IMG-LOGO
ਹੋਮ ਪੰਜਾਬ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ...

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮਹਿਲ ਖੁਰਦ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ

Admin User - Nov 30, 2020 08:01 PM
IMG

ਸਿੱਖ ਤੇ ਮੁਸਲਿਮ ਭਾਈਚਾਰੇ ਨੇ ਲਗਾਇਆ ਸੰਗਤਾਂ ਲਈ ਲੰਗਰ

ਮਹਿਲ ਕਲਾਂ 30 ਨਵੰਬਰ (ਗੁਰਸੇਵਕ ਸਿੰਘ ਸਹੋਤਾ, ਪਾਲੀ ਵਜੀਦਕੇ)-ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ   ਪਿੰਡ ਮਹਿਲ ਖੁਰਦ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ  ਗੁਰਦੁਆਰਾ ਪ੍ਰਬੰਧਕ ਕਮੇਟੀਆਂ ,ਗ੍ਰਾਮ ਪੰਚਾਇਤ ਯੂਥ ਕਲੱਬਾਂ  ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ  ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਜਿਸ ਵਿਚ ਸੰਗਤਾਂ ਨੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਭਾਗ ਲਿਆ  । ਇਸ ਮੌਕੇ ਉੱਘੇ ਢਾਡੀ ਭਾਈ ਸਾਧੂ ਸਿੰਘ ਠੁੱਲੀਵਾਲ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ  । ਇਸ ਮੌਕੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ ਤੇ  ਸਾਨਦਾਰ ਸਵਾਗਤ ਕਰ ਕੇ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਤੇ ਚੱਲ ਕੇ ਸਮਾਜ ਸੇਵੀ ਕੰਮਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਸੰਗਤਾਂ ਨੂੰ ਕਿਰਤ ਕਰੋ ,ਨਾਮ ਜਪੋ, ਵੰਡ ਛਕੋ ਦੇ ਸਿਧਾਂਤਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਗੁਰਪੁਰਬ ਦੀ ਵਧਾਈ ਦਿੱਤੀ । ਇਸ ਨਗਰ ਕੀਰਤਨ ਦੀ ਵਿਲੱਖਣਤਾ ਇਹ ਰਹੀ ਕਿ  ਸਹੌਰ ਰੋਡ ਵਾਲੇ ਪਾਰਕ ਵਿਖੇ  ਸਿੱਖ ਸੰਗਤਾਂ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹੋਏ   ਸੰਗਤਾਂ ਦੇ ਲਈ ਜਲੇਬੀਆਂ ਦਾ ਖੁੱਲ੍ਹਾ ਲੰਗਰ ਲਗਾਇਆ ਗਿਆ। ਜਿਸ ਦੀ ਇਲਾਕੇ ਵਿਚ ਖੂਬ ਪ੍ਰਸੰਸਾ ਹੋ ਰਹੀ ਹੈ  । ਇਸ ਮੌਕੇ ਵੱਡਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਸੀਰ ਸਿੰਘ ,ਸਾਬਕਾ ਸਰਪੰਚ ਜਥੇਦਾਰ ਗੁਰਦੇਵ ਸਿੰਘ ਮਹਿਲ ਖੁਰਦ  ,ਸਰਪੰਚ ਬਲਦੀਪ ਸਿੰਘ ਮਹਿਲ ਖੁਰਦ ,ਪੰਚ ਜਸਵਿੰਦਰ ਸਿੰਘ ,ਭੋਲਾ ਖਾਨ ,ਲਾਲੂ ਖਾਂ ਬਲਵਿੰਦਰ ਸਿੰਘ ,ਅਵਤਾਰ ਸਿੰਘ, ਮੁਕੰਦ ਸਿੰਘ, ਇੰਦਰਜੀਤ ਸਿੰਘ, ਰਣਜੀਤ ਸਿੰਘ  ਸਮੇਤ ਸਮੁੱਚੇ ਨਗਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ  ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.