਪ ਸਿੰਘ, ਅੰਕੂ, ਜਸਵਿੰਦਰ ਸਿੰਘ, ਮਲਕੀਤ ਸਿੰਘ ਮਰਵਾਹਾ, ਰਣਜੀਤ ਸਿੰਘ, ਰਾਜੇਸ਼ਵਰ ਦਿਆਲ ਬੱਬੀ, ਵਿਪਨ ਜੈਨ, ਕਾਕੂ ਜੈਨ ਅਤੇ ਹਰਵਿੰਦਰ ਸਿੰਘ ਆਦਿ ਮੌਜੂਦ ਸਨ।
Get all latest content delivered to your email a few times a month.