IMG-LOGO
ਹੋਮ ਪੰਜਾਬ: ਪਿੰਡ ਸਹਿਜੜਾ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ

ਪਿੰਡ ਸਹਿਜੜਾ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ

Admin User - Nov 30, 2020 07:58 PM
IMG

ਮਹਿਲ ਕਲਾਂ 30 ਨਵੰਬਰ (ਗੁਰਸੇਵਕ ਸਿੰਘ ਸਹੋਤਾ, ਪਾਲੀ ਵਜੀਦਕੇ)-
ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ   ਪਿੰਡ ਸਹਿਜੜਾ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ  ਗੁਰਦੁਆਰਾ ਪ੍ਰਬੰਧਕ ਕਮੇਟੀਆਂ ਗ੍ਰਾਮ ਪੰਚਾਇਤ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ     ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਜਿਸ ਵਿਚ ਸੰਗਤਾਂ ਨੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਭਾਗ ਲਿਆ  । ਇਸ ਮੌਕੇ ਉੱਘੇ ਢਾਡੀ ਨਾਥ ਸਿੰਘ ਹਮੀਦੀ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ  । ਇਸ ਮੌਕੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ ਤੇ  ਸਾਨਦਾਰ ਸਵਾਗਤ ਕਰ ਕੇ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ ।
ਇਸ ਮੌਕੇ ਪ੍ਰਧਾਨ ਜਗਦੇਵ ਸਿੰਘ ਜੱਗਾ, ਖਜਾਨਚੀ ਮਹਿੰਦਰ ਸਿੰਘ ਫੌਜੀ, ਸੈਕਟਰੀ ਜਗਨ ਸਿੰਘ ਜਵੰਦਾ, ਮੀਤ ਪ੍ਰਧਾਨ ਸੁਖਦੀਪ ਸਿੰਘ,ਹਰਮੇਲ ਸਿੰਘ ਬਾਜਵਾ, ਗੁਰਮੇਲ ਸਿੰਘ ਗੇਲਾ, ਸੂਬੇਦਾਰ ਜਰਨੈਲ ਸਿੰਘ ਬਾਜਵਾ,ਤਾਰਾ ਸਿੰਘ ਬਾਜਵਾ, ਸੈਕਟਰੀ ਮਨਜੀਤ ਸਿੰਘ ਬਾਜਵਾ, ਗੁਰਜੀਤ ਸਿੰਘ ਧਾਲੀਵਾਲ, ਸਰਪੰਚ ਸੁਖਦੇਵ ਸਿੰਘ ਸੁੱਖਾ, ਪੰਚ ਗੁਰਚੇਤ ਸਿੰਘ ਧਾਲੀਵਾਲ ਆਦਿ ਹਾਜਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.