ਸਕੂਲਾਂ ਅਤੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਜਾਣ ਕੇ ਮਾਪੇ ਅਤੇ ਸਰਪ੍ਰਸਤ ਹੋਏ ਬਾਗੋ-ਬਾਗ਼
2020-11-28 18:24:54 ( ਖ਼ਬਰ ਵਾਲੇ ਬਿਊਰੋ
)
ਰੂਪਨਗਰ 28 ਨਵੰਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ `ਚ ਪੜ੍ਹਦੇ ਵਿਦਿਅਰਥੀਆਂ ਦੇ ਸਰਵਪੱਖੀ ਵਿਕਾਸ ਦੇ ਮੁਲਾਂਕਣ ਲਈ ਮਾਪਿਆਂ ਨਾਲ ਵਿਚਾਰ ਚਰਚਾ ਕੀਤੀ ਗਈ। ਇੰਨ੍ਹਾਂ ਤਿੰਨ ਦਿਨਾਂ ਮਾਪੇ-ਅਧਿਆਪਕ ਮਿਲਣੀਆਂ ਦੌਰਾਨ ਸਕੂਲ ਮੁਖੀਆਂ ਤੇ ਅਧਿਆਪਕਾਂ ਨੇ ਵਿਦਿਅਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆਂ। ਇਹਨਾਂ ਮਿਲਣੀਆਂ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਰਾਜ ਕੁਮਾਰ ਖੋਸਲਾ ਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਜਰਨੈਲ ਸਿੰਘ ਦੀ ਅਗਵਾਈ ਵਿੱਚ ਸਕੂਲਾਂ ਦੇ ਮੁਖੀਆਂ ਨੇ ਬੱਚਿਆਂ ਤੇ ਮਾਪਿਆਂ ਨਾਲ ਬਹੁਪਰਤੀ ਵਿਚਾਰ ਚਰਚਾ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਵੀ ਮਾਪੇ ਅਧਿਆਪਕ ਮਿਲਣੀਆਂ ਦੇ ਤਿੰਨ੍ਹਾਂ ਦਿਨਾਂ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ ਅਤੇ ਅਧਿਆਪਕ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਮਾਪੇ ਅਧਿਆਪਕ ਮਿਲਣੀਆਂ ਦੌਰਾਨ ਮਾਪੇ ਆਪਣੇ ਬੱਚਿਆਂ ਦੀਆਂ ਕਾਰਗੁਜ਼ਾਰੀਆਂ ਜਾਣ ਕੇ ਕਾਫ਼ੀ ਖ਼ੁਸ਼ ਜਾਪੇ ਅਤੇ ਮਾਪਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜਿਥੇ ਬਹੁਤ ਸਾਰੇ ਮਾਪਿਆਂ ਨੇ ਨਿੱਜੀ ਰੂਪ `ਚ ਸਕੂਲ ਪੁੱਜ ਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਜਾਣਕਾਰੀ ਪ੍ਰਾਪਤ ਕੀਤੀ ਉਥੇ ਹੀ ਕਈ ਮਾਪਿਆਂ ਨੇ ਫੋਨ ਰਾਹੀਂ ਅਧਿਆਪਕਾਂ ਨਾਲ ਰਾਬਤਾ ਬਣਾਇਆ। ਇਹਨਾਂ ਮਿਲਣੀਆਂ ਦੌਰਾਨ ਕੋਵਿਡ-19 ਮਹਾਂਮਾਰੀ ਬਾਰੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਰਾਬਤਾ ਕਾਇਮ ਕੀਤਾ ਗਿਆ। ਇਸ ਮਿਲਣੀ ਦੌਰਾਨ ਅਧਿਆਪਕ, ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਬਾਰੇ ਤਾਂ ਜਾਣੂ ਕਰਵਾ ਹੀ ਰਹੇ ਹਨ ਬਲਕਿ ਇਸ ਦੇ ਨਾਲ-ਨਾਲ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੰਜਾਬ ਪ੍ਰਾਪਤੀ ਸਰਵੇਖਣ ਟੈਸਟ ਵਿੱਚ ਕਾਰਗੁਜ਼ਾਰੀ, ਐੱਨ.ਟੀ.ਐੱਸ.ਸੀ, ਐੱਨ.ਐੱਮ.ਐਮ.ਐੱਸ, ਪੀ.ਐੱਸ.ਟੀ.ਐੱਸ.ਸੀ, ਪੰਜਾਬ ਐਜੂਕੇਅਰ ਐਪ ਦੀ ਵਰਤੋਂ, ਸਵਾਗਤ ਜ਼ਿੰਦਗੀ ਵਿਸ਼ੇ, ਬੱਡੀ ਗਰੁੱਪਾਂ, ਇੰਗਲਿਸ਼ ਬੂਸਟਰ ਕਲੱਬਾਂ, ਆਨਲਾਈਨ ਕਲਾਸਾਂ, ਟੈਲੀਵਿਜ਼ਨ ਰਾਹੀਂ ਕਲਾਸਾਂ, ਵਿਦਿਆਰਥੀਆਂ ਦੀ ਸਿਹਤ ਸੰਭਾਲ ਅਤੇ 11 ਨਵੰਬਰ ਨੂੰ ਪੰਜਾਬ ਪ੍ਰਾਪਤੀ ਸਰਵੇਖਣ ਦੇ ਫਾਈਨਲ ਟੈਸਟ ਵਿੱਚ ਬੱਚਿਆਂ ਦੀ ਭਾਗੀਦਾਰੀ ਅਤੇ ਕਾਰਗੁਜ਼ਾਰੀ ਬਾਰੇ ਵਿਚਾਰ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਂਮਾਰੀ ਦੌਰਾਨ ਸਕੂਲ ਸਿੱਖਿਆ ਵਿਭਾਗ ਵੱਲੋਂ ਮਿਹਨਤੀ ਅਧਿਆਪਕਾਂ ਦੀ ਮੱਦਦ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਆਨ-ਲਾਈਨ ਜਾਰੀ ਰੱਖਿਆ ਹੋਇਆ ਹੈ। ਇਸ ਸੰਬੰਧੀ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਟੈਲੀਵਿਜ਼ਨ, ਰੇਡੀਓ, ਅਤੇ ਹੋਰ ਸੋਸ਼ਲ ਮੀਡੀਆ ਦੇ ਸਾਧਨਾਂ ਰਾਹੀਂ ਆਨ-ਲਾਈਨ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਜ਼ੂਮ ਐਪ, ਗੂਗਲ ਕਲਾਸਰੂਮ, ਯੂ-ਟਿਊਬ, ਵਟਸਐਪ ਅਤੇ ਵੱਖ-ਵੱਖ ਸਾਧਨਾਂ ਰਾਹੀਂ ਆਨ-ਲਾਈਨ ਸਿੱਖਿਆ ਪ੍ਰਦਾਨ ਕੀਤੀ ਗਈ। ਜਿਸ ਨਾਲ ਵਿਦਿਆਰਥੀ ਪਾਠਕ੍ਰਮ ਨਾਲ ਜੁੜੇ ਰਹੇ। ਸਿੱਖਿਆ ਵਿਭਾਗ ਦੁਆਰਾ ਕੀਤੇ ਗਏ ਉਪਰਾਲਿਆਂ ਅਤੇ ਅਧਿਆਪਕਾਂ ਵੱਲੋਂ ਕਰਵਾਈ ਗਈ ਸਖ਼ਤ ਮਿਹਨਤ ਸਦਕਾ ਹੀ ਸਰਕਾਰੀ ਸਕੂਲਾਂ ਪ੍ਰਤੀ ਸਮਾਜ ਦਾ ਨਜ਼ਰੀਆ ਬਦਲਿਆ, ਜਿਸ ਕਰਕੇ ਸੈਸ਼ਨ 2020-21 ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਵਧਿਆ ਹੈ।