2023-01-25 20:45:22 ( ਖ਼ਬਰ ਵਾਲੇ ਬਿਊਰੋ )
ਮਾਲੇਰਕੋਟਲਾ/ ਅਹਿਮਦਗੜ੍ਹ, 25 ਜਨਵਰੀ(ਭੁਪਿੰਦਰ ਗਿੱਲ) - ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਲ 2023-24 ਲਈ ਤਹਿਸੀਲ ਕੰਪਲੈਕਸ, ਅਹਿਮਦਗੜ੍ਹ ਜ਼ਿਲ੍ਹਾ ਮਾਲੇਰਕੋਟਲਾ ਦੇ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 07 ਫਰਵਰੀ 2023 ਦਿਨ ਮੰਗਲਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ ਅਹਿਮਦਗੜ੍ਹ ਵਿਖੇ ਕਰਵਾਈ ਜਾਵੇਗੀ ।
ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰ ਅਹਿਮਦਗੜ੍ਹ ਪਾਸ ਜਮਾਂ ਕਰਵਾ ਕੇ ਬੋਲੀ ਦੇ ਸਕਦਾ ਹੈ ।ਹੋਰ ਸ਼ਰਤਾਂ ਅਤੇ ਜਾਣਕਾਰੀ ਮੌਕੇ ਤੇ ਦੱਸੀਆਂ ਜਾਣਗੀਆਂ