2022-07-02 15:10:17 ( ਖ਼ਬਰ ਵਾਲੇ ਬਿਊਰੋ )
ਗੁਰਦਾਸਪੁਰ ਦੇ ਕਾਹਨੂੰਵਾਨ ਰੇਲਵੇ ਫਾਟਕ ਨੇੜੇ ਇੱਕ ਅਣਪਛਾਤੇ ਵਿਅਕਤੀ ਨੇ ਪਠਾਨਕੋਟ ਤੋਂ ਅੰਮ੍ਰਿਤਸਰ ਪੈਸੰਜਰ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮੌਕੇ 'ਤੇ ਪਹੁੰਚੇ ਜੀਆਰਪੀ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 60 ਤੋਂ 65 ਸਾਲ ਦੇ ਵਿਚਕਾਰ ਹੋ ਸਕਦੀ ਹੈ।
ਮੌਕੇ ’ਤੇ ਪੁੱਜੇ ਰੇਲਵੇ ਪੁਲੀਸ ਦੇ ਏਐਸਆਈ ਰਵੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਾਹਨੂੰਵਾਨ ਫਾਟਕ ਤੋਂ ਕੁਝ ਦੂਰੀ ’ਤੇ ਪਠਾਨਕੋਟ ਤੋਂ ਅੰਮ੍ਰਿਤਸਰ ਜਾ ਰਹੀ ਇੱਕ ਯਾਤਰੀ ਰੇਲ ਗੱਡੀ ਅੱਗੇ ਛਾਲ ਮਾਰ ਕੇ ਇੱਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਵਿਅਕਤੀ ਦੀ ਪਛਾਣ ਕਰਨੀ ਬਹੁਤ ਮੁਸ਼ਕਲ ਸੀ। ਉਨ੍ਹਾਂ ਕਿਹਾ ਕਿ ਫਿਲਹਾਲ 174 ਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਜੇਬ 'ਚੋਂ 10-10 ਰੁਪਏ ਦੇ ਨੋਟ ਮਿਲੇ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਉਕਤ ਵਿਅਕਤੀ ਭਿਖਾਰੀ ਸੀ।