2023-01-24 15:04:16 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ‘ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪੂਰੇ ਉੱਤਰ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇੰਨਾ ਹੀ ਨਹੀਂ ਪੰਜਾਬ ਦੇ ਕਈ ਹਿੱਸਿਆਂ ‘ਚ ਇਸ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਜਧਾਨੀ ਦਿੱਲੀ NCR 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੁਪਹਿਰ 2.30 ਵਜੇ ਦੇ ਕਰੀਬ 30 ਸਕਿੰਟਾਂ ਤੱਕ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਉਤਰਾਖੰਡ 'ਚ ਵੀ ਕਈ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਤਰਾਖੰਡ ਦੀ ਰਾਜਧਾਨੀ ਦੇਹਰਾਦੂਨ, ਪਿਥੌਰਾਗੜ੍ਹ ਅਤੇ ਅਲਮੋੜਾ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਅਜੇ ਤੱਕ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ।ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ।