2022-12-04 18:43:04 ( ਖ਼ਬਰ ਵਾਲੇ ਬਿਊਰੋ )
ਅੱਜ-ਕੱਲ੍ਹ ਖੂਨ ਦੇ ਰਿਸ਼ਤੇ ਇੰਨੇ ਕਿ ਸਫ਼ੈਦ ਹੋ ਗਏ ਹਨ ਰਿਸ਼ਤੇਦਾਰ ਹੀ ਇੱਕ ਦੂਸਰੇ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੁੰਦੇ ਅਜਿਹਾ ਹੀ ਦਿਲ ਦਹਿਲਾ ਦੇਣ ਵਾਲਾ ਮਾਮਲਾ ਅੰਮ੍ਰਿਤਸਰ ਦੇ ਕਸਬਾ ਰਈਆ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਭਣੇਵੇਂ ਵੱਲੋਂ ਆਪਣੇ ਮਾਸੜ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਕਤਲ ਕਰਨ ਦੀ ਸਾਰੀ ਵਾਰਦਾਤ ਘਰ ਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਅਰੋਪੀ ਵੱਲੋਂ ਆਪਣੇ ਮਾਸੜ ਨਰਿੰਦਰ ਸਿੰਘ ਉਪਰ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿੱਚ ਅਰੋਪੀ ਮੌਕੇ ਤੋਂ ਫਰਾਰ ਹੋ ਗਿਆ ਨਰਿੰਦਰ ਸਿੰਘ ਨੂੰ ਨਜ਼ਦੀਕੀ ਹਸਪਤਾਲ ਵਿਚ ਲੈ ਕੇ ਗਏ ਓਥੇ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ ਇਸ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਤਲ ਕਰਨ ਵਾਲਾ ਆਰੋਪੀ ਮ੍ਰਿਤਕ ਦਾ ਭਣੇਵਾ ਹੈ ਅਤੇ ਉਸ ਨੇ ਇਹ ਕਤਲ ਕਿਉਂ ਕੀਤਾ ਇਸ ਦੇ ਕਾਰਨਾਂ ਦਾ ਹਜੇ ਪਤਾ ਨਹੀ ਚਲ ਸਕਿਆ ਉਨ੍ਹਾਂ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਸੀ ਸੀ ਟੀ ਵੀ ਵੀਡੀਓ ਵੀ ਸਾਹਮਣੇ ਆਈ ਜੋ ਕਿ ਪੁਲਸ ਨੂੰ ਦੇ ਦਿੱਤੀ ਹੈ।
ਦੂਜੇ ਪਾਸੇ ਪੁਲਿਸ ਦਾ ਇਸ ਮਾਮਲੇ ਵਿੱਚ ਕਹਿਣਾ ਹੈ ਕਿ ਸਵੇਰੇ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਨਰਿੰਦਰ ਸਿੰਘ ਨਾਮਕ ਵਿਅਕਤੀ ਦਾ ਉਸ ਦੇ ਭਣੇਵੇਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਉਨ੍ਹਾਂ ਦੱਸਿਆ ਕਿ ਆਰੋਪੀ ਦਾ ਨਾਮ ਗੋਪੀ ਹੈ ਅਤੇ ਗਗਨਭਾਣਾ ਪਿੰਡ ਦਾ ਰਹਿਣ ਵਾਲਾ ਹੈ ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਆਰੋਪੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ