..ਹੁਣ ਮੁੱਖ ਮੰਤਰੀ ਕੋਲ ਬਿਜਲੀ ਵਿਭਾਗ ਵੀ ਰਹੇਗਾ -ਗਵਰਨਰ ਨੇ ਵੀ ਨਵਜੋਤ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
TEAM KHABARWAALE
2019-07-20 14:07:12
ਚੰਡੀਗੜ੍ਹ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਚ ਸ਼ਾਮਲ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਆਪਣਾ ਨਵਾਂ ਬਿਜਲੀ ਮਹਿਕਮੇ ਦਾ ਚਾਰਜ ਨਾ ਲੈਣ ਤੋਂ ਨਾਰਾਜ਼ ਹੋ ਕੇ ਦਿੱਤੇ ਗਏ ਅਸਤੀਫੇ ਨੂੰ ਪ੍ਰਵਾਨ ਕਰਦਿਆਂ ਜਿਉਂ ਹੀ ਗਵਰਨਰ ਨੂੰ ਭੇਜਿਆ ਤਾਂ ਪੰਜਾਬ ਦੇ ਗਵਰਨਰ ਵੀ ਪੀ ਸਿੰਘ ਬਦਨੌਰ ਵੀ ਮੁੱਖ ਮੰਤਰੀ ਵੱਲੋਂ ਭੇਜੇ ਹੋਏ ਨਵਜੋਤ ਸਿੱਧੂ ਦੇ ਅਸਤੀਫ਼ੇ ਨੂੰ ਹਰੀ ਝੰਡੀ ਦੇ ਦਿੱਤੀ ਹੈ ।
ਮੁੱਖ ਮੰਤਰੀ ਦਫ਼ਤਰ ਤੋਂ ਪ੍ਰਾਪਤ ਸੂਚਨਾ ਅਨੁਸਾਰ ਹੁਣ ਬਿਜਲੀ ਵਿਭਾਗ ਮੁੱਖ ਮੰਤਰੀ ਕੋਲ ਹੀ ਰਹੇਗਾ ।