2021-01-16 13:30:06 ( ਖ਼ਬਰ ਵਾਲੇ ਬਿਊਰੋ )
ਨਵੀਂ ਦਿੱਲੀ 16 ਜਨਵਰੀ : BKU ਲੋਕ ਸ਼ਕਤੀ ਨੇ ਖੇਤੀ ਕਾਨੂੰਨਾਂ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਬਦਲਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। ਇਸ ਸਬੰਧੀ ਬੀਕੇਯੂ ਲੋਕ ਸ਼ਕਤੀ ਨੇ ਪਟੀਸ਼ਨ ਰਾਹੀਂ ਕਿਹਾ ਹੈ ਕਿ ਖੇਤੀ ਕਾਨੂੰਨਾਂ ਲਈ ਬਣਾਈ ਗਈ ਕਮੇਟੀ ਨਿਰਪੱਖ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਮੇਟੀ ਵਿੱਚ ਸ਼ਾਮਲ ਮੈਂਬਰ ਰਾਜਨੀਤਕ ਪਾਰਟੀਆਂ ਨਾਲ ਸਬੰਧ ਰੱਖਦੇ ਹਨ। ਸੁਪਰੀਮ ਕੋਰਟ ਵਿੱਚ ਦਾਖ਼ਲ ਕੀਤੀ ਗਈ ਪਟੀਸ਼ਨ ਰਾਹੀਂ ਕਮੇਟੀ ਵਿਚ ਰਿਟਾਇਰਡ ਜੱਜ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨ ਤੇ ਰੋਕ ਲਗਾਉਣ ਤੋਂ ਬਾਅਦ ਕਮੇਟੀ ਬਣਾਈ ਗਈ ਸੀ, ਇਸ ਕਮੇਟੀ ਵਿਚੋਂ ਭੁਪਿੰਦਰ ਸਿੰਘ ਮਾਨ ਨੇ ਆਪਣੇ ਆਪ ਨੂੰ ਦੋ ਦਿਨ ਪਹਿਲਾਂ ਵੱਖ ਕਰ ਲਿਆ ਹੈ। ਜਿਸ ਕਾਰਨ ਇਸ ਕਮੇਟੀ ਵਿਚ ਤਿੰਨ ਮੈਂਬਰ ਹੀ ਰਹਿ ਗਏ ਹਨ।