2023-01-03 12:26:39 ( ਖ਼ਬਰ ਵਾਲੇ ਬਿਊਰੋ )
ਕੈਨੇਡਾ ਵਿਚ ਕਤਲ, ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾਂ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਹੋਰ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਐਡਮਿੰਟਨ ਵਿਚ ਰਿਹ ਰਹੇ ਬਰਿੰਦਰ ਸਿੰਘ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਹਮਲੇ ਵਿਚ ਉਸਦੀ 21 ਸਾਲਾ ਧੀ ਵੀ ਜ਼ਖ਼ਮੀ ਹੋ ਗਈ।ਦੱਸ ਦਈਏ ਕਿ ਬਰਿੰਦਰ ਸਿੰਘ ਮੂਲ ਰੂਪ ਵਿਚ ਪੰਜਾਬ ਦੇ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਰਿਵਾਰ ਨਾਲ ਐਡਮਿੰਟਨ ਵਿਚ ਰਹਿੰਦਾ ਸੀ। ਇਹ ਘਟਨਾ 16 ਐਵਨਿਊ ਅਤੇ 38 ਸਟਰੀਟ ਉੱਪਰ 1 ਜਨਵਰੀ 2023 ਦੀ ਸਵੇਰ 2.45 ਵਜੇ ਵਾਪਰੀ ਦੱਸੀ ਜਾ ਰਹੀ ਹੈ।ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਹਮਲੇ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ ਹਨ।